ਫਿਰੋਜ਼ਪੁਰ (ਕੁਮਾਰ) : ਪਿੰਡ ਸ਼ੇਰਖਾਂ ਦੇ ਕੋਲ ਇਕ ਤੇਜ਼ ਰਫਤਾਰ ਕਾਰ ਨੇ 2 ਮੋਟਰਸਾਈਕਲ ਚਾਲਕਾਂ ਨੂੰ ਕੁਚਲ ਦਿੱਤਾ, ਜਿਸ ਨਾਲ ਦੋਵਾਂ ਮੋਟਰਸਾਈਕਲ ਚਾਲਕਾਂ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਕਾਰ ਚਾਲਕ ਖਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਸ ਸੂਤਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਮੀਤ ਸਿੰਘ ਪੁੱਤਰ ਦੌਲਤ ਸਿੰਘ ਵਾਸੀ ਸ਼ੇਰਖਾਂ ਨੇ ਬਿਆਨਾ ਵਿਚ ਦੋਸ਼ ਲਗਾਇਆ ਕਿ ਉਸਦਾ ਭਰਾ ਬਲਵਿੰਦਰ ਸਿੰਘ ਅਤੇ ਕਰਨੈਲ ਸਿੰਘ ਪੁੱਤਰ ਖੁਸ਼ਹਾਲ ਸਿੰਘ ਆਪੋ ਆਪਣੇ ਮੋਟਰਸਾਈਕਲਾਂ 'ਤੇ ਜਾ ਰਹੇ ਸੀ ਤਾਂ ਹਰਪਿੰਦਰ ਸਿੰਘ ਨਾਮੀ ਵਿਅਕਤੀ ਨੇ ਤੇਜ਼ ਰਫਤਾਰ ਅਤੇ ਲਾਪਰਵਾਹੀ ਨਾਲ ਕਾਰ ਚਲਾਉਂਦੇ ਹੋਏ ਦੋਵਾਂ ਮੋਟਰਸਾਈਕਲਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਏ ਅਤੇ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਸਰਹੱਦ ਪਾਰ ਕਰਦਿਆਂ ਬੀ. ਐੱਸ. ਐੱਫ. ਨੇ ਪਾਕਿ ਨੌਜਵਾਨ ਨੂੰ ਕੀਤਾ ਕਾਬੂ
NEXT STORY