Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    1:57:09 PM

  • sukhbir badal  sit  summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • sachin pilot rahul gandhi priyanka gandhi meeting

    ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ...

  • mata vaishno devi yatra landside

    ਮਾਤਾ ਵੈਸ਼ਨੋ ਦੇਵੀ ਯਾਤਰਾ ਨੂੰ ਲੈ ਕੇ ਵੱਡੀ ਖਬਰ,...

  • takht sachkhand sri hazur sahib nanded jagdeep dhankhar

    ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਰਿਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਦਾ ਸੁਖਬੀਰ ਨੂੰ ਜਵਾਬ, ਤੁਹਾਡੀਆਂ ਧਮਕੀਆਂ ਮੈਨੂੰ ਪੰਜਾਬ ਦੀ ਰਾਖੀ ਕਰਨ ਤੋਂ ਨਹੀਂ ਰੋਕ ਸਕਦੀਆਂ

PUNJAB News Punjabi(ਪੰਜਾਬ)

ਕੈਪਟਨ ਦਾ ਸੁਖਬੀਰ ਨੂੰ ਜਵਾਬ, ਤੁਹਾਡੀਆਂ ਧਮਕੀਆਂ ਮੈਨੂੰ ਪੰਜਾਬ ਦੀ ਰਾਖੀ ਕਰਨ ਤੋਂ ਨਹੀਂ ਰੋਕ ਸਕਦੀਆਂ

  • Updated: 29 Jul, 2020 07:39 PM
Chandigarh
captan amarinder singh  sukhbir singh badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਗੈਰ ਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂ.ਏ.ਪੀ.ਏ.) ਤਹਿਤ ਕੀਤੀਆਂ ਗਈਆਂ ਹਾਲੀਆਂ ਗ੍ਰਿਫਤਾਰੀਆਂ ਉਤੇ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਗਈ ਅਖੌਤੀ ਧਮਕੀ 'ਤੇ ਕਰੜੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਕਾਨੂੰਨ ਅਨੁਸਾਰ ਸਭ ਢੁੱਕਵੇਂ ਕਦਮ ਚੁੱਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਦੀਆਂ ਧਮਕੀਆਂ ਉਨ੍ਹਾਂ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਰਾਹ ਤੋਂ ਹਟਾ ਨਹੀਂ ਸਕਦੀਆਂ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਦੇ ਦਾਅਵੇ ਅਨੁਸਾਰ ਯੂ.ਏ.ਪੀ.ਏ. ਤਹਿਤ ਪੰਜਾਬ ਪੁਲਿਸ ਵੱਲੋਂ ਗਲਤ ਢੰਗ ਨਾਲ ਗ੍ਰਿਫਤਾਰ ਕਰਨ ਜਾਂ ਮਾਮਲਾ ਦਰਜ ਸਬੰਧੀ ਕੋਈ ਵਿਸ਼ੇਸ਼ ਕੇਸ ਉਨ੍ਹਾਂ ਦੇ ਧਿਆਨ ਵਿੱਚ ਹੈ ਤਾਂ ਅਕਾਲੀ ਦਲ ਪ੍ਰਧਾਨ ਬੇਲੋੜੀ ਬਿਆਨਬਾਜ਼ੀ ਦੀ ਥਾਂ ਉਨ੍ਹਾਂ ਨੂੰ ਇਸ ਦੀ ਸੂਚੀ ਭੇਜ ਸਕਦੇ ਹਨ। ਉਨ੍ਹਾਂ ਸਾਫ ਕੀਤਾ ਕਿ ਕਿਸੇ ਉਤੇ ਵੀ ਝੂਠਾ ਮਾਮਲਾ ਦਰਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਅਕਾਲੀ ਦਲ ਦੇ ਪ੍ਰਧਾਨ ਨੂੰ ਪੰਜਾਬੀ ਨੌਜਵਾਨਾਂ ਖਾਸ ਕਰਕੇ ਸਿੱਖਾਂ ਨੂੰ ਪੰਜਾਬ ਪੁਲਿਸ ਖਿਲਾਫ ਭੜਕਾ ਕੇ ਵੱਖਵਾਦੀ ਤਾਕਤਾਂ ਦਾ ਹੱਥ ਠੋਕਾ ਬਣਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅਗਾਂਹ ਕਿਹਾ ਕਿ ਯੂ.ਏ.ਪੀ.ਏ. ਕਾਫੀ ਸਮਾਂ ਪਹਿਲਾ ਤੋਂ ਹੀ ਵਜੂਦ ਵਿੱਚ ਹੈ ਅਤੇ ਸੁਖਬੀਰ ਸਿੰਘ ਬਾਦਲ ਨੂੰ ਇਹ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਇਸ ਐਕਟ ਤਹਿਤ ਪੰਜਾਬ ਵਿੱਚ 60 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ 'ਚੋਂ 2010 ਵਿੱਚ 19 ਅਤੇ 2017 ਵਿੱਚ 12 ਮਾਮਲੇ ਸਨ। ਇਨ੍ਹਾਂ ਮਾਮਲਿਆਂ 'ਚ ਗ੍ਰਿਫਤਾਰ ਕੀਤੇ 225 ਵਿਅਕਤੀਆਂ ਵਿੱਚੋਂ 120 ਨੂੰ ਬਰੀ ਕਰ ਦਿੱਤਾ ਗਿਆ, ਜੋ ਇਸ ਗੱਲ ਦਾ ਸਾਫ ਸੰਕੇਤ ਹੈ ਕਿ ਇਹ ਅਕਾਲੀ ਹਕੂਮਤ ਦੌਰਾਨ ਹੀ ਇਸ ਐਕਟ ਦੀ ਅੰਨੇਵਾਹ ਦੁਰਵਰਤੋਂ ਕੀਤੀ ਗਈ ਸੀ।

ਪੰਜਾਬ ਪੁਲਸ ਖਾਸ ਕਰ ਕੇ ਡੀ.ਜੀ.ਪੀ. ਜਿਨ੍ਹਾਂ ਦੀ ਧਰਮ ਨਿਰਪੱਖਤਾ ਅਤੇ ਆਪਣੇ ਫਰਜ਼ ਪ੍ਰਤੀ ਸਮਰਪਣ ਉਤੇ ਉਂਗਲੀ ਨਹੀਂ ਚੁੱਕੀ ਜਾ ਸਕਦੀ। ਉਨ੍ਹਾਂ ਖਿਲਾਫ ਸਿਆਸਤ ਤੋਂ ਪ੍ਰੇਰਿਤ ਗੁੰਮਰਾਹਕੁਨ ਪ੍ਰਚਾਰ ਰਾਹੀਂ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਕਰੜੇ ਹੱਥੀ ਲੈਂਦਿਆ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਕ ਅਜਿਹੀ ਪਾਰਟੀ ਜੋ ਕਿ ਸਿੱਖੀ ਦੀ ਅਲੰਬਰਦਾਰ ਹੋਣ ਦਾ ਦਾਅਵਾ ਕਰਦੀ ਹੈ, ਦੇ ਪ੍ਰਧਾਨ ਹੋਣ ਦੇ ਬਾਵਜੂਦ ਪੰਜਾਬ ਪੁਲਿਸ ਵੱਲੋਂ ਵੱਖਵਾਦੀ ਅਤੇ ਦਹਿਸ਼ਤਗਰਦੀ ਤੱਤਾਂ ਖਿਲਾਫ ਵਿੱਢੀ ਗਈ ਮੁਹਿੰਮ ਦੀ ਵਿਰੋਧਤਾ ਕਰ ਕੇ ਸਿੱਖਾਂ ਵਿੱਚ ਫਿਰਕੂ ਵੰਡੀਆਂ ਪਾਉਣ ਦਾ ਕੋਝਾ ਯਤਨ ਕਰ ਰਹੇ ਹਨ।

ਪਾਕਿਸਤਾਨ ਦੀ ਆਈ.ਸੀ.ਆਈ. ਵੱਲੋਂ ਸਰਹੱਦ ਪਾਰ ਤੋਂ ਪੰਜਾਬ ਵਿੱਚ ਦਹਿਸ਼ਤਗਰਦਾਂ ਦੀ ਘੁਸਪੈਠ ਅਤੇ ਹਥਿਆਰਾਂ ਦੀ ਤਸਕਰੀ ਕਰਵਾਉਣ ਦੀਆਂ ਵਧਦੀਆਂ ਜਾ ਰਹੀਆਂ ਕੋਸ਼ਿਸ਼ਾਂ ਵੱਲ ਧਿਆਨ ਦਿਵਾਉਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਕਾਨੂੰਨ ਅਨੁਸਾਰ ਲੋੜੀਂਦੇ ਕਦਮ ਚੁੱਕ ਰਹੀ ਹੈ ਤਾਂ ਜੋ ਨਾ ਸਿਰਫ ਪੰਜਾਬ ਸਗੋਂ ਸਮੁੱਚੇ ਦੇਸ਼ ਦੀ ਅਜਿਹੇ ਤੱਤਾਂ ਤੋਂ ਰਾਖੀ ਕੀਤੀ ਜਾ ਸਕੇ। ਉਨਾਂ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਖਾਲਿਸਤਾਨੀ ਏਜੰਡੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕੁਝ ਅਜਿਹੀਆਂ ਤਾਕਤਾਂ ਹਨ ਜੋ ਵੱਖਵਾਦੀ ਵਿਚਾਰਧਾਰਾ ਨੂੰ ਉਤਸ਼ਾਹਤ ਕਰ ਕੇ ਦੇਸ਼ ਵਿੱਚ ਗੜਬੜੀ ਪੈਦਾ ਕਰਨਾ ਚਾਹੁੰਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਐਸ.ਐਫ.ਜੇ. ਨੂੰ ਭਾਰਤ ਸਰਕਾਰ ਵੱਲੋਂ ਗੈਰ-ਕਾਨੂੰਨੀ ਸੰਸਥਾ ਐਲਾਨਿਆ ਜਾ ਚੁੱਕਾ ਹੈ ਅਤੇ ਇਸ ਦੇ ਮੁਖੀ ਗੁਰਪਤਵੰਤ ਪੰਨੂੰ ਨੂੰ ਅਤਿਵਾਦੀ ਘੋਸ਼ਿਤ ਕੀਤਾ ਗਿਆ ਹੈ। ਇਸ ਨਾਲ ਪੰਜਾਬ ਸਮੇਤ ਸਾਰੇ ਸੂਬਿਆਂ ਦੀ ਪੁਲਿਸ ਫੋਰਸ ਕੌਮੀ ਸੁਰੱਖਿਆ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁੱਧ ਹਰ ਕਾਨੂੰਨੀ ਕਦਮ ਚੁੱਕਣ ਲਈ ਪਾਬੰਦ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਦੁਨੀਆਂ ਭਰ ਦੇ ਮੁਲਕ ਐਸ.ਐਫ.ਜੇ. ਦੇ ਖਾਲਿਸਤਾਨੀ ਪੱਖੀ ਏਜੰਡੇ ਨੂੰ ਰੱਦ ਕਰ ਰਹੇ ਹਨ ਤਾਂ ਉਸ ਵੇਲੇ ਸੁਖਬੀਰ ਵੱਲੋਂ ਆਪਣੇ ਸੂਬੇ ਦੀ ਪੁਲਿਸ 'ਤੇ ਹੀ ਨਿਸ਼ਾਨਾ ਸਾਧ ਕੇ ਅਸਲ ਮਾਅਨਿਆਂ 'ਚ ਇਸ ਦੀ ਹਮਾਇਤ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਸੂਬੇ ਦੀ ਪੁਲਿਸ ਨੇ ਵੱਖਵਾਦੀਆਂ ਦੀਆਂ ਧਮਕੀਆਂ ਦਾ ਸਾਹਮਣਾ ਕਰਦਿਆਂ ਪੰਜਾਬ ਦੀ ਅਮਨ ਸ਼ਾਂਤੀ ਤੇ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਮਾਰਚ 2017 ਤੋਂ 30 ਅੱਤਵਾਦੀ ਗਿਰੋਹਾਂ ਦਾ ਪਰਦਾਫਾਸ਼ ਕੀਤਾ ਅਤੇ 170 ਅਤਿਵਾਦੀ ਗ੍ਰਿਫਤਾਰ ਕੀਤੇ। ਉਨਾਂ ਕਿਹਾ ਕਿ ਇਨਾਂ ਕਾਰਵਾਈਆਂ ਦੌਰਾਨ ਪੁਲਿਸ ਨੇ ਲਗਭਗ 85 ਅਤਿ ਆਧੁਨਿਕ ਰਾਈਫਲਜ਼/ਪਿਸਤੌਲ ਸਮੇਤ ਏ.ਕੇ-47 ਅਤੇ ਐਮ.ਪੀ.-9/ਐਮ.ਪੀ.-5 ਰਾਈਫਲਜ਼, ਚੀਨ ਦੇ ਬਣੇ ਤਿੰਨ ਸ਼ਕਤੀਸ਼ਾਲੀ ਡਰੋਨ, 5 ਸੈਟੇਲਾਈਟ ਫੋਨ ਅਤੇ ਹੋਰ ਸਾਜ਼ੋ-ਸਾਮਾਨ ਬਰਾਮਦ ਕੀਤਾ ਗਿਆ ਜੋ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਦੇ ਸੰਕੇਤ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਪੱਸ਼ਟ ਤੌਰ 'ਤੇ ਸੁਖਬੀਰ ਦੀ ਇਨ੍ਹਾਂ ਤੱਥਾਂ ਵਿੱਚ ਕੋਈ ਦਿਲਚਸਪੀ ਨਹੀਂ ਅਤੇ ਉਹ ਸਿਰਫ਼ ਤੇ ਸਿਰਫ਼ ਆਪਣੇ ਸੌੜੇ ਸਿਆਸੀ ਏਜੰਡੇ ਨੂੰ ਅੱਗੇ ਵਧਾਉਣ ਵੱਲ ਹੀ ਧਿਆਨ ਦਿੰਦਾ ਹੈ। ਭਾਵੇਂ ਇਸ ਦੀ ਪੰਜਾਬ ਅਤੇ ਇੱਥੋਂ ਦੇ ਲੋਕਾਂ ਨੂੰ ਕੋਈ ਵੀ ਕੀਮਤ ਚੁਕਾਉਣੀ ਪਵੇ। ਸੁਖਬੀਰ ਵੱਲੋਂ ਪੰਜਾਬ ਦੇ 'ਕਾਲੇ ਦੌਰ' ਦਾ ਜ਼ਿਕਰ ਕਰਨ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਕਾਲੇ ਦੌਰ ਵਿੱਚ ਜਾਣ ਤੋਂ ਰੋਕਣ ਲਈ ਉਨਾਂ ਦੀ ਸਰਕਾਰ ਅਤੇ ਸੂਬੇ ਦੀ ਪੁਲੀਸ ਸਾਰੇ ਅਤਿਵਾਦੀਆਂ ਅਤੇ ਵੱਖਵਾਦੀ ਗਤੀਵਿਧੀਆਂ 'ਤੇ ਸ਼ਿਕੰਜਾ ਕੱਸ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੱਥੋਂ ਤੱਕ ਕਿ ਉਨਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਗਰਮਖ਼ਿਆਲੀ ਵਿਚਾਰਾਂ ਤੋਂ ਲਾਂਭੇ ਕਰਨ ਵਾਸਤੇ ਸੋਸ਼ਲ ਮੀਡੀਆ ਰਾਹੀਂ  ਵਿਆਪਕ ਮੁਹਿੰਮ ਚਲਾਈ ਤਾਂ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਗਰਮਖ਼ਿਆਲੀ ਵਿਚਾਰਧਾਰਾ ਨਾਲ ਜੋੜਣ ਅਤੇ ਉਨਾਂ ਨੂੰ ਅੱਤਵਾਦੀ ਜਾਂ ਹਿੰਸਕ ਗਤੀਵਿਧੀਆਂ ਲਈ ਉਕਸਾਉਣ ਵਾਲੇ ਪਾਕਿਸਤਾਨ ਅਤੇ ਐਸ.ਐਫ.ਜੇ. ਦੇ ਹੱਥਠੋਕਿਆਂ ਦੇ ਮਨਸੂਬਿਆਂ ਨੂੰ ਪੱਟੜੀ ਤੋਂ ਲਾਹਿਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨਾਂ ਨੌਜਵਾਨਾਂ 'ਤੇ ਦੋਸ਼ ਲਾਉਣ ਜਾਂ ਗ੍ਰਿਫਤਾਰ ਕਰਨ ਦੀ ਬਜਾਏ ਅਸਲ ਵਿੱਚ ਇਨਾਂ ਨੂੰ ਕਾਊਂਸਿਗ ਕਰਕੇ ਸਮਝਾਇਆ ਗਿਆ ਅਤੇ ਸਮਾਜਿਕ ਮੁੱਖ ਧਾਰਾ ਵਿੱਚ ਵਾਪਸ ਲਿਆਂਦਾ ਗਿਆ।

  • Captan Amarinder Singh
  • Sukhbir Singh Badal
  • ਕੈਪਟਨ ਅਮਰਿੰਦਰ ਸਿੰਘ
  • ਸੁਖਬੀਰ ਸਿੰਘ ਬਾਦਲ

ਥਾਣਾ ਬਰੀਵਾਲਾ ਦੇ ਮੁੱਖ ਮੁਨਸ਼ੀ ਦੀ ਸੜਕ ਹਾਦਸੇ 'ਚ ਮੌਤ

NEXT STORY

Stories You May Like

  • punjab  arms holders  new licenses banned
    ਪੰਜਾਬ ਦੇ ਅਸਲਾ ਧਾਰਕਾਂ ਲਈ ਖ਼ਾਸ ਖ਼ਬਰ, ਨਵੇਂ ਲਾਇਸੈਂਸ ਜਾਰੀ ਕਰਨ ’ਤੇ ਲੱਗੀ ਰੋਕ
  • punjab  ban on new recruitment of employees
    ਪੰਜਾਬ : ਮੁਲਾਜ਼ਮਾਂ ਦੀ ਨਵੀਂ ਭਰਤੀ 'ਤੇ ਰੋਕ! ਤਨਖ਼ਾਹਾਂ ਵੀ ਰੁਕੀਆਂ, ਪੜ੍ਹੋ ਕੀ ਹੈ ਪੂਰਾ ਮਾਮਲਾ
  • rakhi gupta inspected the special camps under sir in gurdaspur district
    ਰਾਖੀ ਗੁਪਤਾ ਭੰਡਾਰੀ ਨੇ ਗੁਰਦਾਸਪੁਰ ਜ਼ਿਲ੍ਹੇ 'ਚ SIR ਤਹਿਤ ਲੱਗੇ ਸਪੈਸ਼ਲ ਕੈਂਪਾਂ ਦਾ ਕੀਤਾ ਨਿਰੀਖਣ
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • rakhi sawant on swayamvar
    ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ ਸੀ ਸਵਯੰਵਰ
  • captain amarinder singh asks pm modi about the meaning of   mental naxalism
    'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੱਛਿਆ ਅਰਥ
  • major incident in tanda
    ਟਾਂਡਾ ’ਚ ਵੱਡੀ ਵਾਰਦਾਤ: ਲੁਟੇਰਿਆਂ ਨੇ ਸੈਰ ਕਰ ਰਹੇ ਰਿਟਾਇਰਡ ਕੈਪਟਨ ਤੋਂ ਪਿਸਤੌਲ ਦੀ ਨੋਕ ’ਤੇ ਖੋਹਿਆ ਮੋਬਾਈਲ
  • families of missing pilgrims in tibet demand answers from china
    ਤਿੱਬਤ ਵਿੱਚ ਲਾਪਤਾ ਸ਼ਰਧਾਲੂਆਂ ਦੇ ਪਰਿਵਾਰਾਂ ਨੇ ਚੀਨ ਤੋਂ ਮੰਗਿਆ ਜਵਾਬ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
sachin pilot rahul gandhi priyanka gandhi meeting

ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the boys threw sticks at the pcr vehicle
      ਮੁੰਡਿਆਂ ਨੇ PCR ਦੀ ਗੱਡੀ 'ਤੇ ਵਰ੍ਹਾਏ ਡੰਡੇ, ਖਿੜਕੀਆਂ ਦੇ ਸ਼ੀਸ਼ੇ ਟੁੱਟੇ,...
    • accident case
      ਚੰਡੀਗੜ੍ਹ 'ਚ ਵਾਪਰਿਆ ਹਾਦਸਾ, ਅਚਾਨਕ ਕਾਰ ਹੋਈ ਬੇਕਾਬੂ, ਚਾਲਕ ਦਾ ਰਿਹਾ ਬਚਾਅ
    • man arrested with narcotics gets 3 years in prison
      ਨਸ਼ੀਲੀਆਂ ਗੋਲੀਆਂ ਸਣੇ ਕਾਬੂ ਵਿਅਕਤੀ ਨੂੰ 3 ਸਾਲ ਦੀ ਕੈਦ
    • now the miscreants have reached the schools
      ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...
    • woman dies after being burnt in fire while cooking
      ਖਾਣਾ ਬਣਾਉਂਦੇ ਸਮੇਂ ਅੱਗ ਨਾਲ ਝੁਲਸੀ ਔਰਤ ਦੀ ਮੌਤ
    • what happened to the old woman
      ਪੰਜਾਬ : ਪੱਠੇ ਲੈਣ ਗਈ ਬਜ਼ੁਰਗ ਔਰਤ ਨਾਲ ਆਹ ਕੀ ਹੋਇਆ! CCTV ਦੇਖ ਖੜ੍ਹੇ ਹੋਣਗੇ...
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • strict security measures at adampur airport
      ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
    • swine flu scare
      ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
    • mansa  water tank  mother
      ਮਾਨਸਾ : 2 ਜਵਾਕਾਂ ਨੂੰ ਪਾਣੀ ਵਾਲੀ ਟੈਂਕੀ 'ਚ ਧੱਕਾ ਦੇ ਮਾਂ ਨੇ ਚੁੱਕਿਆ ਖੌਫਨਾਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +