ਹੁਸ਼ਿਆਰਪੁਰ, (ਅਮਰਿੰਦਰ)- ਥਾਣਾ ਸਦਰ ਦੀ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 15 ਹਜ਼ਾਰ 750 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਦੋਸ਼ੀ ਦੀ ਪਛਾਣ ਵਿਨੋਦ ਕੁਮਾਰ ਉਰਫ ਦੀਪੂ ਵਾਸੀ ਰਾਮ ਕਲੋਨੀ ਕੈਂਪ ਵਜੋਂ ਹੋਈ ਹੈ। ਪੁਲਸ ਨੇ ਇਸ ਸਬੰਧ 'ਚ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੁਕੇਰੀਆਂ, (ਝਾਵਰ)-ਥਾਣਾ ਮੁਕੇਰੀਆਂ ਦੇ ਪਿੰਡ ਟੇਰਕਿਆਣਾ ਦੇ ਇਕ ਵਿਅਕਤੀ ਪਰਮਜੀਤ ਸਿੰਘ ਪੁੱਤਰ ਸੋਹਣ ਸਿੰਘ ਦੇ ਕਬਜ਼ੇ 'ਚੋਂ ਪੁਲਸ ਨੇ 6750 ਐੱਮ. ਐੱਲ. ਸ਼ਰਾਬ ਬਰਾਮਦ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ।
ਚੋਰਾਂ ਨੇ ਦਵਾਈਆਂ ਦੀ ਦੁਕਾਨ ਦੇ ਤਾਲੇ ਤੋੜੇ
NEXT STORY