ਫਿਲੌਰ (ਸੋਨੂੰ)- ਫਿਲੌਰ ਤੋਂ ਅੱਟੀ ਰੋਡ 'ਤੇ ਇਕ ਕਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਫਿਲੌਰ ਦੇ ਡਿਊਟੀ ਅਫ਼ਸਰ ਏ. ਐੱਸ. ਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਕਾਰ ਪੰਚਾਇਤ ਸੈਕਟਰੀ ਸੁਰਜੀਤ ਸਿੰਘ ਦੀ ਹੈ, ਜੋ ਫਿਲੌਰ ਵਿਖੇ ਡਿਊਟੀ ਕਰਦੇ ਹਨ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਰਾਹ ਜਾਂਦੇ ਵਿਅਕਤੀ ਨੂੰ ਘੇਰ ਕਰ 'ਤਾ ਕਤਲ
ਉਨ੍ਹਾਂ ਦੱਸਿਆ ਕਿ ਕਾਰ ਪਿੰਡ ਮਠੱਡਾ ਕਲਾਂ ਦੇ ਰਹਿਣ ਵਾਲੇ ਇਕ ਪੰਚਾਇਤ ਮੈਂਬਰ ਵੱਲੋਂ ਲਿਆਂਦੀ ਜਾ ਰਹੀ ਸੀ। ਇਸ ਦੌਰਾਨ ਸ਼ਾਰਟ ਸਰਕਟ ਹੋਣ ਕਾਰਨ ਕਾਰ ਵਿੱਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ।ਧੂੰਏਂ ਕਾਰਨ ਪੰਚਾਇਤ ਮੈਂਬਰ ਨੂੰ ਫਿਲੌਰ ਦੇ ਇਕ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ।

ਘਟਨਾ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਬੁਲਾਈਆਂ ਗਈਆਂ, ਜਿਨ੍ਹਾਂ ਨੇ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ। ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ ਅਗਲੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ ਜੋ ਸੋਚਿਆ ਨਾ ਸੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿਨ-ਦਿਹਾੜੇ ਢਾਈ ਲੱਖ ਰੁਪਏ ਖੋਹੇ! ਮਕਾਨ ਦੀ ਰਜਿਸਟਰੀ ਕਰਵਾਉਣ ਚੱਲਿਆ ਸੀ ਪੀੜਤ
NEXT STORY