ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿਚ ਸ਼ਾਮਲ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੇ ਕਰੀਬੀ ਪੰਜਾਬ ਦੇ 5-6 ਸਾਬਕਾ ਮੰਤਰੀ ਵੀ ਭਾਜਪਾ ਵਿਚ ਸ਼ਮੂਲੀਅਤ ਕਰਨਗੇ। ਇਸ ਦੇ ਨਾਲ ਹੀ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿਚ ਰਲੇਵਾਂ ਹੋ ਜਾਵੇਗਾ। ਸੂਤਰਾਂ ਮੁਤਾਬਕ 19 ਸਤੰਬਰ ਨੂੰ ਦਿੱਲੀ ਸਥਿਤ ਭਾਜਪਾ ਦਫ਼ਤਰ ਵਿਖੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਦੀ ਹਾਜ਼ਰੀ ਵਿਚ ਕੈਪਟਨ ਪੰਜਾਬ ਲੋਕ ਕਾਂਗਰਸ ਦੇ ਭਾਜਪਾ ਵਿਚ ਰਲੇਵੇਂ ਦਾ ਐਲਾਨ ਕਰਨਗੇ ਅਤੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਅੱਧੀ ਦਰਜਨ ਦੇ ਕਰੀਬ ਸਾਬਕਾ ਵਿਧਾਇਕਾਂ ਤੋਂ ਇਲਾਵਾ ਉਨ੍ਹਾਂ ਦੀ ਬੇਟੀ ਜੈ ਇੰਦਰ ਕੌਰ, ਪੁੱਤਰ ਰਣਇੰਦਰ ਸਿੰਘ ਅਤੇ ਪੋਤਾ ਨਿਰਵਾਨ ਸਿੰਘ ਵੀ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਉਨ੍ਹਾਂ ਦੀ ਪਤਨੀ ਸੰਸਦ ਮੈਂਬਰ ਪ੍ਰਨੀਤ ਕੌਰ ਅਜੇ ਵੀ ਕਾਂਗਰਸ ਵਿਚ ਹਨ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਖ਼ਤਰਨਾਕ ਸ਼ੂਟਰਾਂ ਦਾ ਗੋਇੰਦਵਾਲ ਸਾਹਿਬ ਦੀ ਜੇਲ੍ਹ ’ਚ ਵੱਡਾ ਕਾਰਨਾਮਾ
ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦੀਨੀਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਬਾਅਦ ਹਾਲਾਂਕਿ ਪੰਜਾਬ ਲੋਕ ਕਾਂਗਰਸ ਦੇ ਭਾਜਪਾ ਵਿਚ ਰਲੇਵੇਂ ਦੀਆਂ ਖ਼ਬਰਾਂ ਨੂੰ ਸਿਰਫ ਅਫਵਾਹ ਦੱਸਿਆ ਸੀ ਪਰ ਹੁਣ ਭਰੋਸੇਯੋਗ ਸੂਤਰ ਦੱਸ ਰਹੇ ਹਨ ਕਿ ਆਉਣ ਵਾਲੇ ਦਿਨਾਂ ਦੌਰਾਨ ਕੈਪਟਨ ਦਾ ਭਾਜਪਾ ਵਿਚ ਸ਼ਾਮਲ ਹੋਣਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਬੰਬੀਹਾ ਗੈਂਗ ਦੇ ਚੈਲੰਜ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਦਾ ਜਵਾਬ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਕਸਟਮ ਵਿਭਾਗ ਨੇ 50 ਲੱਖ ਰੁਪਏ ਦੇ ਸੋਨੇ ਸਣੇ ਏਅਰਲਾਈਨ ਕੰਪਨੀ ਦੇ 2 ਕਰਮਚਾਰੀ ਕੀਤੇ ਗ੍ਰਿਫ਼ਤਾਰ
NEXT STORY