ਬਟਾਲਾ, (ਬੇਰੀ, ਸੈਂਡੀ)- ਥਾਣਾ ਸਦਰ ਦੀ ਪੁਲਸ ਨੇ ਸਮੈਕ ਸਮੇਤ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧ 'ਚ ਏ. ਐੱਸ. ਆਈ. ਮਹਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਕੋਟਲਾ ਸ਼ਰਫ ਵਿਖੇ ਇਕ ਵਿਅਕਤੀ ਨੂੰ ਸ਼ੱਕੀ ਹਾਲਤ 'ਚ ਪੈਦਲ ਆਉਂਦੇ ਦੇਖ ਚੈਕਿੰਗ ਲਈ ਰੋਕਿਆ, ਜਿਸ ਕੋਲੋਂ ਤਲਾਸ਼ੀ ਲੈਣ 'ਤੇ 0.75 ਗ੍ਰਾਮ ਸਮੈਕ ਬਰਾਮਦ ਹੋਈ। ਏ. ਐੱਸ. ਆਈ. ਮਹਿੰਦਰਪਾਲ ਨੇ ਅੱਗੇ ਦੱਸਿਆ ਕਿ ਇਸਦੇ ਬਾਅਦ ਪੁਲਸ ਕਰਮਚਾਰੀਆਂ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕਰਦਿਆਂ ਇਸਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਏ. ਐੱਸ. ਆਈ. ਨੇ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਬੀਰ ਸਿੰਘ ਵਾਸੀ ਪਿੰਡ ਕੋਟਲਾ ਸ਼ਰਫ ਵਜੋਂ ਹੋਈ ਹੈ।
ਆਂਗਣਵਾੜੀ ਵਰਕਰਾਂ ਫੂਕੇ ਪੰਜਾਬ ਸਰਕਾਰ ਦੇ ਪੁਤਲੇ
NEXT STORY