ਚੰਡੀਗੜ੍ਹ - ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ (ਪੁੱਕਾ) ਦੇ ਇਕ ਵਫਦ ਨੇ ਸਾਬਕਾ ਮੰਤਰੀ ਰਮਨ ਭੱਲਾ ਤੇ ਪੁੱਕਾ ਦੇ ਪ੍ਰੈਜ਼ੀਡੈਂਟ ਡਾ. ਅੰਸ਼ੂ ਕਟਾਰੀਆ ਦੀ ਅਗਵਾਈ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਦੀਵਾਲੀ ਤੋਂ ਪਹਿਲਾਂ ਪੀ. ਐੈੱਮ. ਐੈੱਸ. ਦੇ 205 ਕਰੋੜ ਰੁਪਏ ਜਾਰੀ ਕਰਨ ਦੀ ਅਪੀਲ ਕੀਤੀ। ਡਾ. ਕਟਾਰੀਆ ਨੇ ਇਸ ਮੌਕੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਰਾਜ ਸਰਕਾਰ ਨੂੰ 115 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਦਕਿ 2016-17 ਦਾ ਲਗਭਗ 30 ਕਰੋੜ ਤੇ 2017-18 ਦਾ ਲਗਭਗ 60 ਕਰੋੜ ਰੁਪਏ ਸਟੇਟ ਵੱਲ ਲਾਇਬਿਲਟੀ ਬਣਦੀ ਹੈ, ਜੋ ਕਿ ਸਰਕਾਰ ਵੱਲ ਬਕਾਇਆ ਹੈ।
ਰਮਨ ਭੱਲਾ ਨੇ ਇਸ ਮੌਕੇ ਕਿਹਾ ਕਿ ਪਿਛਲੇ 2 ਸਾਲਾਂ ਤੋਂ ਪੰਜਾਬ ਦੇ ਐੱਸ. ਸੀ. ਵਿਦਿਆਰਥੀਆਂ ਦੀ ਲਗਭਗ 1200 ਕਰੋੜ ਰੁਪਏ ਦੀ ਅਦਾਇਗੀ ਨਾ ਹੋਣ ਕਾਰਨ 1000 ਅਨਏਡਿਡ ਕਾਲਜ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਸਿਰਫ ਇਹੀ ਨਹੀਂ, ਕੁਝ ਅਨਏਡਿਡ ਕਾਲਜਾਂ ਦੀ ਟੀਚਿੰਗ ਤੇ ਨਾਨ-ਟੀਟਿੰਗ ਸਟਾਫ ਦੀ ਪਿਛਲੇ 4-5 ਮਹੀਨਿਆਂ ਦੀ ਤਨਖਾਹ ਅਜੇ ਵੀ ਬਾਕੀ ਹੈ। ਕੈਪਟਨ ਅਮਰਿੰਦਰ ਨੇ ਸਕਾਲਰਸ਼ਿਪ ਫੰਡ ਵਿਚ ਦੇਰੀ ਕਾਰਨ ਵਿਦਿਆਰਥੀਆਂ ਤੇ ਕਾਲਜਾਂ ਨੂੰ ਪੇਸ਼ ਆ ਰਹੀਆ ਮੁਸ਼ਕਿਲਾਂ ਬਾਰੇ ਸੁਣਿਆ ਤੇ ਭਰੋਸਾ ਦਿੱਤਾ ਕਿ ਉਹ ਇਸ ਮੁੱਦੇ ਨੂੰ ਛੇਤੀ ਹੀ ਹੱਲ ਕਰਨ ਦੀ ਕੋਸ਼ਿਸ਼ ਕਰਨਗੇ।
ਨੌਜਵਾਨ ਨੇ ਫਾਹਾ ਲੈ ਕੇ ਕੀਤੀ ਜੀਵਨ-ਲੀਲਾ ਸਮਾਪਤ
NEXT STORY