ਚੰਡੀਗੜ੍ਹ: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਕਥਿਤ ਨਾਜਾਇਜ਼ ਵਿਦੇਸ਼ੀ ਫੰਡਾਂ ਦੇ ਕੇਸ 'ਚ ਤਲਬ ਕੀਤਾ ਹੈ। ਰਣਇੰਦਰ ਸਿੰਘ ਨੂੰ 2016 ਦੇ ਸ਼ੁਰੂ ਵਿਚ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਜਾਂ ਫੇਮਾ ਦੀ ਉਲੰਘਣਾ ਕਰਨ 'ਤੇ ਬੁਲਾਇਆ ਗਿਆ ਸੀ।
ਕਥਿਤ ਉਲੰਘਣ ਦੀ ਜਾਂਚ ਪਹਿਲਾਂ ਇਨਕਮ ਟੈਕਸ ਵਿਭਾਗ ਵਲੋਂ ਕੀਤੀ ਗਈ ਸੀ ਅਤੇ ਪੰਜਾਬ ਦੀ ਇਕ ਅਦਾਲਤ 'ਚ ਮਾਮਲਾ ਦਾਇਰ ਕੀਤਾ ਗਿਆ ਸੀ। ਰਣਇੰਦਰ ਨੇ ਪਹਿਲਾਂ ਕਿਹਾ ਸੀ ਕਿ ਉਸ ਕੋਲ ਲੁਕਾਉਣ ਲਈ ਕੁੱਝ ਵੀ ਨਹੀਂ ਹੈ ਅਤੇ ਉਹ ਜਾਂਚ 'ਚ ਸਹਿਯੋਗ ਕਰਨ ਲਈ ਤਿਆਰ ਹੈ। ਰਣਇੰਦਰ ਸਿੰਘ ਤੇ ਕੈਪਟਨ ਅਮਰਿੰਦਰ ਸਿੰਘ ਦੋਵਾਂ ਨੇ ਕਿਸੇ ਵੀ ਤਰ੍ਹਾਂ ਦੇ ਗਲਤ ਕੰਮ ਤੋਂ ਇਨਕਾਰ ਕੀਤਾ ਹੈ ਅਤੇ ਉਕਤ ਸਾਰੇ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਹੈ।
ਕਪੂਰਥਲਾ ਦੇ ਹਰਮਿੰਦਰ ਨੇ ਮਿਸਟਰ ਵਰਲਡ ਦਾ ਜਿੱਤਿਆ ਖਿਤਾਬ, ਪੰਜਾਬ ਦਾ ਵਧਾਇਆ ਮਾਣ
NEXT STORY