ਚੀਮਾਂ ਮੰਡੀ (ਦਲਜੀਤ ਸਿੰਘ ਬੇਦੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਅਤੇ ਖੇਡਾਂ ਨਾਲ ਜੋੜ ਕੇ ਰੱਖਣ ਦੇ ਮਨੋਰਥ ਨਾਲ ਬਲਾਕ ਪੱਧਰ ਅਤੇ ਪਿੰਡਾਂ 'ਚ ਖੇਡ ਸਟੇਡੀਅਮ ਬਣਾਉਣ ਦੀ ਮੁਹਿੰਮ ਅੱਜ ਸ਼ੁਰੂ ਕੀਤੀ ਗਈ ਹੈ। ਅੱਜ ਇੱਥੋਂ ਨੇੜਲੇ ਪਿੰਡ ਸ਼ਾਹਪਰ ਕਲਾਂ ਵਿਖੇ ਖੇਡ ਸਟੇਡੀਅਮ ਬਣਾਉਣ ਲਈ ਉਦਘਾਟਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਨੈਸ਼ਨਲ ਯੂਥ ਕਾਂਗਰਸ ਦੇ ਰਾਸ਼ਟਰੀ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਯੂਥ ਕਾਂਗਰਸ ਦੇ ਪ੍ਰਭਾਰੀ ਮੈਡਮ ਦਾਮਨ ਥਿੰਦ ਬਾਜਵਾ ਦੇ ਪਤੀ ਸਕੱਤਰ ਪੰਜਾਬ ਕਾਂਗਰਸ ਹਰਮਨਦੇਵ ਬਾਜਵਾ ਨੇ ਦੱਸਿਆ ਕਿ ਇਸ ਖੇਡ ਸਟੇਡੀਅਮ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਵੀਡਿਓ ਕਾਨਫਰੈਂਸਿੰਗ ਰਾਹੀਂ ਕੀਤਾ ਹੈ।
ਇਹ ਵੀ ਪੜ੍ਹੋ : ਨਿੱਜੀ ਸਕੂਲਾਂ ਨੂੰ ਝਟਕਾ, ਫ਼ੀਸ ਮਾਮਲੇ 'ਤੇ ਮਾਪਿਆਂ ਨੂੰ ਵੱਡੀ ਰਾਹਤ
ਇਸ ਮੌਕੇ ਉਨ੍ਹਾਂ ਵੀਡਿਓ ਕਾਨਫਰੈਂਸਿੰਗ ਰਾਹੀਂ ਸਮਾਗਮ ਦੌਰਾਨ ਇਕੱਤਰ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਟੇਡੀਅਮ ਤੁਹਾਡੇ ਚੰਗੇਰੇ ਭਵਿੱਖ ਅਤੇ ਸਿਹਤਯਾਬੀ ਲਈ ਬਣਾਏ ਜਾ ਰਹੇ ਹਨ, ਜਿਸ 'ਚ ਅੰਤਰਰਾਸ਼ਟਰੀ ਪੱਧਰੀ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਦਿਹਾਤੀ ਖੇਤਰ ਨਾਲ ਸਬੰਧਤ ਨੌਜਵਾਨਾਂ ਨੂੰ ਆਪਣੇ ਨੇੜੇ ਹੀ ਖੇਡ ਸਬੰਧੀ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈ ਜਾ ਸਕਣ। ਉਨ੍ਹਾਂ ਕਿਹਾ ਕਿ ਜਲਦ ਹੀ ਇਹ ਸਟੇਡੀਅਮ ਬਣ ਕੇ ਤਿਆਰ ਹੋ ਜਾਵੇਗਾ।
ਇਹ ਵੀ ਪੜ੍ਹੋ : ਭਵਾਨੀਗੜ੍ਹ 'ਚ ਕਿਸਾਨਾਂ ਨੇ ਹਰਸਿਮਰਤ ਦੇ ਕਾਫ਼ਿਲੇ ਨੂੰ ਦਿਖਾਏ ਜੁੱਤੇ
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਜਿੱਥੇ ਆਪ, ਉਥੇ ਹੀ ਆਪਣੇ ਸਾਥੀ ਮਿੱਤਰਾਂ ਨੂੰ ਸਟੇਡੀਅਮ 'ਚ ਆ ਕੇ ਖੇਡਾਂ ਦੀਆਂ ਤਿਆਰੀਆਂ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਸਮਾਜ ਦੀ ਸਿਰਜਨਾ ਹੋ ਸਕੇ। ਇਸ ਮੌਕੇ ਖੇਡ ਸਟੇਡੀਅਮ ਦੀ ਉਸਾਰੀ ਦੇ ਉਦਘਾਟਨ ਦੇ ਸਮਾਗਮ 'ਚ ਹਰਮਨਦੇਵ ਬਾਜਵਾ ਤੋਂ ਇਲਾਵਾ ਤਹਿਸੀਲ ਸੁਨਾਮ ਕੁਲਦੀਪ ਸਿੰਘ ਅਤੇ ਸੁਪਰਡੈਂਟ ਬੀ. ਡੀ. ਪੀ. ਓ. ਦਫਤਰ ਕੁਲਦੀਪ ਸਿੰਘ ਨੇ ਉਦਘਾਟਨ ਸਮਾਰੋਹ ਨੂੰ ਨੇਪਰੇ ਚਾੜ੍ਹਿਆ ਅਤੇ ਇਸ ਮੌਕੇ ਬੱਬੂ ਸਰਪੰਚ ਸ਼ਾਹਪੁਰ, ਜਗਪਾਲ ਸਿੰਘ ਬਲਾਕ ਪ੍ਰਧਾਨ ਸੁਨਾਮ, ਸਮੂਹ ਗ੍ਰਾਮ ਪੰਚਾਇਤ ਸ਼ਾਹਪੁਰ ਕਲਾਂ ਦੇ ਪੰਚ ਸਹਿਬਾਨ ਅਤੇ ਕਾਂਗਰਸੀ ਆਗੂ ਮੌਜੂਦ ਸਨ।
ਇਹ ਵੀ ਪੜ੍ਹੋ : ਹੁਣ ਸਕਿਓਰਟੀ ਨੰਬਰ ਪਲੇਟ ਨਾ ਲੱਗੀ ਹੋਣ 'ਤੇ ਲੱਗੇਗਾ ਭਾਰੀ ਜੁਰਮਾਨਾ
ਮੁਕਤਸਰ ਪੁਲਸ ਦੀ ਵੱਡੀ ਕਾਮਯਾਬੀ, 24 ਘੰਟਿਆਂ 'ਚ ਬਰਾਮਦ ਕੀਤਾ ਚੋਰੀ ਹੋਇਆ ਦੋ ਮਹੀਨੇ ਦਾ ਬੱਚਾ
NEXT STORY