ਬਟਾਲਾ(ਬੇਰੀ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਹਾਲ 'ਚ ਸੂਬੇ ਦੀ ਸੱਤਾ 'ਤੇ ਕਾਬਜ਼ ਹੋਏ ਕਾਂਗਰਸ ਪਾਰਟੀ ਦੀ ਸਰਕਾਰ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਪੰਜਾਬ ਦੀ ਜਨਤਾ ਨੂੰ ਜਿਹੜੀਆਂ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਸਨ, ਉਨ੍ਹਾਂ ਨੂੰ ਖੋਹ ਕੇ ਜਨਤਾ ਨਾਲ ਜਿਥੇ ਧੋਖਾ ਕੀਤਾ ਹੈ, ਉਥੇ ਨਾਲ ਇਸ ਮੌਜੂਦਾ ਸਰਕਾਰ ਤੋਂ ਸੂਬਾ ਵਾਸੀਆਂ ਦਾ ਮੋਹ ਭੰਗ ਹੋ ਗਿਆ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਰੌਬੀ ਵਾਲੀਆ ਨੇ 'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੇ ਸ਼ਾਸਨਕਾਲ 'ਚ ਜਿਥੇ ਲਾਅ ਐਂਡ ਆਰਡਰ ਦੀ ਸਥਿਤੀ ਵਿਗੜੀ ਪਈ ਹੈ, ਉਥੇ ਨਾਲ ਹੀ ਲੁੱਟਾਂ-ਖੋਹਾਂ ਤੇ ਕਤਲੋਗਾਰਤ ਵਰਗੀਆਂ ਵਾਰਦਾਤਾਂ ਆਮ ਹੋਣੀਆਂ ਸੁਭਾਵਿਕ ਬਣ ਗਈਆਂ ਹਨ। ਰੌਬੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਸ਼ਾਸਨਕਾਲ 'ਚ ਕਿਸੇ ਵੀ ਵਰਗ ਨੂੰ ਸਹੂਲਤਾਂ ਤੋਂ ਵਾਂਝਿਆਂ ਨਹੀਂ ਸੀ ਰਹਿਣਾ ਪਿਆ ਅਤੇ ਹਰ ਵਰਗ ਨੂੰ ਬਣਦੇ ਲਾਭ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀ ਜਨਤਾ ਅਕਾਲੀ-ਭਾਜਪਾ ਸਰਕਾਰ ਨੂੰ ਮੁੜ ਯਾਦ ਕਰਨ ਲੱਗ ਪਈ ਹੈ।
ਡੀ. ਸੀ. ਨੇ ਸਾਰੇ ਏ. ਟੀ. ਐੱਮ. ਕੇਂਦਰਾਂ ਦੇ ਬਾਹਰ ਸੁਰੱਖਿਆ ਕਰਮਚਾਰੀ ਤਾਇਨਾਤ ਕਰਨ ਦੇ ਦਿੱਤੇ ਹੁਕਮ
NEXT STORY