ਮੋਹਾਲੀ (ਸੰਦੀਪ) : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਦਾਖਾ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਦੀ ਮਾਤਾ ਤੇਜਿੰਦਰ ਕੌਰ ਸੰਧੂ ਲੰਘੀ ਰਾਤ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮੋਹਾਲੀ ਸਥਿਤ ਬਲੌਂਗੀ ਸ਼ਮਸ਼ਾਨਘਾਟ 'ਚ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ, ਤਿਉਹਾਰੀ ਸੀਜ਼ਨ 'ਚ ਪਾਵਰਕਾਮ ਨੇ ਦਿੱਤਾ ਵੱਡਾ ਝਟਕਾ

ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਸਿੰਘ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਮੋਹਾਲੀ ਦੇ ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਸਮੇਤ ਵੱਡੀ ਗਿਣਤੀ 'ਚ ਸੀਨੀਅਰ ਆਗੂਆਂ ਨੇ ਪਹੁੰਚ ਕੇ ਮਾਤਾ ਤਜਿੰਦਰ ਕੌਰ ਸੰਧੂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਹ ਵੀ ਪੜ੍ਹੋ : ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਵੱਡੀ ਖ਼ਬਰ, ਪੂਰੇ ਸੂਬੇ 'ਚ ਲਾਗੂ ਹੋਣ ਜਾ ਰਿਹਾ ਨਵਾਂ ਸਿਸਟਮ

ਇਸ ਤੋਂ ਇਲਾਵਾ ਵੀ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ, ਸਮਾਜਿਕ ਅਤੇ ਧਾਰਮਿਕ ਜੱਥੇਬੰਦੀਆਂ ਦੇ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪਹੁੰਚ ਕੇ ਵੀ ਮਾਤਾ ਤਜਿੰਦਰ ਕੌਰ ਸੰਧੂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ।


ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰ ਵਲੋਂ ਪੰਜਾਬ ਦੀ ਮਦਦ ਬਾਰੇ ਮਾਲਵਿੰਦਰ ਕੰਗ ਦਾ ਵੱਡਾ ਬਿਆਨ, ਜਾਣੋ ਕੀ ਬੋਲੇ
NEXT STORY