ਚੰਡੀਗੜ੍ਹ (ਭੁੱਲਰ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੰਡਲ ਦੀ ਅਗਲੀ ਬੈਠਕ 17 ਨਵੰਬਰ ਨੂੰ ਸੱਦੀ ਹੈ। ਬਾਅਦ ਦੁਪਹਿਰ ਪੰਜਾਬ ਸਕੱਤਰੇਤ ਦੇ ਮੀਟਿੰਗ ਹਾਲ 'ਚ ਹੋਣ ਵਾਲੀ ਇਸ ਬੈਠਕ ਵਿਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਭਾਵੇਂ ਕਿ ਮੀਟਿੰਗ ਲਈ ਅਜੇ ਏਜੰਡੇ ਨੂੰ ਅੰਤਿਮ ਰੂਪ ਦਿੱਤਾ ਜਾਣਾ ਹੈ ਪਰ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰਾਂ ਵਲੋਂ ਕੀਤੇ ਜਾਣ ਵਾਲੇ ਅਪਰਾਧਾਂ ਦੀ ਰੋਕਥਾਮ ਲਈ ਸਖ਼ਤ ਕਾਨੂੰਨੀ ਵਿਵਸਥਾ ਤਹਿਤ ਵਿਚਾਰ ਅਧੀਨ 'ਪਕੋਕਾ ਐਕਟ' ਨੂੰ ਇਸ ਬੈਠਕ ਵਿਚ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਇਸ ਐਕਟ ਦੇ ਖਰੜੇ ਨੂੰ ਤਿਆਰ ਕਰਨ ਲਈ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨੂੰ ਪਿਛਲੇ ਦਿਨੀਂ ਮੁੱਖ ਮੰਤਰੀ ਵਲੋਂ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਸਨ। ਇਸ ਐਕਟ ਦੇ ਖਰੜੇ ਨੂੰ ਗ੍ਰਹਿ ਵਿਭਾਗ ਵਲੋਂ ਤਿਆਰ ਕੀਤੇ ਜਾਣ ਦੀ ਕਾਰਵਾਈ ਅੰਤਿਮ ਪੜਾਅ 'ਤੇ ਦੱਸੀ ਜਾ ਰਹੀ ਹੈ।
ਕੁੱਟਮਾਰ ਦੇ ਮਾਮਲੇ 'ਚ 11 ਖਿਲਾਫ ਕੇਸ ਦਰਜ
NEXT STORY