ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਕੋਟਕਪੂਰਾ-ਮੁਕਤਸਰ ਰੋਡ ਦੇ ਮੁੱਖ ਮਾਰਗ 'ਤੇ ਪਿੰਡ ਝਬੇਲਵਾਲੀ ਨੇੜੇ ਇਕ ਕਾਰ ਦੇ ਦਰਖਤ ਨਾਲ ਟਕਰਾ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਕਾਰਨ 2 ਲੋਕਾਂ ਦੀ ਮੌਕੇ 'ਤੇ ਮੌਤ ਅਤੇ 3 ਲੋਕ ਗੰਭੀਰ ਤੌਰ 'ਤੇ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਕਾਰ 'ਚ ਸਵਾਰ 5 ਲੋਕ ਦੇਰ ਰਾਤ ਕਿਸੇ ਵਿਆਹ ਸਮਾਗਮ ਤੋਂ ਬਾਅਦ ਮਲੋਟ ਜਾ ਰਹੇ ਸਨ, ਜਿਨਵਾਂ ਦੀ ਕਾਰ ਦਰਖਤ ਨਾਲ ਟੱਕਰਾ ਗਈ। ਮ੍ਰਿਤਕਾਂ ਦੀ ਪਛਾਣ ਓਮ ਪ੍ਰਕਾਸ਼ ਅਤੇ ਹਰਬੰਸ ਲਾਲ ਵਜੋਂ ਹੋਈ ਹੈ ਜਦਕਿ ਜ਼ਖਮੀਆਂ ਦੀ ਪਛਾਣ ਸਚਿਨ, ਜੋਤੀ ਅਤੇ ਮਾਸੂਮ ਬੱਚੀ ਫਰੀਸ਼ਤਾ ਵਜੋਂ ਹੋਈ ਹੈ।

ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੇ ਏ.ਐੱਸ.ਆਈ. ਅਮਰਜੀਤ ਸਿੰਘ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਬਰਗਾੜੀ ਦੇ ਅਸਲ ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਹੀ ਸੰਗਤ ਨੂੰ ਮਿਲੇਗੀ ਸ਼ਾਂਤੀ: ਜਥੇਦਾਰ ਮੰਡ
NEXT STORY