ਗੜ੍ਹਦੀਵਾਲਾ (ਜਤਿੰਦਰ)— ਭਾਜਪਾ ਜ਼ਿਲਾ ਪ੍ਰਧਾਨ ਸੰਜੀਵ ਮਿਨਹਾਸ ਨੇ ਮੰਗਲਵਾਰ ਕੈਪਟਨ ਸਰਕਾਰ ਵੱਲੋਂ ਸ਼ਰਾਬ ਸਸਤੀ ਕਰਨ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੂੰ ਸ਼ਰਾਬ ਸਸਤੀ ਨਾ ਕਰਕੇ ਗਰੀਬਾਂ ਲਈ ਖਾਣ ਦੀਆਂ ਵਸਤਾਂਸਸਤੀਆਂ ਕਰਨੀਆਂ ਚਾਹੀਦੀਆਂ ਸਨ। ਗਰੀਬ ਲੋਕਾਂ ਦੇ ਬਿਜਲੀ ਦੇ ਬਿੱਲ ਮਾਫ ਕਰਨੇ ਚਾਹੀਦੇ ਹਨ ਅਤੇ ਕਿਸਾਨਾਂ ਦੀ ਤਰਸਯੋਗ ਹਾਲਤ 'ਤੇ ਧਿਆਨ ਦੇਣਾ ਚਾਹੀਦਾ ਹੈ। ਕਿਸਾਨਾਂ ਦੀਆਂ ਮੋਟਰਾਂ 'ਤੇ ਮੀਟਰ ਲਾਉਣਾ ਨਿੰਦਣਯੋਗ ਗੱਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਜੋ ਗਰੀਬਾਂ ਨੂੰ ਪਹਿਲਾਂ ਆਟਾ-ਦਾਲ ਸਕੀਮ ਦਾ ਲਾਭ ਮਿਲਦਾ ਸੀ, ਉਹ ਉਨ੍ਹਾਂ ਨੂੰ ਉਸੇ ਤਰ੍ਹਾਂ ਮਿਲਣਾ ਚਾਹੀਦਾ ਹੈ ਤਾਂ ਜੋ ਜਿਹੜੇ ਗਰੀਬ ਪਰਿਵਾਰ ਦੇ ਲੋਕ ਹਨ, ਉਹ ਆਪਣੇ ਘਰ ਦਾ ਗੁਜ਼ਾਰਾ ਚੰਗੀ ਤਰ੍ਹਾਂ ਨਾਲ ਚਲਾ ਸਕਣ ਅਤੇ ਆਪਣੇ ਬੱਚਿਆਂ ਦਾ ਪੇਟ ਪਾਲ ਸਕਣ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ 70 ਫੀਸਦੀ ਦੇ ਕਰੀਬ ਹਰ ਪਿੰਡ ਦੇ ਨੀਲੇ ਕਾਰਡ ਕੱਟ ਦਿੱਤੇ ਹਨ, ਉਹ ਨਹੀਂ ਕੱਟਣੇ ਚਾਹੀਦੇ ਸਨ। ਕਾਂਗਰਸ ਨੇ ਨੌਜਵਾਨਾਂ ਲਈ ਹਰ ਘਰ ਨੌਕਰੀ ਅਤੇ ਮੋਬਾਈਲ ਫੋਨ ਦੇਣ, ਬੇਰੋਜ਼ਗਾਰੀ ਭੱਤਾ ਦੇਣ, ਬੁਢਾਪਾ ਪੈਨਸ਼ਨ 2500 ਰੁਪਏ ਕਰਨ, ਕਿਸਾਨਾਂ ਦਾ ਸਾਰਾ ਕਰਜ਼ਾ ਮਾਫ ਕਰਨ ਵਰਗੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਉਨ੍ਹਾਂ 'ਚੋਂ ਇਕ ਵੀ ਵਾਅਦਾ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਹਰ ਵਰਗ ਦੇ ਲੋਕਾਂ ਵਿਚ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ। ਕੈਪਟਨ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਲਦੀ ਤੋਂ ਜਲਦੀ ਆਪਣੇ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕਰੇ ਤਾਂ ਜੋ ਜਨਤਾ ਨੂੰ ਕੋਈ ਰਾਹਤ ਮਿਲ ਸਕੇ।
ਸਕੀਮਾਂ ਸਾਡੀਆਂ ਤੇ ਵਾਹ-ਵਾਹੀ ਖੱਟ ਰਹੀ ਹੈ ਕਾਂਗਰਸ : ਸੁਖਬੀਰ ਬਾਦਲ
NEXT STORY