ਬਟਾਲਾ, (ਬੇਰੀ)- ਅਕਾਲੀ-ਭਾਜਪਾ ਸਰਕਾਰ ਸਮੇਂ ਜੋ ਸੁੱਖ-ਸਹੂਲਤਾਂ ਪੰਜਾਬ ਦੇ ਲੋਕਾਂ ਨੂੰ ਮਿਲੀਆਂ ਸਨ, ਉਹ ਸਭ ਕੈਪਟਨ ਸਰਕਾਰ ਨੇ ਆਉਂਦਿਆਂ ਹੀ ਖੋਹ ਲਈਆਂ, ਜਿਸ ਤੋਂ ਇਹੀ ਸਾਬਤ ਹੁੰਦਾ ਹੈ ਕਿ ਕੈਪਟਨ ਸਰਕਾਰ ਪੰਜਾਬ ਹਿਤੈਸ਼ੀ ਨਹੀਂ ਬਲਕਿ ਪੰਜਾਬ ਵਿਰੋਧੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਗ ਬਾਣੀ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਗੁਰਦਾਸਪੁਰ ਸ਼ਹਿਰੀ ਦੇ ਪ੍ਰਧਾਨ ਬਲਬੀਰ ਸਿੰਘ ਬਿੱਟੂ ਨੇ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਤੋਂ ਹਰ ਵਰਗ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਉਸ ਦਿਨ ਤੋਂ ਪਛਤਾ ਰਹੇ ਹਨ, ਜਿਸ ਦਿਨ ਇਸ ਸਰਕਾਰ ਨੂੰ ਸੱਤਾ ਵਿਚ ਲੈ ਕੇ ਆਏ ਸਨ। ਬਿੱਟੂ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋਡ਼ ਦੇ ਸਾਂਝੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਜਿਥੇ ਵਿਕਾਸ ਦੇ ਕੰਮ ਵਧ-ਚਡ਼੍ਹ ਕੇ ਹੋਏ ਸਨ, ਉਥੇ ਨਾਲ ਹੀ ਹੁਣ ਮੌਜੂਦਾ ਕਾਂਗਰਸ ਪਾਰਟੀ ਦੀ ਸਰਕਾਰ ਵੇਲੇ ਸੂਬੇ ਦਾ ਵਿਕਾਸ ਨਾ-ਮਾਤਰ ਹੋ ਰਿਹਾ ਹੈ।
ਜ਼ਿਲਾ ਪ੍ਰਧਾਨ ਬਿੱਟੂ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਹੀ ਪੰਜਾਬ ਦਾ ਹਰ ਵਰਗ ਦੁਖੀ ਹੋਇਆ ਪਿਆ ਹੈ। ਬਲਬੀਰ ਬਿੱਟੂ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਕੈਪਟਨ ਸਰਕਾਰ ਤੋਂ ਤੰਗ ਆਏ ਪਏ ਹਨ ਅਤੇ ਮੁਡ਼ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਦੇ ਸਾਂਝੇ ਗੱਠਜੋਡ਼ ਵਾਲੀ ਸਰਕਾਰ ਨੂੰ ਯਾਦ ਕਰਨ ਲੱਗੇ ਹਨ।
ਸਰਹੱਦੀ ਪਿੰਡਾਂ ਦੇ ਸਿਹਤ ਕੇਂਦਰ ਬਣੇ ‘ਚਿੱਟਾ ਹਾਥੀ’
NEXT STORY