ਫਰੀਦਕੋਟ (ਜਗਤਾਰ) : ਫਰੀਦਕੋਟ-ਕੋਟਕਪੂਰਾ ਰੋਡ ’ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਕਰੀਬ 60 ਸਾਲਾ ਵਿਅਕਤੀ ਦੇ ਜਿਊਂਦਾ ਸੜ ਜਾਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ। ਮੌਕੇ ’ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਭਾਰੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ। ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਫਰੀਦਕੋਟ ਕੋਟਕਪੂਰਾ ਰੋਡ ’ਤੇ ਇਕ ਕਾਰ ਨੂੰ ਅੱਗ ਲੱਗ ਗਈ ਹੈ। ਇਸ ਦੌਰਾਨ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਇਥੇ ਸਵਿਫਟ ਡਿਜ਼ਾਇਰ ਕਾਰ ਨੂੰ ਅੱਗ ਲੱਗੀ ਹੋਈ ਸੀ ਜਿਸ ਦਾ ਚਾਲਕ ਵੀ ਗੱਡੀ ਵਿਚੋਂ ਬਾਹਰ ਨਹੀਂ ਸੀ ਨਿਕਲ ਸਕਿਆ। ਉਨ੍ਹਾਂ ਦੱਸਿਆ ਕਿ ਭਾਰੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਅੱਗ ਤਾਂ ਬੁਝਾ ਲਈ ਗਈ ਪਰ ਚਾਲਕ ਦੀ ਝੁਲਸ ਜਾਣ ਕਾਰਣ ਮੌਤ ਹੋ ਗਈ।
ਇਹ ਵੀ ਪੜ੍ਹੋ : ਮਾਛੀਵਾੜਾ ਨੇੜੇ ਸ਼ਰਮਨਾਕ ਘਟਨਾ, ਨਾਬਾਲਗ ਲੜਕੇ ਪੰਜ ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ
ਕਾਰ ਚਾਲਕ ਨੂੰ ਕਾਰ ’ਚੋਂ ਬਾਹਰ ਨਿਕਲਣ ਦਾ ਮੌਕਾ ਹੀ ਨਹੀਂ ਮਿਲਿਆ ਜਿਸ ਕਾਰਨ ਉਹ ਜਿਊਂਦਾ ਹੀ ਸੜ ਗਿਆ। ਘਟਨਾ ਵੇਲੇ ਮ੍ਰਿਤਕ ਕਾਰ ਵਿਚ ਇਕੱਲਾ ਹੀ ਸਵਾਰ ਸੀ । ਮ੍ਰਿਤਕ ਦੀ ਪਹਿਚਾਣ ਹਰਮਿੰਦਰ ਸਿੰਘ ਉਮਰ 65 ਸਾਲ ਵਾਸੀ ਹਰਿੰਦਰਾ ਨਗਰ ਫਰੀਦਕੋਟ ਦੇ ਤੌਰ ’ਤੇ ਹੋਈ ਹੈ ਜੋ ਕੋਟਕਪੂਰਾ ਵਿਖੇ ਆੜਤ ਦਾ ਕੰਮ ਕਰਦਾ ਸੀ। ਜਾਣਕਰੀ ਮੁਤਾਬਕ ਮ੍ਰਿਤਕ ਦਾ ਬੇਟਾ ਨਿਊਜ਼ੀਲੈਂਡ ਰਹਿੰਦਾ ਹੈ ਜਦਕਿ ਮ੍ਰਿਤਕ ਅਤੇ ਉਸਦੀ ਪਤਨੀ ਦੋਵੇਂ ਫਰੀਦਕੋਟ ਰਹਿ ਰਹੇ ਸਨ। ਫਿਲਹਾਲ ਪੁਲਸ ਵੱਲੋਂ ਫੋਰੈਂਸਿਕ ਜਾਂਚ ਟੀਮਾਂ ਨੂੰ ਮੌਕੇ ’ਤੇ ਬੁਲਾਇਆ ਗਿਆ ਹੈ ਜੋ ਕਾਰ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ : ਪਤਨੀ ਤੇ 10 ਮਹੀਨਿਆਂ ਦੀ ਧੀ ਨੂੰ ਕਤਲ ਕਰਨ ਵਾਲਾ ਗ੍ਰਿਫ਼ਤਾਰ, ਇੰਝ ਦਿੱਤੀ ਸੀ ਦਿਲ ਕੰਬਾਊ ਮੌਤ
ਘਟਨਾ ਦਾ ਪਤਾ ਲੱਗਦੇ ਹੀ ਫਰੀਦਕੋਟ ਦੇ ਡੀ. ਐੱਸ. ਪੀ. ਏ. ਡੀ. ਸਿੰਘ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ ਕਿਹਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੋਟਕਪੂਰਾ ਰੋਡ ਤੇ ਇਕ ਕਾਰ ਨੂੰ ਅੱਗ ਲੱਗੀ ਹੈ। ਉਹਨਾਂ ਦੱਸਿਆ ਪੁਲਿਸ ਮੌਕੇ ਤੇ ਪਹੁੰਚੀ ਅਤੇ ਫਾਇਰ ਬ੍ਰਗੇਡ ਨੂੰ ਬੁਲਾ ਕੇ ਅੱਗ ਤੇ ਕਾਬੂ ਪਾਇਆ ਗਿਆ। ਉਹਨਾਂ ਕਿਹਾ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਕਰਨ ਲਈ ਫੋਰੈਂਸਿਕ ਵਿਭਾਗ ਦੀ ਟੀਮ ਬੁਲਾਈ ਗਈ ਹੈ । ਉਹਨਾਂ ਦੱਸਿਆ ਕਿ ਕਾਰ ਚਾਲਕ ਹਰਮਿੰਦਰ ਸਿੰਘ ਦੀ ਕਾਰ ਦੇ ਅੰਦਰ ਹੀ ਫਸ ਜਾਣ ਕਾਰਨ ਝੁਲਸ ਜਾਣ ਦੇ ਚਲਦੇ ਮੌਤ ਹੋ ਗਈ। ਉਹਨਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 38 ਸਾਲ ਦੇ ਜੀਜੇ ਨੇ 23 ਸਾਲਾ ਸਾਲੀ ਨਾਲ ਟੱਪੀਆਂ ਹੱਦਾਂ, ਤਸਵੀਰਾਂ ਖਿੱਚ ਕੇ 5 ਮਹੀਨਿਆਂ ਤੱਕ ਰੋਲਦਾ ਰਿਹਾ ਪੱਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਗੇਟ ਰੈਲੀ ਕਰ ਕੇ ਕੀਤੀ ਨਾਅਰੇਬਾਜ਼ੀ
NEXT STORY