ਚੰਡੀਗੜ੍ਹ, (ਰਮਨਜੀਤ)- ਕੈਪਟਨ ਸਰਕਾਰ ਵਲੋਂ ਔਰਤਾਂ ਲਈ ਫ੍ਰੀ ਬੱਸ ਸਫਰ ਦੇ ਐਲਾਨ ’ਤੇ ਆਮ ਆਦਮੀ ਪਾਰਟੀ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਖੋਖਲਾ ਵਾਅਦਾ ਹੈ। ਇਸ ਐਲਾਨ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾ ਰਹੇ ਹਨ।
ਇਹ ਵੀ ਪੜ੍ਹੋ: ਸਿੰਘੂ ਬਾਰਡਰ ਤੋਂ ਪਰਤਦਿਆਂ ਨੌਜਵਾਨ ਕਿਸਾਨ ਦੀ ਹੋਈ ਮੌਤ
ਪਾਰਟੀ ਦੇ ਮੁੱਖ ਦਫਤਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ‘ਆਪ’ ਪੰਜਾਬ ਦੇ ਸਹਿ-ਪ੍ਰਭਾਰੀ ਰਾਘਵ ਚੱਢਾ ਨੇ ਇਸ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੀਆਂ ਯੋਜਨਾਵਾਂ ਦੀ ਨਕਲ ਕਰਦੇ ਹੋਏ ਪੰਜਾਬ ਦੀਆਂ ਔਰਤਾਂ ਲਈ ਫ੍ਰੀ ਬੱਸ ਸਫ਼ਰ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਕਰੀਬ ਦੋ ਸਾਲ ਪਹਿਲਾਂ ਹੀ ਦਿੱਲੀ ਦੀਆਂ ਆਮ ਔਰਤਾਂ ਲਈ ਡੀ. ਟੀ. ਸੀ. ਦੀਆਂ ਬੱਸਾਂ ਵਿਚ ਸਫਰ ਮੁਫ਼ਤ ਕਰ ਦਿੱਤਾ ਸੀ ਪਰ ਕੈਪਟਨ ਸਰਕਾਰ ਨੇ ਕੇਜਰੀਵਾਲ ਸਰਕਾਰ ਦੀਆਂ ਯੋਜਨਾਵਾਂ ਦੀ ਚੰਗੀ ਤਰ੍ਹਾਂ ਨਕਲ ਨਹੀਂ ਕੀਤੀ, ਇਸ ਲਈ ਇਹ ਵਾਅਦਾ ਖੋਖਲਾ ਬਣ ਗਿਆ ਹੈ, ਕਿਉਂਕਿ ਨਕਲ ਕਰਨ ਲਈ ਵੀ ਅਕਲ ਚਾਹੀਦੀ ਹੈ। ਕੈਪਟਨ ਸਰਕਾਰ ਨੇ ਸਿਰਫ ਸਰਕਾਰੀ ਬੱਸਾਂ ਵਿਚ ਔਰਤਾਂ ਲਈ ਫ੍ਰੀ ਸਫਰ ਦਾ ਐਲਾਨ ਕੀਤਾ ਹੈ, ਜਦਕਿ ਪੰਜਾਬ ਦੇ ਜ਼ਿਆਦਾਤਰ ਰੂਟਾਂ ’ਤੇ ਪ੍ਰਾਈਵੇਟ ਬੱਸਾਂ ਚੱਲਦੀਆਂ ਹਨ। ਸਰਕਾਰੀ ਬੱਸਾਂ ਵਿਚ ਵੀ ਏ. ਸੀ. ਅਤੇ ਵੌਲਵੋ ਬੱਸਾਂ ’ਚ ਸਫਰ ਫ੍ਰੀ ਨਹੀਂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਅਸਲ ਵਿਚ ਪੰਜਾਬ ਦੀਆਂ ਔਰਤਾਂ ਨੂੰ ਮੁਫਤ ਯਾਤਰਾ ਦੀ ਸਹੂਲਤ ਦੇਣੀ ਚਾਹੁੰਦੀ ਹਨ ਤਾਂ ਸਰਕਾਰ ਸਾਰੀਆਂ ਪ੍ਰਾਈਵੇਟ ਬੱਸਾਂ ’ਚ ਵੀ ਔਰਤਾਂ ਲਈ ਸਫਰ ਫ੍ਰੀ ਕਰੇ ਅਤੇ ਸਰਕਾਰੀ ਬੱਸਾਂ ਚਾਹੇ ਉਹ ਵੌਲਵੋ ਹੋਣ ਜਾਂ ਏ. ਸੀ. , ਸਾਰੀਆਂ ਦੀਆਂ ਸਾਰੀਆਂ ਬੱਸਾਂ ਵਿਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਜਾਵੇ।
ਇਹ ਵੀ ਪੜ੍ਹੋ: ਪੰਜਾਬ 'ਚ ਵੀਰਵਾਰ ਨੂੰ ਕੋਰੋਨਾ ਦੇ 3187 ਨਵੇਂ ਮਾਮਲੇ ਆਏ ਸਾਹਮਣੇ, 60 ਦੀ ਮੌਤ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਅਸੀਂ ਪੰਜਾਬ ਵਿਚ ਫ੍ਰੀ ਬਿਜਲੀ ਅਤੇ ਔਰਤਾਂ ਨੂੰ ਸਾਰੀਆਂ ਬੱਸਾਂ ਵਿਚ ਫ੍ਰੀ ਯਾਤਰਾ ਦੀ ਸਹੂਲਤ ਪ੍ਰਦਾਨ ਕਰਾਂਗੇ। ਉਨ੍ਹਾਂ ਨੇ ਕੈਪਟਨ ’ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕੈਪਟਨ ਨੇ ਪੰਜਾਬ ਦੀ ਸਰਕਾਰ ਨੂੰ ਇੱਕ ਸਾਬਕਾ ਨੌਕਰਸ਼ਾਹ ਅਤੇ ਇੱਕ ਝੂਠੇ ਵਾਅਦੇ ਕਰਵਾਉਣ ਵਾਲੇ ਚੋਣ ਰਣਨੀਤੀਕਾਰ ਦੇ ਹਵਾਲੇ ਕਰ ਦਿੱਤਾ ਹੈ ਅਤੇ ਖੁਦ ਆਪਣੇ ਸ਼ਾਹੀ ਫਾਰਮ ਹਾਊਸ ’ਚ ਬੈਠ ਕੇ ਆਰਾਮ ਫਰਮਾ ਰਹੇ ਹਨ। ਪਿਛਲੇ ਚਾਰ ਸਾਲਾਂ ਵਿਚ ਇੱਕ ਵਾਰ ਵੀ ਕੈਪਟਨ ਜਨਤਾ ਨਾਲ ਰੂ-ਬ-ਰੂ ਨਹੀਂ ਹੋਏ ਹਨ । ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਜਨਤਾ ਉਨ੍ਹਾਂ ਨੂੰ ਉਨ੍ਹਾਂ ਦੇ ਝੂਠੇ ਵਾਅਦੇ ਲਈ ਕਰਾਰਾ ਜਵਾਬ ਦੇਵੇਗੀ ।
ਪੰਜਾਬ ’ਚ 45 ਸਾਲ ਤੋਂ ਵੱਧ ਉਮਰ ਦੀ ਆਬਾਦੀ ਲਈ ਕੋਵਿਡ-19 ਟੀਕਾਕਰਨ ਮੁਹਿੰਮ ਸ਼ੁਰੂ
NEXT STORY