ਬਰਨਾਲਾ,(ਵਿਵੇਕ ਸਿੰਧਵਾਨੀ, ਰਵੀ)– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਨਲਾਈਨ ਸਮਾਗਮ ਦੌਰਾਨ ਸੂਬੇ ਭਰ 'ਚ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕੋਵਿਡ ਦੌਰਾਨ ਸ਼ਲਾਘਾਯੋਗ ਭੂਮਿਕਾ ਨਿਭਾਉਣ ਵਾਲੇ ਮੈਡੀਕਲ ਸਟਾਫ ਅਤੇ ਪੈਰਾ ਮੈਡੀਕਲ ਸਟਾਫ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਨ੍ਹਾਂ ਯੋਧਿਆਂ ਸਦਕਾ ਹੀ ਅਸੀਂ ਇਸ ਬੀਮਾਰੀ 'ਤੇ ਕਾਬੂ ਪਾਊਣ ਵਿਚ ਸਫਲ ਹੋਏ ਹਾਂ। ਇਸ ਮੌਕੇ ਉਨ੍ਹਾਂ ਕੋਵਿਡ ਦੇ ਵਰਤਮਾਨ ਰੁਝਾਨ ਦੇ ਮੱਦੇਨਜ਼ਰ ਸੂਬਾ ਵਾਸੀਆਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ 'ਮਿਸ਼ਨ ਫਤਿਹ' ਤਹਿਤ 'ਮਾਸਕ ਹੀ ਵੈਕਸੀਨ ਹੈ' ਦਾ ਨਾਅਰਾ ਦਿੱਤਾ।
ਇਹ ਵੀ ਪੜ੍ਹੋ: ਲਗਜ਼ਰੀ ਗੱਡੀਆਂ ਦੇ ਸ਼ੌਕੀਨ 'ਡਰੱਗ ਕਿੰਗ' ਗੁਰਦੀਪ ਰਾਣੋ ਦੀ ਪਾਰਟਨਰ ਬੀਬੀ ਹਿਮਾਚਲ ਤੋਂ ਗ੍ਰਿਫ਼ਤਾਰ
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਹਤ ਕੇਂਦਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮੁੱਢਲੀਆਂ ਸਿਹਤ ਸੇਵਾਵਾਂ ਦੇਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿਹਤ ਕੇਂਦਰਾਂ 'ਚ 27 ਤਰ੍ਹਾਂ ਦੀਆਂ ਦਵਾਈਆਂ ਅਤੇ 6 ਤਰ੍ਹਾਂ ਦੇ ਮੈਡੀਕਲ ਟੈਸਟ ਦੀ ਸਹੂਲਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵੀ ਮੰਨਿਆ ਹੈ ਕਿ ਪੰਜਾਬ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ 'ਚ ਮੋਹਰੀ ਸੂਬਾ ਹੈ। ਉਨ੍ਹਾਂ ਕਿਹਾ ਕਿ ਰਾਜ 'ਚ 3049 ਕੇਂਦਰ ਸਥਾਪਿਤ ਕੀਤੇ ਜਾਣ ਦਾ ਟੀਚਾ ਹੈ, ਜਿਸ 'ਚੋਂ 2046 ਸਥਾਪਿਤ ਕੀਤੇ ਜਾ ਚੁੱਕੇ ਹਨ ਜਦਕਿ 800 ਹੋਰ ਅਗਲੇ ਦੋ ਮਹੀਨਿਆਂ 'ਚ ਸ਼ੁਰੂ ਕਰ ਦਿੱਤੇ ਜਾਣਗੇ। ਕੋਵਿਡ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਨੇ ਪੀ.ਪੀ.ਈ. ਕਿੱਟਾਂ, 95 ਐਨ ਮਾਸਕ ਅਤੇ ਹੋਰ ਡਾਕਟਰੀ ਸਾਜ਼ੋ-ਸਾਮਾਨ 'ਤੇ ਸੂਬੇ ਵਿਚ 184.95 ਕਰੋੜ ਰੁਪਏ ਖਰਚ ਕੀਤੇ ਹਨ, ਜਦਕਿ 5.57 ਕਰੋੜ ਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ਮੁੱਖ ਮੰਤਰੀ ਨੇ ਸਿਹਤ ਬੀਮਾ ਯੋਜਨਾ, ਬਾਲ ਸਵਾਸਥਯ ਕਾਰਯਕ੍ਰਮ, ਹੈਪੇਟਾਈਟਸ ਅਤੇ ਕੈਂਸਰ ਦੇ ਇਲਾਜ ਦੀ ਸਹੂਲਤ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਿਹਤ ਵਿਭਾਗ ਦੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਰਾਜੋਆਣਾ ਦੀ ਫ਼ਾਂਸੀ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਹੱਥ ਖਿੱਚੇ
ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਸਿਹਤ ਕੇਂਦਰਾਂ 'ਚ ਮਾਰਚ 2019 ਤੋਂ ਹੁਣ ਤੱਕ 55 ਲੱਖ ਲੋਕਾਂ ਨੇ ਇਲਾਜ ਕਰਵਾਇਆ ਹੈ। ਇਸ ਸਮੇਂ ਜ਼ਿਲਾ ਸਦਰ ਮੁਕਾਮ ਤੋਂ ਸਮਾਗਮ ਵਿਚ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਬਰਨਾਲਾ ਜ਼ਿਲੇ 'ਚ 31 ਤੰਦਰੁਸਤ ਪੰਜਾਬ ਸਿਹਤ ਕੇਂਦਰ ਸਫਲਤਾ ਨਾਲ ਚੱਲ ਰਹੇ ਹਨ ਤੇ ਸਰਕਾਰੀ ਸਿਹਤ ਕੇਂਦਰਾਂ ਵਿਚ ਮਰੀਜ਼ਾਂ ਨੂੰ ਮਿਆਰੀ ਸੇਵਾਵਾਂ ਮੁਹੱਈਆ ਕਰਾਈਆਂ ਜਾ ਰਹੀਆਂ ਹਨ। ਇਸ ਮੌਕੇ ਸਿਵਲ ਸਰਜਨ ਡਾ. ਸੁਖਜੀਵਨ ਕੱਕੜ, ਡੀ.ਆਈ.ਓ. ਡਾ. ਭੁਪਿੰਦਰ ਸਿੰਘ ਤੇ ਡਾ. ਲਖਬੀਰ ਕੌਰ ਤੋਂ ਇਲਾਵਾ ਜ਼ਿਲੇ 'ਚ ਦਰਜਨਾਂ ਥਾਵਾਂ 'ਤੇ ਸਿਹਤ ਅਮਲਾ ਹਾਜ਼ਰ ਸੀ, ਜੋ ਵਰਚੂਅਲ ਸਮਾਗਮ 'ਚ ਜੁੜਿਆ।
ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਨਾਬਾਲਿਗ ਨਾਲ ਬਦਫੈਲੀ
NEXT STORY