ਚੰਡੀਗੜ੍ਹ (ਬਿਊਰੋ)- ਨਵਜੋਤ ਸਿੰਘ ਸਿੱਧੂ ਪਾਕਿਸਤਾਨ ਨਿੱਜੀ ਦੌਰੇ 'ਤੇ ਗਏ ਹਨ। ਉਨ੍ਹਾਂ ਨੂੰ ਮੈਂ ਨਿੱਜੀ ਦੌਰੇ ਲਈ ਹੀ ਇਜਾਜ਼ਤ ਦਿੱਤੀ ਹੈ ਇਹ ਕਹਿਣਾ ਹੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਦੌਰੇ 'ਤੇ ਜਾਣ ਦੇ ਫੈਸਲੇ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ ਪਰ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਜਾਣ ਦਾ ਫੈਸਲਾ ਕੀਤਾ, ਜਿਸ ਕਾਰਨ ਮੈਂ ਉਨ੍ਹਾਂ ਨੂੰ ਨਿੱਜੀ ਦੌਰੇ 'ਤੇ ਜਾਣ ਦੀ ਇਜਾਜ਼ਤ ਦਿੱਤੀ ਨਾ ਕਿ ਅਧਿਕਾਰਤ ਦੌਰੇ ਲਈ। ਉਨ੍ਹਾਂ ਨੇ ਕਿਹਾ ਕਿ ਮੈਂ ਕਿਸੇ ਨੂੰ ਨਿੱਜੀ ਦੌਰੇ 'ਤੇ ਜਾਣ ਤੋਂ ਨਹੀਂ ਰੋਕ ਸਕਦਾ।
ਕੈਪਟਨ ਨੇ ਕਿਹਾ ਕਿ ਮੈਂ ਕਰਤਾਰਪੁਰ ਲਾਂਘੇ ਦੇ ਵਿਰੋਧ ਵਿਚ ਨਹੀਂ ਹਾਂ ਸਗੋਂ ਹਮਾਇਤ ਵਿਚ ਹਾਂ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਗਿਆ ਸੀ ਜਿਸ ਦੇ ਬਾਵਜੂਦ ਉਹ ਪਾਕਿਸਤਾਨ ਗਏ ਹਨ। ਜ਼ਿਕਰਯੋਗ ਹੈ ਕਿ 28 ਨਵੰਬਰ ਨੂੰ ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘੇ ਦਾ ਨੀਂਹ ਰੱਖੀ ਜਾਣੀ ਹੈ, ਜਿਸ ਲਈ ਪਾਕਿਸਤਾਨ ਵਲੋਂ ਨਵਜੋਤ ਸਿੱਧੂ, ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਮੰਤਰੀਆਂ ਨੂੰ ਪਾਕਿਸਤਾਨ ਆਉਣ ਲਈ ਸੱਦਾ ਦਿੱਤਾ ਸੀ, ਜਿਸ ਨੂੰ ਸਿੱਧੂ ਨੇ ਕਬੂਲ ਤਾਂ ਕਰ ਲਿਆ ਪਰ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਸਰਕਾਰੀ ਤੌਰ 'ਤੇ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਮਿਲੀ।
ਗੋਇੰਦਵਾਲ ਸਾਹਿਬ ਦੇ ਬੱਸ ਅੱਡੇ 'ਤੇ ਚੱਲੀਆਂ ਗੋਲੀਆਂ
NEXT STORY