ਚੰਡੀਗੜ੍ਹ: ਦੇਸ਼ ਦੇ ਕਈ ਸੂਬਿਆਂ 'ਚ 7 ਮਹੀਨਿਆ ਬਾਅਦ ਅੱਜ ਸਿਨੇਮਾ ਘਰ, ਥੀਏਟਰ ਖੁੱਲ੍ਹਣ ਜਾ ਰਹੇ ਹਨ। ਅਜਿਹੇ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਪੰਜਾਬ 'ਚ ਸਿਨੇਮਾ ਹਾਲ, ਮਲਟੀਪਲੈਕਸਸ ਅਤੇ ਮਨੋਰੰਜਕ ਪਾਰਕ ਨਹੀਂ ਖੋਲ੍ਹੇ ਜਾਣਗੇ।
ਇਹ ਵੀ ਪੜ੍ਹੋ : ਵਿਆਹ ਸਮਾਗਮ ਤੋਂ ਵਾਪਸ ਆ ਰਹੇ ਹਾਕੀ ਖਿਡਾਰੀ ਸਮੇਤ ਮਾਂ ਨਾਲ ਵਾਪਰਿਆ ਭਾਣਾ, ਹੋਈ ਦਰਦਨਾਕ ਮੌਤ
ਇਸ ਸਬੰਧੀ ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਪੰਜਾਬ 'ਚ ਸਿਨੇਮਾ ਹਾਲ, ਮਲਟੀਪਲੈਕਸਸ ਅਤੇ ਮਨੋਰੰਜਕ ਪਾਰਕ ਨਹੀਂ ਖੋਲ੍ਹੇ ਜਾਣਗੇ। ਹਾਲਾਂਕਿ ਕੋਵਿਡ ਦੇ ਸਖ਼ਤ ਪ੍ਰੋਟੋਕਾਲ ਦੇ ਨਾਲ ਰਾਮਲੀਲਾ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਬਾਬਤ ਕੋਵਿਡ ਰੀਵੀਊ ਮੀਟਿੰਗ ਤੋਂ ਬਾਅਦ ਵਿਸਥਾਰ 'ਚ ਵੇਰਵਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ :ਜ਼ਮੀਨੀ ਵਿਵਾਦ : ਧੱਕਾ ਵੱਜਣ ਨਾਲ ਵਿਅਕਤੀ ਦੀ ਮੌਤ
ਸ਼ਰਮਨਾਕ : ਪੰਜਾਬ ਆਈ ਵਿਦੇਸ਼ੀ ਕੁੜੀ ਨਾਲ ਗੰਦੀ ਹਰਕਤ, ਵਿਰੋਧ ਕਰਨ 'ਤੇ ਫਾੜ੍ਹੇ ਕੱਪੜੇ
NEXT STORY