ਜਲੰਧਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਟਵੀਟ ਕਰ ਕੇ ਵਾਲਮੀਕੀ ਭਾਈਚਾਰੇ ਨੂੰ ਪੰਜਾਬ 'ਚ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਕੈਪਟਨ ਨੇ ਆਪਣੇ ਟਵੀਟਰ ਅਕਾਊਂਟ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਟੀ. ਵੀ. ਸੀਰੀਅਲ ਰਾਮ ਸੀਆ ਕੇ ਲਵ ਕੁਸ਼ ਨੂੰ ਲੈ ਵਾਲਮੀਕੀ ਭਾਈਚਾਰੇ ਵਲੋਂ ਅੱਜ ਪੰਜਾਬ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸੇ ਪ੍ਰੋਡੀਊਸਰ ਵਲੋਂ ਅਜਿਹੀਆਂ ਚੀਜ਼ਾਂ ਨੂੰ ਪ੍ਰਕਾਸ਼ਿਤ ਨਹੀਂ ਕਰਨਾ ਚਾਹੀਦਾ, ਜਿਸ ਨਾਲ ਕਿਸੇ ਵੀ ਧਰਮ ਦੇ ਲੋਕਾਂ ਨੂੰ ਠੇਸ ਪਹੁੰਚੇ।
ਕੈਪਟਨ ਨੇ ਕਿਹਾ ਕਿ ਪੰਜਾਬ ਸਰਕਾਰ ਵਾਲਮੀਕੀ ਭਾਈਚਾਰੇ ਦਾ ਸਮਰਥਨ ਕਰਦੀ ਹੈ ਤੇ ਉਕਤ ਸੀਰੀਅਲ ਪੰਜਾਬ 'ਚ ਨਹੀਂ ਦਿਖਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਅਪੀਲ ਕਰਦਾ ਹਾਂ ਕਿ ਉਹ ਲਿਖਤੀ ਬਿਆਨ ਭਾਰਤ ਸਰਕਾਰ ਸਾਹਮਣੇ ਪੇਸ਼ ਕਰਕੇ ਚੈਨਲਾਂ 'ਤੇ ਚੱਲ ਰਹੇ ਅਜਿਹੇ ਪ੍ਰੋਗਰਾਮਾਂ 'ਤੇ ਪਾਬੰਦੀ ਲਗਾਈ ਜਾ ਸਕੀ। ਉਨ੍ਹਾਂ ਕਿਹਾ ਕਿ ਪਹਿਲਾ ਵੀ ਕਾਫੀ ਪੰਜਾਬ 'ਚ ਤਣਾਅਪੂਰਨ ਮਾਹੌਲ ਦੇਖਿਆ ਗਿਆ ਹੈ ਤੇ ਮੈਂ ਨਹੀਂ ਚਾਹੁੰਦਾ ਕੀ ਕੋਈ ਅਜਿਹੀ ਘਟਨਾ ਵਾਪਰੇ, ਜਿਸ ਨਾਲ ਪੰਜਾਬ 'ਚ ਕਿਸੇ ਵੀ ਤਰ੍ਹਾਂ ਨਾਲ ਮਾਹੌਲ ਖਰਾਬ ਹੋਵੇ।
ਸੁਰੇਸ਼ ਕੁਮਾਰ ਦੇ ਅਸਤੀਫੇ ਨੂੰ ਪੰਜਾਬ ਸਰਕਾਰ ਨੇ ਦੱਸਿਆ ਅਫਵਾਹ
NEXT STORY