ਚੰਡੀਗੜ੍ਹ (ਅਸ਼ਵਨੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿੱਲੀ ਦੌਰੇ ਦੌਰਾਨ ਰਾਹੁਲ-ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਨਾ ਹੋ ਸਕਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨਾਲ ਰਾਹੁਲ-ਪ੍ਰਿਯੰਕਾ ਦੀ ਮੁਲਾਕਾਤ ਹੋਣ ਨੂੰ ਲੈ ਕੇ ਲਗਾਈਆਂ ਜਾ ਰਹੀਆਂ ਅਟਕਲਾਂ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਵਿਰ੍ਹਾਮ ਲਗਾਉਣ ਦੀ ਕੋਸ਼ਿਸ਼ ਕੀਤੀ ਹੈ। ਦਿੱਲੀ ਵਿਚ ਇਕ ਗੱਲਬਾਤ ਦੌਰਾਨ ਰਾਵਤ ਨੇ ਕਿਹਾ ਕਿ ਰਾਹੁਲ-ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਏਜੰਡੇ ਵਿਚ ਹੀ ਨਹੀਂ ਸੀ। ਮੁੱਖ ਮੰਤਰੀ ਦਿੱਲੀ ਵਿਚ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਦੇ ਤਹਿਤ ਸਿਰਫ਼ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਕਰਨ ਆਏ ਸਨ ਅਤੇ ਉਨ੍ਹਾਂ ਨੇ ਕਮੇਟੀ ਦੇ ਸਾਹਮਣੇ ਆਪਣੀ ਗੱਲ ਨੂੰ ਵਿਸਥਾਰਪੂਰਵਕ ਰੱਖਿਆ ਅਤੇ ਚੰਡੀਗੜ੍ਹ ਪਰਤ ਗਏ।
ਇਹ ਵੀ ਪੜ੍ਹੋ : ਕਾਂਗਰਸ ਦੇ ਰੌਲੇ ਦੌਰਾਨ ਅਹਿਮ ਖ਼ਬਰ, ਕੈਪਟਨ ਦਾ ਫਿਲਹਾਲ ਦਿੱਲੀ ਜਾਣ ਦਾ ਕੋਈ ਪ੍ਰੋਗਰਾਮ ਤੈਅ ਨਹੀਂ
ਅਜਿਹੇ ਵਿਚ ਇਹ ਕਹਿਣਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਰਾਹੁਲ-ਪ੍ਰਿਯੰਕਾ ਗਾਂਧੀ ਦੀ ਮੁਲਾਕਾਤ ਨਹੀਂ ਹੋਈ, ਪੂਰੀ ਤਰ੍ਹਾਂ ਮੁੱਖ ਮੰਤਰੀ ਦੇ ਮਾਣ-ਮਰਿਆਦਾ ਨਾਲ ਬੇਇਨਸਾਫ਼ੀ ਹੋਵੇਗਾ। ਹਰੀਸ਼ ਰਾਵਤ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਪ੍ਰਤੀ ਕਾਫ਼ੀ ਸਨਮਾਨ ਹੈ ਅਤੇ ਸੋਨੀਆ ਗਾਂਧੀ ਵੀ ਸਮੇਂ-ਸਮੇਂ ’ਤੇ ਉਨ੍ਹਾਂ ਤੋਂ ਸਲਾਹ ਲੈਂਦੇ ਹਨ। ਅਜਿਹਾ ਕਦੇ ਨਹੀਂ ਹੋ ਸਕਦਾ ਹੈ ਕਿ ਮੁੱਖ ਮੰਤਰੀ ਸਮਾਂ ਮੰਗਣ ਅਤੇ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਾ ਮਿਲੇ।
ਇਹ ਵੀ ਪੜ੍ਹੋ : ਗਲ਼ਤ ਬਿਜਲੀ ਸਮਝੌਤੇ ਰੱਦ ਕਰਨ ਦੀ ਤਿਆਰੀ ’ਚ ਕੈਪਟਨ, ਚੁੱਕ ਸਕਦੇ ਵੱਡਾ ਕਦਮ
ਰਾਵਤ ਨੇ ਕਿਹਾ ਕਿ ਜਿੱਥੋਂ ਤੱਕ ਗੱਲ ਸਿੱਧੂ ਨਾਲ ਹੋਈ ਮੁਲਾਕਾਤ ਦੀ ਹੈ ਤਾਂ ਇਹ ਆਮ ਜਿਹੀ ਪ੍ਰਕਿਰਿਆ ਹੈ। ਪੰਜਾਬ ਦੇ ਕਈ ਨੇਤਾਵਾਂ ਨੇ ਸਿੱਧੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਇਸ ਪ੍ਰਕਿਰਿਆ ਵਿਚ ਸਿੱਧੂ ਨੇ ਵੀ ਮੁਲਾਕਾਤ ਕੀਤੀ ਹੈ। ਸਿੱਧੂ ਨੇ ਵੀ ਕੁੱਝ ਸੁਝਾਅ ਅਤੇ ਜਾਣਕਾਰੀਆਂ ਸਾਂਝੀਆਂ ਕੀਤੀਆਂ ਹੋਣਗੀਆਂ, ਜੋ ਮਸਲੇ ਨੂੰ ਸੁਲਝਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ। ਰਾਵਤ ਨੇ ਕਿਹਾ ਕਿ ਪੰਜਾਬ ਕਾਂਗਰਸ ਵਿਚ ਪੈਦਾ ਹੋਇਆ ਸੰਕਟ ਹੁਣ ਹੱਲ ਵੱਲ ਵੱਧ ਰਿਹਾ ਹੈ। 10 ਜੁਲਾਈ ਤੱਕ ਪੰਜਾਬ ਕਾਂਗਰਸ ਵਿਚ ਸਭ ਕੁਝ ਠੀਕ ਹੋ ਜਾਵੇਗਾ।
ਇਹ ਵੀ ਪੜ੍ਹੋ : ਦਿੱਲੀ ਦੌਰੇ ’ਤੇ ਗਏ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ, ਹੋਈ ਲੰਮੀ ਮੀਟਿੰਗ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕੇਸ ਦਰਜ ਕਰਨ 'ਤੇ ਭੜਕੇ ਸੁਖਬੀਰ ਬਾਦਲ, ਕੈਪਟਨ ਨੂੰ ਸ਼ਰੇਆਮ ਦਿੱਤੀ ਇਹ ਚੁਣੌਤੀ
NEXT STORY