ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਹਫਤਾਵਾਰੀ ਪ੍ਰੋਗਰਾਮ ਲੋਕਾਂ ਨਾਲ ਸਵਾਲ-ਜਵਾਬ ਜ਼ਰੀਏ ਗੱਲਬਾਤ ਕੀਤੀ ਅਤੇ ਕਈ ਹੋਰ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਕੋਰੋਨਾ ਮਹਾਮਾਰੀ ਦੇ ਪੰਜਾਬ ਵੱਧ ਰਹੇ ਮਾਮਲਿਆਂ 'ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੰਜਾਬ ਕੋਰੋਨਾ ਕਾਰਨ ਹਾਲਾਤ ਵਿਗੜ ਰਹੇ ਹਨ ਅਤੇ ਇਸ ਦੌਰਾਨ ਕਈ ਲੋਕਾਂ ਨੂੰ ਜਾਨ ਤੋਂ ਹੱਥ ਧੋਣਾ ਪਿਆ ਹੈ। ਕੈਪਟਨ ਨੇ ਕਿਹਾ ਕਿ ਜੇਕਰ ਪੰਜਾਬ ਦੇ ਹਾਲਾਤ ਹੋਰ ਜ਼ਿਆਦਾ ਵਿਗੜਦੇ ਹਨ ਤਾਂ ਫਿਰ ਤੋਂ ਤਾਲਾਬੰਦੀ (ਲਾਕਡਾਊਨ) ਕੀਤੀ ਜਾ ਸਕਦੀ ਹੈ। ਲੋਕਾਂ ਨੂੰ ਅਪੀਲ ਕਰਦਿਆਂ ਕੈਪਟਨ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ 'ਤੇ ਤੁਸੀਂ ਲੋਕ ਹੀ ਕਾਬੂ ਪਾ ਸਕਦੇ ਹੋ। ਇਸ ਤੋਂ ਇਲਾਵਾ ਵੀ ਕੈਪਟਨ ਨੇ ਕਈ ਹੋਰ ਮਾਮਲਿਆਂ 'ਤੇ ਵੀ ਗੱਲਬਾਤ ਕੀਤੀ।
ਸੰਗਰੂਰ 'ਚ ਕੋਰੋਨਾ ਧਮਾਕਾ, 45 ਨਵੇਂ ਕੇਸਾਂ ਦੀ ਹੋਈ ਪੁਸ਼ਟੀ
NEXT STORY