ਚੰਡੀਗੜ੍ਹ,(ਰਮਨਜੀਤ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਯੂਥ ਵਿੰਗ ਦੀ ਨਵ-ਨਿਯੁਕਤ ਸੂਬਾ ਉਪ ਪ੍ਰਧਾਨ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਜੇ ਉਹ ਆਪਣੇ ਕਿਸਾਨਾਂ ਨੂੰ ਬਚਾਉਣ ਲਈ ਐੱਮ. ਐੱਸ. ਪੀ. 'ਤੇ ਫ਼ਸਲਾਂ ਦੀ ਖਰੀਦ ਦੀ ਗਾਰੰਟੀ ਵਾਲਾ ਪੰਜਾਬ ਦਾ ਆਪਣਾ ਕਾਨੂੰਨ ਨਹੀਂ ਬਣਾ ਸਕਦੇ ਤਾਂ ਤੁਰੰਤ ਗੱਦੀ ਛੱਡ ਦੇਣ। ਮਾਨ ਨੇ ਕਿਹਾ ਕਿ ਜੇਕਰ ਸੂਬੇ 'ਚ 'ਆਪ' ਦੀ ਸਰਕਾਰ ਬਣਦੀ ਹੈ ਤਾਂ ਸ਼ਾਮ ਤਕ ਐੱਮ. ਐੱਸ. ਪੀ. 'ਤੇ ਖਰੀਦ ਦੀ ਗਾਰੰਟੀ ਵਾਲਾ ਕਾਨੂੰਨ ਬਣਾ ਦੇਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਕੇਵਲ ਕਣਕ-ਝੋਨਾ ਹੀ ਨਹੀਂ ਬਲਕਿ ਬਾਸਮਤੀ ਤੋਂ ਲੈ ਕੇ ਸਾਰੀਆਂ ਫਸਲਾਂ ਅਤੇ ਸਬਜ਼ੀਆਂ ਇਸ ਕਾਨੂੰਨ ਦੇ ਦਾਇਰੇ ਵਿਚ ਲਿਆਂਦੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੰਕਾਰੀ ਅਤੇ ਬਦਲਾਖੋਰੀ ਵਾਲੇ ਰਵੱਈਏ ਤੋਂ ਸਪੱਸ਼ਟ ਝਲਕ ਰਿਹਾ ਹੈ ਕਿ ਉਹ ਕਿਸਾਨਾਂ ਨੂੰ ਐੱਮ. ਐੱਸ. ਪੀ. 'ਤੇ ਫਸਲਾਂ ਦੀ ਗਾਰੰਟੀ ਨਾਲ ਖਰੀਦ ਤੋਂ ਭੱਜ ਚੁੱਕੇ ਹਨ। ਅਜਿਹੇ ਹਾਲਾਤ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਭੱਜਣ ਨਹੀਂ ਦਿੱਤਾ ਜਾਵੇਗਾ। ਹੁਣ ਜਾਂ ਤਾਂ ਅਮਰਿੰਦਰ ਸਿੰਘ ਐੱਮ.ਐੱਸ. ਪੀ. 'ਤੇ ਗਾਰੰਟੀ ਨਾਲ ਖਰੀਦ ਦਾ ਕਾਨੂੰਨ ਬਣਾਉਣ ਲਈ ਤੁਰੰਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਜਾਂ ਫਿਰ ਗੱਦੀ ਛੱਡ ਦੇਣ।
ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੇ 105 ਨਵੇਂ ਮਾਮਲੇ ਆਏ ਸਾਹਮਣੇ, 3 ਦੀ ਮੌਤ
NEXT STORY