ਚੰਡੀਗੜ੍ਹ,(ਰਮਨਜੀਤ)-ਪੰਜਾਬ ਦਾ ਕਿਸਾਨ ਕਾਰਪੋਰੇਟ ਘਰਾਣਿਆਂ ਵੱਲੋਂ ਕੀਤੀ ਜਾਣ ਵਾਲੀ ਲੁੱਟ ਦੇ ਡਰ ਵਜੋਂ ਕੇਂਦਰ ਦੇ ਨਵੇਂ 3 ਖੇਤੀ ਕਾਨੂੰਨਾਂ ਖ਼ਿਲਾਫ਼ ਆਪਣਾ ਘਰ-ਪਰਿਵਾਰ ਛੱਡ ਕੇ ਅੰਦੋਲਨ ਕਰ ਰਿਹਾ ਹੈ ਤੇ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨਾਲ ਗ਼ੱਦਾਰੀ ਕਰਦਿਆਂ ਕਾਰਪੋਰੇਟ ਘਰਾਣੇ ਨੂੰ ਪੰਜਾਬ ਦੀ ਬਿਜਲੀ ਦਾ ਠੇਕਾ ਦੇ ਦਿੱਤਾ ਹੈ। ਇਹ ਇਲਜ਼ਾਮ ਆਮ ਆਦਮੀ ਪਾਰਟੀ (ਆਪ) ਦੀ ਯੂਥ ਵਿੰਗ ਦੀ ਸਹਿ-ਪ੍ਰਧਾਨ ਅਨਮੋਲ ਗਗਨ ਮਾਨ ਅਤੇ ਜਗਤਾਰ ਸਿੰਘ ਸੰਘੇੜਾ ਨੇ ਲਗਾਏ।
ਇਹ ਵੀ ਪੜ੍ਹੋ : ਸੁਤੰਤਰਤਾ ਸੈਨਾਨੀਆਂ ਦੇ ਵਾਰਸਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਉਨ੍ਹਾਂ ਕਿਹਾ ਕਿ ਜਦੋਂ 24 ਨਵੰਬਰ ਨੂੰ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਦੀ ਲੜਾਈ ਲਈ ਦਿੱਲੀ ਕੂਚ ਕਰਨ ਵਾਸਤੇ ਤਿਆਰੀ ਕਰ ਰਹੇ ਸਨ ਤਾਂ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਪਿੱਠ ਪਿੱਛੇ ਸੂਬੇ ਦੀ ਬਿਜਲੀ ਦਾ ਠੇਕਾ ਕਿਸਾਨਾਂ ਦੇ ਦੁਸ਼ਮਣਾਂ ਨੂੰ ਦੇ ਦਿੱਤਾ ਤੇ ਕੈਪਟਨ ਕਿਸਾਨਾਂ ਨੂੰ ਕਹਿੰਦੇ ਰਹੇ ਕਿ ਉਹ ਅੰਦੋਲਨ ਕਰ ਰਹੇ ਕਿਸਾਨਾਂ ਦੇ ਨਾਲ ਹਨ ਤੇ ਕਿਸਾਨ ਹਿਤੈਸ਼ੀ ਹਨ।
ਇਹ ਵੀ ਪੜ੍ਹੋ : ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ
ਅਨਮੋਲ ਨੇ ਕਿਹਾ ਕਿ ਦਿਖਾਵੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਨੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਪਰ ਜਿਨ੍ਹਾਂ ਖ਼ਿਲਾਫ਼ ਕਿਸਾਨ ਲੜ ਰਹੇ ਹਨ, ਉਨ੍ਹਾਂ ਕਾਰਪੋਰੇਟ ਘਰਾਣਿਆਂ ਦੇ ਹੀ ਕੈਪਟਨ ਵਿਚੋਲੇ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਨੇ ਥਰਮਲ ਦੀਆਂ ਚਿਮਨੀਆਂ ਵਿਚੋਂ ਧੂੰਆਂ ਕੱਢਣ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਦੀਆਂ ਨੀਤੀਆਂ ਨੇ ਲੋਕਾਂ ਦਾ ਹੀ ਧੂੰਆਂ ਕੱਢ ਦਿੱਤਾ।
ਪਟਿਆਲਾ ਜ਼ਿਲ੍ਹੇ 'ਚ 33 ਨਵੇਂ ਕੋਵਿਡ ਪਾਜ਼ੇਟਿਵ ਕੇਸਾਂ ਦੀ ਹੋਈ ਪੁਸ਼ਟੀ
NEXT STORY