ਜਲੰਧਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਵੀਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦਫਤਰ ਨਹੀਂ ਪੁੱਜੇ, ਜਦੋਂ ਕਿ ਉਨ੍ਹਾਂ ਨੂੰ ਇਕ ਦਿਨ ਪਹਿਲਾਂ ਬੁੱਧਵਾਰ ਨੂੰ ਹੀ ਸੰਮਨ ਜਾਰੀ ਕੀਤੇ ਗਏ ਸਨ ਅਤੇ ਵੀਰਵਾਰ ਨੂੰ ਪੇਸ਼ ਹੋਣ ਲਈ ਕਿਹਾ ਸੀ।
ਰਣਇੰਦਰ ਸਿੰਘ ਨੈਸ਼ਨਲ ਰਾਈਫਲ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਨ ਅਤੇ ਰੀਓ ਓਲੰਪਿਕ ਦੀਆਂ ਤਿਆਰੀਆਂ 'ਚ ਲੱਗੇ ਹੋਣ ਕਾਰਨ ਉਨ੍ਹਾਂ ਨੇ ਈ. ਡੀ. ਤੋਂ ਛੁੱਟੀ ਲੈ ਲਈ ਹੈ ਪਰ 5 ਅਗਸਤ ਨੂੰ ਰੀਓ ਓਲੰਪਿਕ ਲਈ ਰਵਾਨਾ ਹੋਣ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟਰ (ਈ. ਡੀ.) ਉਨ੍ਹਾਂ ਤੋਂ ਪੁੱਛ-ਗਿੱਛ ਕਰਨੀ ਚਾਹੁੰਦਾ ਹੈ।
ਅਧਿਕਾਰੀਆਂ ਨੇ ਦੱਸਿਆ ਹੈ ਕਿ ਰਣਇੰਦਰ ਸਿੰਘ ਨੂੰ ਵੀਰਵਾਰ ਪੇਸ਼ ਹੋਣ ਲਈ ਕਿਹਾ ਗਿਆ ਸੀ। ਏਜੰਸੀ ਉਨ੍ਹਾਂ ਦੇ ਕਥਿਤ ਵਿਦੇਸ਼ੀ ਕਰੰਸੀ ਲੈਣ-ਦੇਣ ਅਤੇ ਵਿਦੇਸ਼ਾਂ ਵਿਚ ਉਨ੍ਹਾਂ ਦੇ ਟੈਕਸ ਬਾਹਰੇ ਅਸਾਸਿਆਂ ਬਾਰੇ ਜਾਂਚ ਕਰ ਰਹੀ ਹੈ। ਏਜੰਸੀ ਦੀ ਇਸ ਕਾਰਵਾਈ ਨਾਲ ਪੰਜਾਬ ਅਸੈਂਬਲੀ ਚੋਣਾਂ ਤੋਂ ਪਹਿਲਾਂ ਹੀ ਸਿਆਸੀ ਨਤੀਜੇ ਨਿਕਲ ਸਕਦੇ ਹਨ।
ਵੀਡੀਓ 'ਚ ਦੇਖੋ 'ਗਦਰ' ਫਿਲਮ ਦੇ ਅਸਲੀ ਸਕੀਨਾ ਤੇ ਤਾਰਾ, ਜਿਨ੍ਹਾਂ ਦੇ ਇਸ਼ਕ 'ਚ ਰੋੜਾ ਬਣ ਰਿਹੈ ਜੰਮੂ-ਕਸ਼ਮੀਰ
NEXT STORY