ਚੰਡੀਗੜ੍ਹ,(ਅਸ਼ਵਨੀ): ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ ਸ਼ੁੱਕਰਵਾਰ ਨੂੰ ਨਸ਼ਿਆਂ ਵਿਰੁੱਧ ਜੰਗ ਲੜਨ ਲਈ ਵਧੀਆ ਤਾਲਮੇਲ ਪੈਦਾ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਤੇ 25 ਜੁਲਾਈ ਨੂੰ ਸਾਰੇ ਉੱਤਰੀ ਸੂਬਿਆਂ ਦੀ ਅੰਤਰਰਾਜੀ ਮੀਟਿੰਗ ਕਰਨ 'ਤੇ ਸਹਿਮਤੀ ਪ੍ਰਗਟਾਈ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਨਾਲ ਉਨ੍ਹਾਂ ਦੇ ਦਫ਼ਤਰ 'ਚ ਕੀਤੀ ਮੀਟਿੰਗ ਤੋਂ ਬਾਅਦ ਕਿਹਾ ਕਿ ਇਸ ਮੀਟਿੰਗ ਦੀ ਮੇਜ਼ਬਾਨੀ ਪੰਜਾਬ ਵੱਲੋਂ ਕੀਤੀ ਜਾਵੇਗੀ। ਬੁਲਾਰੇ ਅਨੁਸਾਰ ਹਰਿਆਣਾ ਤੇ ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਰਾਜਸਥਾਨ, ਉੱਤਰਾਖੰਡ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਜੰਮੂ ਤੇ ਕਸ਼ਮੀਰ ਦੇ ਰਾਜਪਾਲ, ਦਿੱਲੀ ਦੇ ਲੈਫਟੀਨੈਂਟ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਵੀ ਨਸ਼ਿਆਂ ਬਾਰੇ ਦੂਜੀ ਅੰਤਰਰਾਜੀ ਮੀਟਿੰਗ 'ਚ ਹਿੱਸਾ ਲੈਣ ਦੀ ਸੰਭਾਵਨਾ ਹੈ।
ਇਸ ਸਬੰਧੀ ਪਹਿਲੀ ਮੀਟਿੰਗ ਪਿਛਲੇ ਸਾਲ ਅਪ੍ਰੈਲ 'ਚ ਹੋਈ ਸੀ ਅਤੇ ਉੱਤਰੀ ਸੂਬਿਆਂ ਨੇ ਪੰਚਕੂਲਾ (ਹਰਿਆਣਾ) ਵਿਖੇ ਕੇਂਦਰੀ ਸਕੱਤਰੇਤ ਸਥਾਪਤ ਕਰਨ ਦਾ ਫੈਸਲਾ ਲੈਣ ਤੋਂ ਇਲਾਵਾ ਖੂਫੀਆ ਜਾਣਕਾਰੀ ਤੇ ਸੂਚਨਾ ਦੇ ਆਦਾਨ-ਪ੍ਰਦਾਨ ਵਾਸਤੇ ਹਰੇਕ ਸੂਬੇ ਵੱਲੋਂ ਨੋਡਲ ਅਫ਼ਸਰ ਤਾਇਨਾਤ ਕਰਨ ਦਾ ਫੈਸਲਾ ਕੀਤਾ ਸੀ। ਸੂਬਿਆਂ ਨੇ ਸਾਂਝੇ ਮੰਚ 'ਤੇ ਨਸ਼ਿਆਂ ਵਿਰੁੱਧ ਸਰਗਰਮ ਮੁਹਿੰਮ ਰਾਹੀਂ ਲੜਣ 'ਤੇ ਸਹਿਮਤੀ ਪ੍ਰਗਟਾਈ ਸੀ ਤੇ ਨਸ਼ਿਆਂ ਦੇ ਰੁਝਾਨ, ਦਰਜ ਕੀਤੇ ਗਏ ਕੇਸਾਂ ਤੇ ਗ੍ਰਿਫ਼ਤਾਰ ਜਾਂ ਸ਼ਨਾਖ਼ਤ ਕੀਤੇ ਗਏ ਵਿਅਕਤੀਆਂ ਦੀ ਤੇਜ਼ੀ ਨਾਲ ਸੂਚਨਾ ਦੇ ਆਦਾਨ-ਪ੍ਰਦਾਨ 'ਤੇ ਵੀ ਜ਼ੋਰ ਦਿੱਤਾ ਸੀ। ਇਸ ਤੋਂ ਪਹਿਲਾਂ ਹਰਿਆਣੇ ਦੇ ਮੁੱਖ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਸਵਾਗਤ ਕੀਤਾ ਤੇ ਉਨਾਂ ਨੂੰ ਭਾਗਵਤ ਗੀਤਾ ਦੀ ਇੱਕ ਕਾਪੀ ਅਤੇ ਇੱਕ ਮੀਮੈਂਟੋ ਭੇਟ ਕੀਤਾ।
ਸਿੱਧੂ ਵੀ ਚੁੱਪ ‘ਸਿੱਧੂ ਦਾ ਟਵਿਟਰ ਵੀ ਚੁੱਪ’
NEXT STORY