ਸੰਗਰੂਰ (ਸਿੰਗਲਾ): ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਸੰਗਰੂਰ ਦੇ ਜ਼ਿਲ੍ਹਾ ਪੱਧਰ ਦੇ ਆਗੂਆਂ ਦੀ ਅਹਿਮ ਬੈਠਕ ਪਾਰਟੀ ਮੁੱਖ ਦਫ਼ਤਰ ਵਿਚ ਹੋਈ। ਜਿਸ ’ਚ ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਅਰਦਾਸ ਕੀਤੀ ਗਈ ਅਤੇ ਇਸ ਅੰਦੋਲਨ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਤੋਂ ਬਾਅਦ ਮੀਟਿੰਗ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਗਰੂਰ ਸਮੇਤ ਪੂਰੇ ਪੰਜਾਬ ’ਚ ਵਿਊਂਤਵੰਦੀ ਤਿਆਰ ਕੀਤੀ ਗਈ। ਜਾਣਕਾਰੀ ਦਿੰਦਿਆਂ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬਚੀ ਨੇ ਦੱਸਿਆ ਕਿ ਪਾਰਟੀ ਵੱਲੋਂ ਜ਼ਿਲ੍ਹੇ ’ਚ ਸਰਕਲ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਪਿੰਡ-ਪਿੰਡ ਜਾ ਕੇ ਪ੍ਰੋਗਰਾਮ ਉਲੀਕੇ ਜਾਣਗੇ। ਉਨ੍ਹਾਂ ਦੱਸਿਆ ਕਿ 2 ਅਪ੍ਰੈਲ ਨੂੰ ਕਿਸਾਨ ਸੰਘਰਸ਼ ਦੀ ਸਫਲਤਾ ਲਈ ਗੁਰਦੁਆਰਾ ਸ੍ਰੀ ਨਾਨਕੀਆਣਾ ਸਾਹਿਬ ਸੰਗਰੂਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਵੇਗਾ ਅਤੇ 4 ਅਪ੍ਰੈਲ ਨੂੰ ਪਾਠਾਂ ਦੇ ਭੋਗ ਪਾਏ ਜਾਣਗੇ।
ਗੁਰਬਚਨ ਸਿੰਘ ਬਚੀ ਨੇ ਦੱਸਿਆ ਕਿ ਜ਼ਿਲ੍ਹੇ ’ਚ ਸਰਕਲ ਪ੍ਰਧਾਨਾਂ ਦੀ ਚੋਣ ਕਰਨ ਲਈ ਸਿਲਸਲੇਵਾਰ 22 ਮਾਰਚ ਨੂੰ ਹਲਕਾ ਦਿੜ੍ਹਬਾ, 24 ਮਾਰਚ ਸੰਗਰੂਰ , 25 ਨੂੰ ਅਮਰਗੜ੍ਹ, 27 ਨੂੰ ਧੂਰੀ, 28 ਨੂੰ ਸੁਨਾਮ ਅਤੇ 29 ਨੂੰ ਲਹਿਰਾਗਾਗਾ ਵਿਖੇ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਤੋਂ ਬਾਅਦ ਜ਼ਿਲ੍ਹਾ ਪੱਧਰ ਦੇ ਆਗੂਆਂ ਦੀ ਵੀ ਮੀਟਿੰਗ ਕੀਤੀ ਜਾਵੇਗੀ।ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਝੂਠੇ ਲਾਰਿਆਂ ’ਚ ਉਲਝਾ ਕੇ ਕੱਢ ਦਿੱਤੇ ਤੇ ਹੁਣ ਜੁਮਲੇਬਾਜ਼ ਪ੍ਰਸ਼ਾਂਤ ਕਿਸ਼ੋਰ ਵਰਗਿਆਂ ਦੇ ਸਹਾਰੇ ਪੰਜਾਬ ਦੇ ਲੋਕਾਂ ਸਬਜਬਾਗ ਵਿਖਾ ਕੇ ਗੁੰਮਰਾਹ ਕਰ ਕੇ ਸਰਕਾਰ ਬਣਾਉਣ ਦਾ ਭਰਮ ਪਾਲੀ ਬੈਠਾ ਹੈ ਪਰ ਪੰਜਾਬ ਦੇ ਲੋਕ ਹੁਣ ਇਨ੍ਹਾਂ ਜੁਮਲੇਬਾਜ਼ੀਆਂ ’ਚ ਆਉਣ ਵਾਲੇ ਨਹੀਂ ਹਨ।
ਅੱਜ ਦੀ ਮੀਟਿੰਗ ’ਚ ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਰਜਿੰਦਰ ਸਿੰਘ ਕਾਂਝਲਾ, ਮਲਕੀਤ ਸਿੰਘ ਚੰਗਾਲ ਮੈਂਬਰ ਐੱਸ.ਜੀ.ਪੀ.ਸੀ., ਅਬਦੁਲ ਗਫਾਰ, ਜੀਤ ਸਿੰਘ ਚੰਦੂਰਾਈਆਂ, ਹਰਦੇਵ ਸਿੰਘ ਰੋਗਲਾ, ਮਨਸਾਂਤ ਸਿੰਘ ਢੀਂਡਸਾ, ਗੁਰਜੀਵਨ ਸਿੰਘ ਸਰੌਦ, ਪ੍ਰਿਤਪਾਲ ਸਿੰਘ ਹਾਂਡਾ, ਸਤਿਗੁਰ ਸਿੰਘ ਨਮੋਲ, ਧਰਮਜੀਤ ਸਿੰਘ ਸੰਗਤਪੁਰਾ,ਕੋਰ ਸਿੰਘ, ਦਰਬਾਰਾ ਸਿੰਘ ਛਾਂਜਲੀ ਤੇ ਸੁਖਜਿੰਦਰ ਸਿੰਘ ਸਿਧੜਾਂ ਆਦਿ ਸ਼ਾਮਲ ਸਨ।
ਕੋਰੋਨਾ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਹੋਇਆ ਸਖ਼ਤ, ਇਹ ਇਲਾਕੇ ਐਲਾਨੇ ਮਾਈਕ੍ਰੋ ਕੰਟੇਨਮੈਂਟ ਜ਼ੋਨ
NEXT STORY