ਜਲੰਧਰ, (ਚੋਪੜਾ)– ਪੰਜਾਬ ਦੀ ਕੰਬੋਜ ਬਿਰਾਦਰੀ ਨੂੰ ਪ੍ਰਤੀਨਿਧਤਾ ਦਿੰਦੇ ਹੋਏ ਪੰਜਾਬ ਸਰਕਾਰ ਨੇ ਕੈਪਟਨ ਹਰਮਿੰਦਰ ਸਿੰਘ ਨੂੰ ਮਿਲਕਫੈੱਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਕੈਪਟਨ ਹਰਮਿੰਦਰ ਸਿੰਘ, ਜਿਨ੍ਹਾਂ ਦਾ ਸੁਲਤਾਨਪੁਰ ਲੋਧੀ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਵਿਚ ਬਹੁਤ ਪ੍ਰਭਾਵ ਹੈ, ਵਿਖੇ ਕੰਬੋਜ ਬਿਰਾਦਰੀ ਨਾਲ ਸਬੰਧਤ 40 ਫੀਸਦੀ ਆਬਾਦੀ ਹੈ। ਹਰਮਿੰਦਰ ਸਿੰਘ ਜ਼ਿਲਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਵਜੋਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਉਹ 2 ਸਾਲ ਪਹਿਲਾਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਸੁਲਤਾਨਪੁਰ ਲੋਧੀ ਤੋਂ ਟਿਕਟ ਦੇ ਇਕ ਪ੍ਰਮੁੱਖ ਦਾਅਵੇਦਾਰ ਸਨ ਪਰ ਟਿਕਟ ਨਾ ਮਿਲਣ ਦੇ ਬਾਵਜੂਦ ਉਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਕੰਬੋਜ ਬਿਰਾਦਰੀ ਅਤੇ ਸਾਬਕਾ ਫੌਜੀਆਂ ਨੂੰ ਕਾਂਗਰਸ ਦੇ ਹੱਕ ਵਿਚ ਲਾਮਬੰਦ ਕਰਨ ਵਿਚ ਪ੍ਰਮੁੱਖ ਭੂਮਿਕਾ ਨਿਭਾਈ।
ਕੈਪਟਨ ਹਰਮਿੰਦਰ ਸਿੰਘ ਨੇ ਪਿਛਲੇ ਸਾਲ ਸ਼ਾਹਕੋਟ ਵਿਖੇ ਹੋਈ ਉਪ ਚੋਣ ਦੌਰਾਨ ਕਾਂਗਰਸ ਦੇ ਉਮੀਦਵਾਰ ਦੀ ਜਿੱਤ ਵਿਚ ਵੀ ਵੱਡੀ ਭੂਮਿਕਾ ਅਦਾ ਕੀਤੀ। ਹਰਮਿੰਦਰ ਸਿੰਘ, ਜਿਨ੍ਹਾਂ ਦੇ ਪਰਿਵਾਰ ਦੇ ਮੈਂਬਰ ਕਾਂਗਰਸ ਨਾਲ ਸਬੰਧਤ ਰਹੇ ਹਨ, ਨੇ 2000 ਵਿਚ ਕਾਂਗਰਸ ਜੁਆਇਨ ਕੀਤੀ ਸੀ। ਉਨ੍ਹਾਂ ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਟੀ. ਐੱਸ. ਸ਼ੇਰਗਿੱਲ ਨਾਲ ਪੰਜਾਬ ਸਰਕਾਰ ਦੀ ਸਾਬਕਾ ਫੌਜੀਆਂ ਲਈ ਸ਼ੁਰੂ ਕੀਤੀ ਗਈ ਯੋਜਨਾ 'ਗਾਰਡੀਨੈਂਸ ਆਫ ਗਵਰਨੈਂਸ' ਨੂੰ ਸਫਲ ਬਣਾਉਣ ਵਿਚ ਪ੍ਰਮੁੱਖ ਭੂਮਿਕਾ ਨਿਭਾਈ। ਮੰਗਲਵਾਰ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿਚ ਕੈਪਟਨ ਹਰਮਿੰਦਰ ਸਿੰਘ ਨੂੰ 3 ਸਾਲ ਲਈ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਆਪਣੀ ਨਿਯੁਕਤੀ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਚੇਅਰਮੈਨ ਦਾ ਅਹੁਦਾ ਸੰਭਾਲਣ ਪਿੱਛੋਂ ਉਨ੍ਹਾਂ ਦਾ ਪਹਿਲਾ ਨਿਸ਼ਾਨਾ ਵਿਭਾਗ ਵਿਚ ਸੁਧਾਰ ਕਰ ਕੇ ਉਸ ਨੂੰ ਸਿਖਰਾਂ 'ਤੇ ਪਹੁੰਚਾਉਣਾ ਹੋਵੇਗਾ।
ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਇੰਮੀਗਰੇਸ਼ਨ ਫਰਮ ਓ. ਈ. ਸੀ. ਸੀ. ਦਾ ਲਾਇਸੰਸ ਰੱਦ
NEXT STORY