ਗੁਰੂ ਕਾ ਬਾਗ (ਰਾਕੇਸ਼ ਭੱਟੀ) - ਅੰਮ੍ਰਿਤਸਰ ਸੰਗਤਪੁਰਾ ਰੋਡ 'ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ 3 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਕਾਰ ਸਵਾਰ ਬਲਵਿੰਦਰ ਸਿੰਘ ਪਿੰਡ ਵਡਾਲਾ ਖੁਰਦ ਰਈਆ ਬਾਬਾ ਬਕਾਲਾ ਆਪਣੀ ਇੰਡੀਕਾ ਕਾਰ 'ਤੇ ਅੰਮ੍ਰਿਤਸਰ ਤੋਂ ਫਤਿਹਗੜ੍ਹ ਚੂੜੀਆਂ ਵੱਲ ਜਾ ਰਿਹਾ ਸੀ ਕਿ ਪਿੰਡ ਸੰਗਤਪੁਰਾ ਤੋਂ ਥੋੜਾ ਅੱਗੇ ਜਾ ਕੇ 3 ਮੋਟਰਸਾਈਕਲ ਸਵਾਰ ਨੌਜਵਾਨਾਂ ਨਾਲ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਵਿਚ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਥੇ ਹੀ ਇੱਕ ਨੌਜਵਾਨ ਸੰਦੀਪ ਮਸੀਹ ਪੁੱਤਰ ਰਤਨ ਮਸੀਹ ਜੋ ਕਿ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ, ਦੀ ਫਤਿਹਗੜ੍ਹ ਚੂੜੀਆਂ ਦੇ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਉਕਤ ਤਿੰਨੇ ਨੌਜਵਾਨ ਪਿੰਡ ਹਰਦੋਰਵਾਲ (ਹਲਕਾ ਡੇਰਾ ਬਾਬਾ ਨਾਨਕ) ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਸਨ, ਜਿਨਾਂ ਦੀ ਪਛਾਣ ਜਗਤਾਰ ਮਸੀਹ ਪੁੱਤਰ ਨਰਿੰਦਰ ਮਸੀਹ, ਸੰਦੀਪ ਮਸੀਹ ਪੁੱਤਰ ਰਤਨ ਮਸੀਹ ਅਤੇ ਗੁਰਦੀਪ ਸਿੰਘ ਪੁੱਤਰ ਸਵਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਉਪਰੰਤ ਕਾਰ ਚਾਲਕ ਮੌਕੇ ਤੋਂ ਭੱਜਣ ਵਿੱਚ ਸਫਲ ਹੋ ਗਿਆ ਜਦ ਕਿ ਥਾਣਾ ਝੰਡੇਰ ਦੇ ਮੁਖੀ ਨਰੇਸ਼ ਕੁਮਾਰ ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਦੋਵੇਂ ਵਾਹਨਾਂ ਅਤੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
NEXT STORY