ਚੰਡੀਗੜ੍ਹ- ਪਠਾਨਕੋਟ 'ਚ ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਦੇ ਕਤਲ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਐਸ. ਆਈ. ਟੀ. ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਪਠਾਨਕੋਟ 'ਚ ਰੈਨਾ ਦੇ ਰਿਸ਼ਤੇਦਾਰਾਂ 'ਤੇ ਅਣਮਨੁੱਖੀ ਹਮਲੇ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਇਸ ਮਾਮਲੇ 'ਚ ਦੋਸ਼ੀਆਂ ਦੀ ਜਲਦ ਭਾਲ ਕਰਨ ਤੇ ਗ੍ਰਿਫਤਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਦੀ ਜਾਂਚ ਆਈ. ਜੀ., ਬਾਰਡਰ ਰੇਂਜ ਐਸ. ਪੀ. ਐਸ. ਪਰਮਾਰ ਦੀ ਅਗਵਾਈ 'ਚ ਹੋਵੇਗੀ ਅਤੇ ਇਸ ਮਾਮਲੇ ਦੀ ਡੀ. ਜੀ. ਪੀ. ਦਿਨਕਰ ਗੁਪਤਾ ਖੁਦ ਨਿਗਰਾਨੀ ਕਰਨਗੇ।
ਦੱਸਣਯੋਗ ਹੈ ਕਿ ਕ੍ਰਿਕਟਰ ਸੁਰੇਸ਼ ਰੈਨਾ ਵਲੋਂ ਆਪਣੇ ਰਿਸ਼ਤੇਦਾਰਾਂ 'ਤੇ ਹੋਏ ਹਮਲੇ ਬਾਰੇ ਟਵੀਟ ਕੀਤਾ ਗਿਆ ਸੀ। ਰੈਨਾ ਨੇ ਲਿਖਿਆ ਕਿ ਪੰਜਾਬ 'ਚ ਮੇਰੇ ਪਰਿਵਾਰ ਨਾਲ ਜੋ ਕੁੱਝ ਹੋਇਆ ਉਹ ਭਿਆਨਕ ਤੋਂ ਵੀ ਪਰੇ ਹੈ, ਮੇਰੇ ਅੰਕਲ ਦੀ ਉਸ ਸਮੇਂ ਹੀ ਮੌਤ ਹੋ ਗਈ ਸੀ ਮੇਰੀ ਭਰਾ ਤੇ ਭੂਆ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਸਨ, ਬਦਕਿਸਮਤੀ ਨਾਲ ਉਨ੍ਹਾਂ ਦੇ ਭਰਾ ਦੀ ਵੀ ਮੌਤ ਹੋ ਗਈ ਹੈ। ਰੈਨਾ ਨੇ ਇਸ ਟਵੀਟ ਕਰ ਇਸ ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵਲੋਂ ਐਸ. ਆਈ. ਟੀ. ਦਾ ਗਠਨ ਕਰਨ ਤੇ ਜਾਂਚ ਤੇਜ਼ ਕਰਨ ਦੇ ਹੁਕਮ ਦਿੱਤੇ ਗਏ।
ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
NEXT STORY