ਲੁਧਿਆਣਾ,(ਹਿਤੇਸ਼): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ ਵਾਪਸ ਲੈਣ ਤੋਂ ਬਾਅਦ ਸ਼ਹਿਰਾਂ 'ਚ ਸਫਾਈ ਵਿਵਸਥਾ 'ਚ ਸੁਧਾਰ ਲਿਆਉਣ ਸਬੰਧੀ ਗੰਭੀਰਤਾ ਦਿਖਾਈ ਹੈ। ਜਿਸ ਦੇ ਸਬੰਧ 'ਚ 10 ਜੁਲਾਈ ਨੂੰ ਹੋਣ ਵਾਲੀ ਬੈਠਕ ਦੌਰਾਨ ਮੰਤਰੀਆਂ ਦੇ ਨਾਲ ਚਰਚਾ ਕੀਤੀ ਜਾਵੇਗੀ।ਦੱਸਣਯੋਗ ਹੈ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪੁੱਜਣਾ ਯਕੀਨੀ ਬਣਾਉਣ ਦੇ ਨਾਂ 'ਤੇ ਕੈਪਟਨ ਵੱਲੋਂ ਮੰਤਰੀਆਂ, ਵਿਧਾਇਕਾਂ ਤੇ ਅਧਿਕਾਰੀਆਂ ਨੂੰ ਮਿਲਾ ਕੇ ਵੱਖ-ਵੱਖ ਵਿਭਾਗਾਂ ਦੇ ਸਲਾਹਕਾਰ ਗਰੁੱਪਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ 'ਚੋਂ ਸ਼ਹਿਰੀ ਇਲਾਕਿਆਂ ਨਾਲ ਸਬੰਧਤ ਕੇਸਾਂ ਨੂੰ ਲੈ ਕੇ ਬਣਾਏ ਗਏ ਗਰੁੱਪ ਦਾ ਕੰਟਰੋਲ ਕੈਪਟਨ ਨੇ ਆਪਣੇ ਕੋਲ ਰੱਖ ਲਿਆ ਹੈ। ਜਿਸ ਸਬੰਧੀ ਕੈਪਟਨ ਦਾ ਦਾਅਵਾ ਹੈ ਕਿ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨ 'ਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਗਰੁੱਪ ਦੀ 10 ਜੁਲਾਈ ਨੂੰ ਹੋਣ ਵਾਲੀ ਦੂਜੀ ਬੈਠਕ ਦੌਰਾਨ ਸ਼ਹਿਰਾਂ 'ਚ ਸਫਾਈ ਵਿਵਸਥਾ 'ਚ ਸੁਧਾਰ ਲਿਆਉਣ ਦੇ ਮੁੱਦੇ 'ਤੇ ਚਰਚਾ ਕੀਤੀ ਜਾਵੇਗੀ। ਜਿਸ ਬਾਰੇ ਨਗਰ ਨਿਗਮਾਂ ਤੋਂ ਰਿਪੋਰਟ ਮੰਗ ਲਈ ਗਈ ਹੈ।
ਹੁਣ ਤੱਕ ਇਹ ਹੋਇਆ ਹੈ ਫੈਸਲਾ
ਇਸ ਗਰੁੱਪ ਦੀ ਪਹਿਲੀ ਮੀਟਿੰਗ 'ਚ ਨਾਜਾਇਜ਼ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਬਣਾਈ ਗਈ ਵਨ ਟਾਈਮ ਸੈਟਲਮੈਂਟ ਪਾਲਿਸੀ ਸਬੰਧੀ ਚਰਚਾ ਕੀਤੀ ਗਈ ਸੀ, ਜਿਸ ਦੇ ਸਬੰਧ 'ਚ ਲਗਭਗ ਸਾਰੇ ਮੈਂਬਰਾਂ ਨੇ ਸਿੱਧੂ ਵੱਲੋਂ ਜਾਰੀ ਕੀਤੀ ਗਈ ਪਾਲਿਸੀ 'ਚ ਖਾਮੀਆਂ ਹੋਣ ਕਾਰਨ ਲੋਕਾਂ ਨੂੰ ਫਾਇਦਾ ਨਾ ਹੋਣ ਦਾ ਮੁੱਦਾ ਚੁੱਕਿਆ ਗਿਆ। ਇਸ ਦੇ ਮੱਦੇਨਜ਼ਰ ਪਾਲਿਸੀ ਦੀਆਂ ਸ਼ਰਤਾਂ ਤੇ ਫੀਸ ਨੂੰ ਘੱਟ ਕਰ ਕੇ ਹੋਰ ਜ਼ਿਆਦਾ ਰਾਹਤ ਦੇਣ ਦੀ ਸਿਫਾਰਸ਼ ਕੀਤੀ ਗਈ। ਜਿਸ 'ਤੇ ਕੈਪਟਨ ਵਲੋਂ ਪਾਲਿਸੀ 'ਚ ਜ਼ਰੂਰੀ ਬਦਲਾਅ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਉਸ ਮੁਤਾਬਕ ਲੋਕਲ ਬਾਡੀਜ਼ ਵਿਭਾਗ ਵਲੋਂ ਪਾਲਿਸੀ 'ਚ ਸੋਧ ਕਰਨ ਲਈ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ।
ਸਿਹਤ ਬੀਮਾ ਸਕੀਮ ਲਾਗੂ ਨਾ ਕਰਨ ਲਈ ਪੰਜਾਬ ਸਰਕਾਰ ਲੋਕਾਂ ਤੋਂ ਮੁਆਫੀ ਮੰਗੇ : ਹਰਸਿਮਰਤ
NEXT STORY