ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਵਿਚ ਅਪਰਾਧ ਲਗਾਤਾਰ ਵੱਧਦਾ ਜਾ ਰਿਹਾ ਹੈ, ਗੁੰਡਾ ਅਨਸਰ ਬੇ-ਲਗਾਮ ਹਨ, ਇਸ ਦੀ ਤਾਜ਼ਾ ਉਦਾਹਰਨ ਬੀਤੀ ਸ਼ਾਮ ਨੂੰ ਚੀਮਾ ਚੌਂਕ ਕਾਰ ਬਜ਼ਾਰ ਵਿਚ ਵੇਖਣ ਨੂੰ ਮਿਲੀ। ਜਿੱਥੇ ਅਣਪਛਾਤੇ ਵਿਅਕਤੀ ਵੱਲੋਂ ਕਾਰ ਬਾਜ਼ਾਰ ਵਿਚ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਮੁਲਜ਼ਮ ਦੀ ਸ਼ਨਾਖ਼ਤ ਨਹੀਂ ਹੋ ਸਕੀ। ਉਧਰ ਮੌਕੇ 'ਤੇ ਪੁਲਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮੁਲਜ਼ਮ ਵੱਲੋਂ ਕੀਤੀ ਗਈ ਵਾਰਦਾਤ ਸੀ. ਸੀ. ਟੀ.ਵੀ. ਕੈਮਰੇ ਵਿਚ ਕੈਦ ਹੋ ਗਈ। ਮੁਲਜ਼ਮ ਨੇ ਸਭ ਤੋਂ ਪਹਿਲਾਂ ਕੈਮਰੇ 'ਤੇ ਹੀ ਗੋਲ਼ੀ ਮਾਰੀ, ਜਿਸ ਤੋਂ ਬਾਅਦ ਕਈ ਫ਼ਾਇਰ ਕੀਤੇ। ਇਲਾਕੇ ਵਿਚ ਸਹਿਮ ਦਾ ਮਾਹੌਲ ਹੈ ਹਾਲਾਂਕਿ ਇਸ ਦੌਰਾਨ ਕੋਈ ਜ਼ਖਮੀ ਨਹੀਂ ਹੋਇਆ ਪਰ ਕਾਰ ਬਾਜ਼ਾਰ ਵਿਚ ਲੋਕ ਸਹਿਮੇ ਹੋਏ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡਾ ਹਾਦਸਾ, ਤਿੰਨ ਨੌਜਵਾਨ ਦੋਸਤਾਂ ਦੀ ਮੌਤ (ਤਸਵੀਰਾਂ)
ਮੌਕੇ 'ਤੇ ਮੌਜੂਦ ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਅਚਾਨਕ ਆਵਾਜ਼ਾਂ ਸੁਣਾਈ ਦਿੱਤੀਆਂ ਤਾਂ ਪਤਾ ਲੱਗਾ ਕਿ ਗੋਲੀਬਾਰੀ ਹੋਈ ਹੈ। ਉਨ੍ਹਾਂ ਦੱਸਿਆ ਕਿ ਗੋਲ਼ੀਆਂ ਚਲਾਉਣ ਤੋਂ ਬਾਅਦ ਮੁਲਜ਼ਮ ਉਥੋਂ ਫਰਾਰ ਹੋ ਗਿਆ, ਅਤੇ ਜਦੋਂ ਉਨ੍ਹਾਂ ਦੁਕਾਨ ਵਿਚ ਆ ਕੇ ਵੇਖਿਆ ਤਾਂ ਗੋਲੀਆਂ ਦੇ ਖੋਲ ਖਿੱਲਰੇ ਹੋਏ ਸਨ। ਹਾਲਾਂਕਿ ਇਸ ਵਿਚ ਫਿਲਹਾਲ ਕੋਈ ਜ਼ਖਮੀ ਨਹੀਂ ਹੋਇਆ।
ਇਹ ਵੀ ਪੜ੍ਹੋ : ਮਖੂ ’ਚ ਸਾਬਕਾ ਫੌਜੀ ਵਲੋਂ ਗੋਲ਼ੀਆਂ ਮਾਰ ਕੇ ਪਤਨੀ ਦਾ ਕਤਲ
ਮੌਕੇ 'ਤੇ ਏ. ਡੀ. ਸੀ. ਪੀ. ਪਰੱਗਿਆ ਜੈਨ ਵੱਲੋਂ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਿਲਹਾਲ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ, ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜੋ ਵੀ ਮੁਲਜ਼ਮ ਹੋਵੇਗਾ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਹਾਲਾਂਕਿ ਗੋਲ਼ੀ ਚਲਾਉਣ ਦਾ ਕਾਰਨ ਕੀ ਸੀ ਇਹ ਵੀ ਸਾਫ਼ ਨਹੀਂ ਹੋ ਸਕਿਆ ਹੈ।
ਇਹ ਵੀ ਪੜ੍ਹੋ : ਮੋਗਾ 'ਚ ਵੱਡੀ ਵਾਰਦਾਤ, ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੀ ਪਤਨੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਅੰਮਿ੍ਰਤਸਰ ਦੇ ਸਿਵਲ ਹਸਪਤਾਲ ’ਚ ਚੱਲੀਆਂ ਗੋਲੀਆਂ, ਲਹੂ-ਲੁਹਾਣ ਹੋਇਆ ਡਾਕਟਰ
NEXT STORY