ਚੰਡੀਗੜ੍ਹ (ਸ਼ਰਮਾ) : ਭਾਜਪਾ ਦੇ ਕੌਮੀ ਮਹਾਮੰਤਰੀ ਤਰੁਣ ਚੁਘ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਵਲੋਂ ਰੇਤ-ਬਜਰੀ ਮਾਫੀਆ, ਦਲਿਤਾਂ 'ਤੇ ਅੱਤਿਆਚਾਰ, ਜਬਰ-ਜ਼ਨਾਹ, ਗੈਂਗਸਟਰਾਂ ਵਲੋਂ ਸ਼ੋਸ਼ਣ ਅਤੇ ਨਸ਼ਿਆਂ ਖ਼ਿਲਾਫ਼ ਨਿਰਪੱਖ ਜਾਂਚ ਤੋਂ ਬਚਣ ਅਤੇ ਪੋਲ ਖੁੱਲ੍ਹਣ ਦੇ ਡਰੋਂ ਸੀ. ਬੀ. ਆਈ. ਤੋਂ ਜਾਂਚ ਕਰਵਾਉਣ ਤੋਂ ਰੋਕਿਆ ਹੈ। ਜੋ ਕਿ ਇਹ ਸਾਬਤ ਕਰਦਾ ਹੈ ਕਿ ਸੱਤਾਧਾਰੀ ਕਾਂਗਰਸ ਪਾਰਟੀ ਦੇ ਪੰਜੇ ਦੀਆਂ ਜੜ੍ਹਾਂ ਹਰ ਤਰ੍ਹਾਂ ਦੇ ਮਾਫ਼ੀਆ ਨੂੰ ਸਰਪ੍ਰਸਤੀ ਦੇਣ ਦਾ ਕੰਮ ਕਰ ਰਹੀਆਂ ਹਨ। ਚੁਘ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਿਰਪੱਖ ਤੌਰ 'ਤੇ ਪੰਜਾਬ ਸਰਕਾਰ ਨੂੰ ਫਿਟਕਾਰਦਿਆਂ ਕਿਹਾ ਸੀ ਕਿ ਕੈਪਟਨ ਸਰਕਾਰ ਮਾਫ਼ੀਆ 'ਤੇ ਰੋਕ ਲਾਉਣ 'ਚ ਅਸਫ਼ਲ ਰਹੀ ਹੈ ਅਤੇ ਸਰਕਾਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਜਨ-ਪ੍ਰਤੀਨਿਧੀਆਂ ਦੀ ਸਰਪ੍ਰਸਤੀ 'ਮਾਫ਼ੀਆ' ਲਈ ਵਰਦਾਨ ਸਾਬਤ ਹੋ ਰਹੀ ਹੈ।
ਇਹ ਵੀ ਪੜ੍ਹੋ : 16 ਮਾਰਚ ਤੋਂ ਬੰਦ ਪਏ ਕਰਤਾਰਪੁਰ ਸਾਹਿਬ ਕੋਰੀਡੋਰ ਕਾਰਣ ਕੇਂਦਰ ਸਰਕਾਰ ਤੋਂ ਬੇਹੱਦ ਖਫ਼ਾ ਹਨ ਸ਼ਰਧਾਲੂ
ਉਨ੍ਹਾਂ ਕਿਹਾ ਕਿ 64 ਕਰੋੜ ਰੁਪਏ ਦੇ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੇ ਘਪਲੇ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਫਗਵਾੜਾ ਦੇ ਕਾਂਗਰਸੀ ਵਿਧਾਇਕ ਅਤੇ ਮਹਿਕਮੇ ਦੇ ਪ੍ਰਸ਼ਾਸਨਿਕ ਅਧਿਕਾਰੀ ਦੇ ਸ਼ਾਮਲ ਹੋਣ ਦੇ ਬਾਵਜੂਦ ਕੈਪਟਨ ਸਰਕਾਰ ਨੇ ਆਪਣੇ ਚਹੇਤਿਆਂ ਨੂੰ ਕਲੀਨ ਚਿੱਟ ਦੇ ਕੇ ਪੰਜਾਬ ਦੇ ਦਲਿਤ ਵਿਦਿਆਰਥੀਆਂ ਦੇ ਜ਼ਖਮਾਂ 'ਤੇ ਲੂਣ ਛਿੜਕਿਆ ਹੈ। ਚੁਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਲੋਂ ਸ਼ਾਸਿਤ ਸੂਬਿਆਂ 'ਚ ਭ੍ਰਿਸ਼ਟਾਚਾਰ ਅਤੇ ਅਪਰਾਧਾਂ ਦੀ ਨਿਰਪੱਖ ਜਾਂਚ ਤੋਂ ਬਚਣ ਲਈ ਸੀ. ਬੀ. ਆਈ. ਜਾਂਚ 'ਤੇ ਪਾਬੰਦੀ ਲਾਈ ਜਾਣੀ ਸਾਬਤ ਕਰਦਾ ਹੈ ਕਿ ਪੰਜਾਬ ਸਮੇਤ ਵਿਰੋਧੀ ਪਾਰਟੀਆਂ ਦੀਆਂ ਸ਼ਾਸਿਤ ਸਰਕਾਰਾਂ ਮਾਫੀਆ, ਅਪਰਾਧੀਆਂ ਅਤੇ ਭ੍ਰਿਸ਼ਟਾਚਾਰੀਆਂ ਨੂੰ ਸਰਪ੍ਰਸਤੀ ਦੇ ਰਹੀਆਂ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ਪ੍ਰਸ਼ਾਸਨ ਦੇ ਫ਼ੈਸਲੇ ਖ਼ਿਲਾਫ਼ ਹਾਈਕਰੋਟ ਪੁੱਜੇ ਪਟਾਕਾ ਕਾਰੋਬਾਰੀ, ਛੋਟ ਦੇਣ ਦੀ ਕੀਤੀ ਮੰਗ
ਗਰੀਨ ਪਟਾਕਿਆਂ ਦੇ ਨਾਂ 'ਤੇ ਮਹਾਨਗਰ ਜਲੰਧਰ 'ਚ ਵਿਕ ਰਹੇ ਖ਼ਤਰਨਾਕ ਪਟਾਕੇ
NEXT STORY