ਮੋਹਾਲੀ (ਸੰਦੀਪ) : ਫੇਜ਼-11 ਲਾਈਟ ਪੁਆਇੰਟ ਨੇੜੇ ਤੇਜ਼ ਰਫ਼ਤਾਰ ਕਾਰ ਦੀ ਲਪੇਟ ’ਚ ਆਉਣ ਕਾਰਨ ਆਟੋ ਚਾਲਕ ਦੀ ਮੌਤ ਹੋ ਗਈ। ਉਸ ਦੀ ਪਛਾਣ ਪ੍ਰਮੋਦ ਕੁਮਾਰ (37) ਵਾਸੀ ਅੰਬ ਸਾਹਿਬ ਕਾਲੋਨੀ ਵਜੋਂ ਹੋਈ ਹੈ। ਫੇਜ਼-11 ਥਾਣਾ ਪੁਲਸ ਨੇ ਕਾਰ ਚਾਲਕ ’ਤੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੁਖੀ ਗਗਨਦੀਪ ਸਿੰਘ ਨੇ ਦੱਸਿਆ ਕਿ ਸੋਮਵਾਰ ਦੀ ਰਾਤ ਕਰੀਬ ਸਾਢੇ 8 ਵਜੇ ਪ੍ਰਮੋਦ ਆਟੋ ਲੈ ਕੇ ਮੁੱਖ ਸੜਕ ’ਤੇ ਪਹੁੰਚਿਆ ਤੇ ਦੂਜੇ ਪਾਸੇ ਜਾਣ ਦੀ ਕੋਸ਼ਿਸ਼ ਕੀਤੀ।
ਇਸ ਦੌਰਾਨ ਚੰਡੀਗੜ੍ਹ ਵੱਲੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਲੱਗਦਿਆਂ ਆਟੋ ਸੜਕ ਕਿਨਾਰੇ ਪਲਟ ਗਿਆ ਤੇ ਚਾਲਕ ਦੇ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਕਾਰ ਨੂੰ ਕਬਜ਼ੇ ’ਚ ਲੈ ਕੇ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਪੰਜਾਬ 'ਚ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਮਜ਼ਦੂਰ ਦੀ ਦਰਦਨਾਕ ਮੌਤ
NEXT STORY