ਚੰਡੀਗੜ : ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਪੈਦਾ ਹੋਏ ਅਣਕਿਆਸੇ ਸੰਕਟ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਮੁੱਖ ਮੰਤਰੀ ਨੇ ਜੀ. ਐੱਸ. ਟੀ. ਦੀ ਬਕਾਇਆ ਰਕਮ 6,752.83 ਕਰੋੜ ਰੁਪਏ ਦੀ ਅਦਾਇਗੀ ਦੀ ਮੰਗ ਕੀਤੀ ਹੈ, ਜੋ ਜੁਲਾਈ 2017 ਤੋਂ ਖੜ੍ਹੀ ਹੈ।
ਮੁੱਖ ਮੰਤਰੀ ਨੇ ਇਸ ਵਿਚ ਇਹ ਵੀ ਕਿਹਾ ਹੈ, ''ਤੁਸੀਂ ਇਸ ਗੱਲ ਦਾ ਭਲੀਭਾਂਤੀ ਸਮਰਥਨ ਕਰਦੇ ਹੋਵੋਗੇ ਕਿ ਇਸ ਮਹਾਂਮਾਰੀ ਨਾਲ ਲੜਨ ਲਈ ਵੱਡੇ ਸਰੋਤਾਂ ਦੀ ਲੋੜ ਹੈ, ਖਾਸ ਕਰਕੇ ਲਾਕਡਾਊਨ ਕਰਕੇ ਤੇ ਜਿਵੇਂ ਲੱਗਦਾ ਹੈ ਕਿ ਇਹ ਲੰਬਾ ਖਿੱਚਿਆ ਜਾ ਸਕਦਾ ਹੈ।''
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਵਿਚ ਉਨ੍ਹਾਂ ਨੇ GST ਬਕਾਇਆ ਤੁਰੰਤ ਦੇਣ ਤੇ ਹੋਰ ਲਟਕਦੇ ਮਾਮਲਿਆਂ ਦੇ ਹੱਲ ਲਈ ਦਖਲ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਕੋਵਿਡ-19 ਮਹਾਂਮਾਰੀ ਦੀ ਸਥਿਤੀ ਵਿਚ ਪ੍ਰਭਾਵਸ਼ਾਲੀ ਤਰੀਕੇ ਨਾਲ ਕਾਰਵਾਈ ਕੀਤੀ ਜਾ ਸਕੇ।
ਇਸੇ ਤਰ੍ਹਾਂ ਸ਼ਾਹ ਨੂੰ ਲਿਖਦਿਆਂ ਇਹ ਗੱਲ ਜ਼ੋਰ ਦੇ ਕੇ ਕਹੀ, ''ਇਨ੍ਹਾਂ ਮੁੱਦਿਆਂ 'ਤੇ ਜਲਦੀ ਕਾਰਵਾਈ ਨਾਲ ਕੋਵਿਡ-19 ਦੇ ਪ੍ਰਭਾਵਸ਼ਾਲੀ ਪ੍ਰਬੰਧਨ ਵਿਚ ਮਦਦ ਮਿਲੇਗੀ ਅਤੇ ਇਸ ਸੰਕਟ ਨਾਲ ਪ੍ਰਭਾਵਿਤ ਹੋਏ ਲੋਕਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕੀਤੀ ਜਾ ਸਕੇਗੀ।''
GST ਬਕਾਏ ਦੀ ਅਦਾਇਗੀ ਬਹੁਤ ਜ਼ਰੂਰੀ
ਮੁੱਖ ਮੰਤਰੀ ਨੇ ਕਿਹਾ, ''ਸਾਡੇ ਜੀ.ਐਸ.ਟੀ. ਬਕਾਏ ਦੀ ਅਦਾਇਗੀ ਬਹੁਤ ਮਹੱਤਵਪੂਰਨ ਹੈ ਕਿਉਂਕਿ ਸਾਨੂੰ ਗੰਭੀਰ ਵਿੱਤੀ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।'' ਕੈਪਟਨ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਵਿਚ ਦੇਸ਼ ਨੂੰ ਇਕੱਠੇ ਹੋ ਕੇ ਇਸ ਚੁਣੌਤੀ ਦਾ ਸਾਹਮਣਾ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਕੋਵਿਡ-19 ਸੰਕਟ ਸਾਰਿਆਂ ਲਈ ਬਹੁਤ ਵੱਡੇ ਪੱਧਰ 'ਤੇ ਚੁਣੌਤੀ ਹੈ, ਜਿਸ ਨੇ ਸਾਰੇ ਲੋਕਾਂ ਅਤੇ ਅਰਥਵਿਵਸਥਾ ਦੇ ਸਾਰੇ ਖੇਤਰਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਗਰੀਬ ਸਭ ਤੋਂ ਵੱਧ ਪ੍ਰਭਾਵਿਤ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੁਭਾਵਕ ਤੌਰ 'ਤੇ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਸੂਬਿਆਂ ਵਿਚ ਵਧੇਰੇ ਕਰਨਾ ਪੈ ਰਿਹਾ ਹੈ, ਜਿੱਥੇ ਇਕ ਪਾਸੇ ਇਸ ਮਹਾਂਮਾਰੀ ਨੂੰ ਰੋਕਣ ਅਤੇ ਉਪਾਅ ਦੀ ਲੋੜ ਹੈ, ਉੱਥੇ ਹੀ ਦੂਜੇ ਪਾਸੇ ਇਸ ਮਹਾਂਮਾਰੀ ਦੇ ਫੈਲਣ ਕਾਰਨ ਹੋਣ ਵਾਲੀ ਆਰਥਿਕ ਤੰਗੀ ਅਤੇ ਇਸ ਨਾਲ ਪੈਦਾ ਹੋਈਆਂ ਔਕੜਾਂ ਨੂੰ ਵੀ ਦੂਰ ਕਰਨ ਦੀ ਲੋੜ ਹੈ।
ਮਨਪ੍ਰੀਤ ਬਾਦਲ ਨੇ ਡਾਕਟਰੀ ਅਮਲੇ, ਸਫਾਈ ਕਰਮਚਾਰੀਆਂ ਤੇ ਪੁਲਸ ਦਾ ਕੀਤਾ ਸ਼ੁਕਰਾਨਾ
NEXT STORY