ਝਬਾਲ/ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ) - 8 ਮਹੀਨੇ ਪਹਿਲਾਂ ਪੰਜਾਬ ਅੰਦਰ ਬਣੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੋਂ ਸੂਬਾ ਵਾਸੀਆਂ ਨੂੰ ਵੱਡੀਆਂ ਆਸਾਂ ਹਨ। ਇਹ ਪ੍ਰਗਟਾਵਾ ਕਾਂਗਰਸ ਸਪੋਰਟ ਵਿੰਗ ਦੇ ਸੂਬਾ ਜਨਰਲ ਸਕੱਤਰ ਸੁਖਰਾਜ ਸਿੰਘ ਕਾਲਾ ਗੰਡੀਵਿੰਡ ਨੇ ਸਰਹੱਦੀ ਖੇਤਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਹਲਕਾ ਤਰਨਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੀਤਾ। ਕਾਲਾ ਗੰਡੀਵਿੰਡ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਨੂੰ ਸਿਹਤ, ਸਿੱਖਿਆ ਅਤੇ ਸਾਫ਼ ਪੀਣ ਵਾਲੇ ਪਾਣੀ ਸਮੇਤ ਹੋਰ ਬੁਨਿਆਦੀ ਸਹੂਲਤਾਂ ਨੂੰ ਅਮਲੀ ਤੌਰ 'ਤੇ ਲਾਗੂ ਕਰਨ ਦੀ ਅਪੀਲ ਕੀਤੀ ਗਈ ਹੈ ਕਿਉਂਕਿ ਪਿਛਲੇ 10 ਸਾਲ ਸੱਤਾ 'ਤੇ ਰਾਜ ਕਰ ਵਾਲੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਗਠਜੋੜ ਸਰਕਾਰ ਨੇ ਸਰਹੱਦੀ ਖੇਤਰ ਦੇ ਲੋਕਾਂ ਦੇ ਪੱਲੇ ਸਵਾਏ ਲਾਰਿਆਂ ਤੋਂ ਕੁਝ ਨਹੀਂ ਪਾਇਆ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਅੰਦਰ ਅੱਜ ਵੀ ਲੋਕ ਅਜ਼ਾਦੀ ਤੋਂ ਪਹਿਲਾਂ ਵਾਲੇ ਹਲਾਤਾਂ ਚੋਂ ਗੁਜਰ ਰਹੇ ਹਨ। ਕਾਲਾ ਗੰਡੀਵਿੰਡ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੈਪਟਨ ਸਿੰਘ ਅੱਗੇ ਇਹ ਵੀ ਮੰਗ ਰੱਖੀ ਗਈ ਹੈ ਕਿ ਸਰਹੱਦੀ ਖੇਤਰ ਅੰਦਰ ਨਸ਼ਿਆਂ ਨੂੰ ਠੱਲ• ਪਾਉਣ ਲਈ ਵਿਸ਼ੇਸ਼ ਖੇਡ ਨੀਤੀ ਨੂੰ ਮੰਜ਼ੂਰੀ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਦਾ ਰੁਝਾਨ ਖੇਡਾਂ ਵੱਲ ਹੋ ਸਕੇ, ਜਦ ਕਿ ਬੇਰੋਜ਼ਗਾਰੀ ਨੂੰ ਖਤਮ ਕਰਨ ਲਈ ਸਰਹੱਦੀ ਖੇਤਰ ਨੂੰ ਵਿਪਾਰਕ ਅਤੇ ਉਦਯੋਗਿਕ ਹੱਬ ਵਜੋਂ ਵਿਕਸਤ ਕਰਨ ਦੇ ਨਾਲ ਨੌਜਵਾਨਾਂ ਲਈ ਸਵੈ ਰੋਜ਼ਗਾਰ ਦੇ ਵਸੀਲੇ ਵੀ ਪੈਦਾ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ 'ਚ ਹਲਕਾ ਤਰਨਤਾਰਨ ਵਿਕਾਸ, ਖੁਸ਼ਹਾਲੀ ਅਤੇ ਉਨਤੀ ਪੱਖੋਂ ਮਜ਼ਬੂਤ ਹੋ ਰਿਹਾ ਹੈ ਤੇ ਲੋਕ ਕਾਂਗਰਸ ਸਰਕਾਰ ਤੋਂ ਸੰਤੁਸ਼ਟ ਦਿਖਾਈ ਦੇ ਰਹੇ ਹਨ। ਇਸ ਮੌਕੇ ਸਰਵਨ ਸਿੰਘ ਲਹੀਆਂ, ਸਾਹਬ ਸਿੰਘ ਮਾਨਕਪੁਰਾ, ਸੁਰਜੀਤ ਸਿੰਘ ਸ਼ਾਹ ਢੰਡ, ਬੱਬਲਾ ਰਸੂਲਪੁਰ, ਸਰਮੁੱਖ ਸਿੰਘ ਹਵੇਲੀਆਂ, ਹਰਭਾਲ ਸਿੰਘ ਨੌਸ਼ਹਿਰਾ, ਸਤਨਾਮ ਸਿੰਘ ਦਾਊਕੇ ਆਦਿ ਹਾਜ਼ਰ ਸਨ।
ਬੱਚਿਆਂ ਦੇ ਵਾਧੇ ਅਤੇ ਵਿਕਾਸ ਲਈ ਸਿਹਤ ਵਿਭਾਗ ਨੇ ਕੀਤੀ ਮਿੱਡ-ਡੇ-ਮੀਲ ਦੀ ਜਾਂਚ
NEXT STORY