ਤਰਨਤਾਰਨ (ਰਾਜੂ, ਬਲਵਿੰਦਰ ਕੌਰ) - ਜ਼ਿਲ੍ਹਾ ਤਰਨਤਾਰਨ ਦੇ ਪਿੰਡ ਭੂਰਾ ਕੋਹਨਾ ਵਿਖੇ ਤੇਜ਼ ਰਫ਼ਤਾਰ ਕਾਰ ਵਲੋਂ ਟੱਕਰ ਮਾਰਨ ਕਰਕੇ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਖੇਮਕਰਨ ਪੁਲਸ ਨੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਵੀਰੋ ਵਿਧਵਾ ਰਾਮੋ ਸਿੰਘ ਵਾਸੀ ਭੂਰਾ ਕੋਹਨਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਮੁੰਡੇ ਅਨੋਖ ਸਿੰਘ ਨਾਲ ਮੋਤੀ ਮਹਿਲ ਪੈਲੇਸ ’ਚੋਂ ਰੋਜ਼ਾਨਾ ਵਾਂਗ ਮਿਹਨਤ ਮਜ਼ਦੂਰੀ ਦਾ ਕੰਮ ਕਰਕੇ ਘਰ ਵਾਪਸ ਜਾ ਰਹੇ ਸੀ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ : ਦੋਸਤ ਦਾ ਜਨਮ ਦਿਨ ਮਨਾਉਣ ਅੰਮ੍ਰਿਤਸਰ ਗਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆਂ (ਵੀਡੀਓ)
ਉਨ੍ਹਾਂ ਨੇ ਕਿਹਾ ਕਿ ਅਮਰਕੋਟ ਵੱਲੋਂ ਇਕ ਚਿੱਟੇ ਰੰਗ ਦੀ ਗੱਡੀ ਤੇਜ਼ ਰਫ਼ਤਾਰ ’ਚ ਆਈ, ਜਿਸ ਨੇ ਲਾਪਰਵਾਹੀ ਨਾਲ ਉਸ ਦੇ ਮੁੰਡੇ ਨੂੰ ਟੱਕਰ ਮਾਰ ਦਿੱਤੀ। ਟੱਕਰ ਮਾਰਨ ਤੋਂ ਬਾਅਦ ਕਾਰ ਚਾਲਕ ਗੱਡੀ ਛੱਡ ਕੇ ਮੌਕੇ ਤੋਂ ਦੌੜ ਗਿਆ। ਉਸ ਨੇ ਸਵਾਰੀ ਦਾ ਪ੍ਰਬੰਧ ਕਰ ਕੇ ਆਪਣੇ ਮੁੰਡੇ ਨੂੰ ਸਿਵਲ ਹਸਪਤਾਲ ਪੱਟੀ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਏ. ਐੱਸ. ਆਈ. ਸੁਨੀਲ ਦੱਤ ਨੇ ਦੱਸਿਆ ਕਿ ਕਾਰ ਚਾਲਕ ਗੁਰਸਾਹਿਬ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਘਰਿਆਲਾ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ : UK ਸਮੇਤ ਇਨ੍ਹਾਂ 12 ਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ਦੀ ਅੰਮ੍ਰਿਤਸਰ ’ਚ ਸੌਖੀ ਨਹੀਂ ਹੋਵੇਗੀ ਐਂਟਰੀ
ਭਲਕੇ ਤਿੰਨ ਵਜੇ ਸੂਬੇ ਦੀ ਜਨਤਾ ਨੂੰ ਵੱਡਾ ਤੋਹਫ਼ਾ ਦੇਣਗੇ ਮੁੱਖ ਮੰਤਰੀ ਚੰਨੀ, ਸੋਸ਼ਲ ਮੀਡੀਆ ’ਤੇ ਕੀਤਾ ਐਲਾਨ
NEXT STORY