ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਹਫਤਾਵਾਰੀ ਪ੍ਰੋਗਰਾਮ ਲੋਕਾਂ ਨਾਲ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ ਅਤੇ ਹੋਰ ਜਾਣਕਾਰੀ ਵੀ ਦਿੱਤੀ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਹੋਰ ਰਾਹਤ ਦਿੰਦੇ ਹੋਏ ਕਿਹਾ ਕਿ ਇਕ ਕਾਰ ’ਚ ਪਰਿਵਾਰ ਦੇ 3 ਤੋਂ ਵੱਧ ਲੋਕਾਂ ਸਫਰ ਕਰ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ’ਚ ਸਵਾਰੀਆਂ ਦੀ ਪੂਰੀ ਸਮਰੱਥਾ ਨਾਲ ਬੱਸਾਂ ਚਲਾਉਣ ਦਾ ਵੀ ਭਰੋਸਾ ਦਿਵਾਇਆ ਹੈ ਪਰ ਇਸ ਲਈ ਹਰ ਸਵਾਰੀ ਨੂੰ ਮਾਸਕ ਲਗਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਪੂਰੀਆਂ ਸਵਾਰੀਆਂ ਨਾਲ ਬੱਸਾਂ ਚਲਾਈਆਂ ਜਾਣਗੀਆਂ ਪਰ ਉਨ੍ਹਾਂ ’ਚ ਬੈਠਣ ਵਾਲੀ ਹਰ ਸਵਾਰੀ ਲਈ ਮਾਸਕ ਪਾਉਣਾ ਲਾਜ਼ਮੀ ਹੋਵੇਗਾ।
ਮੁੱਖ ਮੰਤਰੀ ਨੇ ਕੋਰੋਨਾ ਦੇ ਵੱਧ ਰਹੇ ਕੇਸਾਂ ’ਤੇ ਚਿੰਤਾ ਪ੍ਰਗਟਾਈ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਉਹ ਸਰਕਾਰ ਵਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਨ ਅਤੇ ਮਾਸਕ ਲਗਾ ਕੇ ਰੱਖਣ। ਉਨ੍ਹਾਂ ਕਿਹਾ ਕਿ ਕਿ ਜੇਕਰ ਪੰਜਾਬ ਦੇ ਹਾਲਾਤ ਹੋਰ ਜ਼ਿਆਦਾ ਵਿਗੜਦੇ ਹਨ ਤਾਂ ਫਿਰ ਤੋਂ ਤਾਲਾਬੰਦੀ (ਲਾਕਡਾਊਨ) ਕੀਤੀ ਜਾ ਸਕਦੀ ਹੈ। ਲੋਕਾਂ ਨੂੰ ਅਪੀਲ ਕਰਦਿਆਂ ਕੈਪਟਨ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ ’ਤੇ ਤੁਸੀਂ ਲੋਕ ਹੀ ਕਾਬੂ ਪਾ ਸਕਦੇ ਹੋ। ਇਸ ਤੋਂ ਇਲਾਵਾ ਵੀ ਕੈਪਟਨ ਨੇ ਕਈ ਹੋਰ ਮਾਮਲਿਆਂ ’ਤੇ ਵੀ ਗੱਲਬਾਤ ਕੀਤੀ।
ਲੁਧਿਆਣਾ 'ਚ ਕੋਰੋਨਾ ਕਾਰਨ 5 ਮਰੀਜ਼ਾਂ ਦੀ ਮੌਤ, 24 ਨਵੇਂ ਮਾਮਲੇ ਆਏ ਸਾਹਮਣੇ
NEXT STORY