ਚੰਡੀਗੜ੍ਹ/ਜਲੰਧਰ,(ਅਸ਼ਵਨੀ, ਧਵਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖਾ ਹਮਲਾ ਬੋਲਿਆ ਹੈ। ਸੋਸ਼ਲ ਮੀਡੀਆ ’ਤੇ ਰੂ-ਬ-ਰੂ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਪ ਤੇ ਸ਼੍ਰੋਮਣੀ ਅਕਾਲੀ ਦਲ ਨੇਤਾ ਲਗਾਤਾਰ ਪੰਜਾਬ ਸਰਕਾਰ ਖਿਲਾਫ਼ ਕੂੜ ਪ੍ਰਚਾਰ ਕਰ ਰਹੇ ਹਨ, ਜੋ ਠੀਕ ਨਹੀਂ ਹੈ। ਕਿਸਾਨਾਂ ਦੀ ਲੜਾਈ ਪੰਜਾਬ ਦੇ ਭਵਿੱਖ ਦੀ ਲੜਾਈ ਹੈ। ਜੇਕਰ ਅੱਜ ਸਾਰੇ ਮਿਲ ਕੇ ਇਸਦਾ ਸਾਹਮਣਾ ਨਹੀਂ ਕਰਦੇ ਤਾਂ ਆਉਣ ਵਾਲੀ ਪੀੜ੍ਹੀ ਦਾ ਭਵਿੱਖ ਬਰਬਾਦ ਹੋ ਜਾਵੇਗਾ। ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਨੇਤਾਵਾਂ ਨੂੰ ਬੇਨਤੀ ਕੀਤੀ ਕਿ ਉਹ ਸਿਆਸਤ ਛੱਡ ਕੇ ਕਿਸਾਨਾਂ ਦੇ ਹਿੱਤ ਦੀ ਗੱਲ ਕਰਨ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ’ਚ ਨਿਹੰਗ ਸਿੰਘ ਦਾ ਅਨੋਖਾ ਝੰਡਾ, ਵੱਖਰੇ ਢੰਗ ਨਾਲ ਕੇਂਦਰ ਨੂੰ ਦਿੱਤੀ ਚਿਤਾਵਨੀ
ਕਿਸਾਨ ਤੇ ਆੜ੍ਹਤੀ ਦਾ ਰਿਸ਼ਤਾ ਖਤਮ ਕਰਨਾ ਚਾਹੁੰਦੀ ਹੈ ਕੇਂਦਰ ਸਰਕਾਰ
ਮੁੱਖ ਮੰਤਰੀ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਵਿਚ ਕਿਸਾਨ ਅਤੇ ਆੜ੍ਹਤੀ ਦਾ ਰਿਸ਼ਤਾ ਖਤਮ ਕਰਨਾ ਚਾਹੁੰਦੀ ਹੈ। ਇਹ ਭਾਈਚਾਰੇ ਦੀ ਗੱਲ ਹੈ, ਜਿਸ ਨੂੰ ਖਤਮ ਨਹੀਂ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਦਲ ਦੋਸ਼ ਲਾਉਂਦੇ ਹਨ ਕਿ ਖੇਤੀਬਾੜੀ ਮਾਮਲੇ ’ਤੇ ਬਣਾਈ ਗਈ ਕਮੇਟੀ ’ਚ ਪੰਜਾਬ ਸਰਕਾਰ ਦੀ ਵੀ ਹਿੱਸੇਦਾਰੀ ਹੈ ਤਾਂ ਉਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਖੇਤਰ ’ਚ ਬਦਲਾਅ ਨੂੰ ਲੈ ਕੇ ਜੋ ਕਮੇਟੀ ਬਣਾਈ ਸੀ, ਪੰਜਾਬ ਉਸ ਦਾ ਮੈਂਬਰ ਨਹੀਂ ਸੀ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਆਈ ਮੰਦਭਾਗੀ ਖ਼ਬਰ, ਧਰਨੇ ’ਚੋਂ ਆ ਰਹੇ ਨੌਜਵਾਨ ਦੀ ਮੌਤ
‘ਔਰਤਾਂ ਲਈ ਸਰਕਾਰੀ ਬੱਸਾਂ ’ਚ ਛੇਤੀ ਹੀ ਅੱਧਾ ਹੋਵੇਗਾ ਕਿਰਾਇਆ’
ਪੰਜਾਬ ਦੀ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲੀਆਂ ਔਰਤਾਂ ਨੂੰ ਛੇਤੀ ਹੀ ਸਿਰਫ਼ ਅੱਧਾ ਕਿਰਾਇਆ ਦੇਣਾ ਪਵੇਗਾ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਮੰਤਰੀ ਮੰਡਲ ਦੀ ਅਗਲੀ ਬੈਠਕ ’ਚ ਇਸ ਸਕੀਮ ਨੂੰ ਹਰੀ ਝੰਡੀ ਦੇ ਦਿੱਤੀ ਜਾਵੇਗੀ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਨੂੰ ਕੋਵਿਡ ਦੇ ਖਤਰੇ ਤੋਂ ਬਚਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇੰਗਲੈਂਡ ਵਿਚ ਨਵੇਂ ਕੋਰੋਨਾ ਦੀ ਦਸਤਕ ਵਿਚਕਾਰ ਪੰਜਾਬ ਦੇ ਬਾਸ਼ਿੰਦਿਆਂ ਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ।
ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਨਾਲ 2 ਹੋਰ ਮੌਤਾਂ, 46 ਪਾਜ਼ੇਟਿਵ
NEXT STORY