ਦੀਨਾਨਗਰ/ਗੁਰਦਾਸਪੁਰ (ਗੋਰਾਇਆ/ਹਰਮਨ)-ਗੁਰਦਾਸਪੁਰ ਪਠਾਨਕੋਟ ਨੈਸ਼ਨਲ ਹਾਈਵੇ ’ਤੇ ਗੁਰਦਾਸਪੁਰ ਸ਼ਹਿਰ ਦੇ ਬਾਹਰਵਾਰ ਬਰਿਆਰ ਅਤੇ ਰਣਜੀਤ ਬਾਗ ਦੇ ਨੇੜੇ ਗੰਨੇ ਨਾਲ ਭਰੀ ਟਰਾਲੀ ਅਤੇ ਇਕ ਹੈਰੀਅਰ ਕਾਰ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਜ਼ਿਲਾ ਹੁਸ਼ਿਆਰਪੁਰ ਨਾਲ ਸੰਬੰਧਿਤ ਦਸੂਆ ਦੀ ਵਾਰਡ ਨੰਬਰ 4 ਦਾ ਵਸਨੀਕ ਅਸ਼ੀਸ਼ ਬੱਸੀ ਸਿਵਲ ਕੰਟਰੈਕਟਰ ਦਾ ਕੰਮ ਕਰਦਾ ਸੀ ਅਤੇ ਬੀਤੀ ਸ਼ਾਮ ਉਹ ਕਾਲੇ ਰੰਗ ਦੀ ਹੈਰੀਅਰ ਕਾਰ ਨੰਬਰ ਪੀਬੀ07ਈਜੈਡ1919 ਵਿੱਚ ਸਵਾਰ ਹੋ ਕੇ ਦੀਨਾਨਗਰ ਤੋਂ ਵਾਪਸ ਦਸੂਹਾ ਨੂੰ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਰਣਜੀਤ ਬਾਗ ਤੋਂ ਅੱਗੇ ਬਰਿਆਰ ਕੋਲ ਪਹੁੰਚਿਆ ਤਾਂ ਅਚਾਨਕ ਉਸ ਦੀ ਕਾਰ ਇੱਕ ਗੰਨੇ ਨਾਲ ਭਰੀ ਟਰਾਲੀ ਨਾਲ ਜਾ ਟਕਰਾਈ।
ਇਹ ਵੀ ਪੜ੍ਹੋ- ਪੰਜਾਬ 'ਚ ਸੰਘਣੀ ਧੁੰਦ ਦਾ ਕਹਿਰ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਕਦਮ ਕਾਰ ਦੇ ਪਰਖੱਚੇ ਉੱਡ ਗਏ ਅਤੇ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਨੌਜਵਾਨ ਦੀ ਉਮਰ ਕਰੀਬ 40 ਸਾਲ ਦੱਸੀ ਜਾ ਰਹੀ ਹੈ। ਨੌਜਵਾਨ ਦੇ ਕਰੀਬੀ ਅਤੇ ਸ਼ਿਵ ਸੇਨਾ ਆਗੂ ਹਰਵਿੰਦਰ ਸੋਨੀ ਨੇ ਦੱਸਿਆ ਕਿ ਮੌਕੇ ਤੋਂ ਪ੍ਰਾਪਤ ਸੀਸੀਟੀਵੀ ਅਨੁਸਾਰ ਇਹ ਗੱਲ ਸਾਹਮਣੇ ਆਈ ਹੈ ਕਿ ਗੰਨੇ ਨਾਲ ਭਰੀ ਉਕਤ ਟਰਾਲੀ ਬੈਕ ਹੋ ਰਹੀ ਸੀ। ਜਿਸ ਕਾਰਨ ਇਹ ਕਾਰ ਉਸ ਵਿੱਚ ਟਕਰਾਈ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਦੀਆਂ ਲੱਗੀਆਂ ਮੌਜਾਂ, ਭਲਕੇ ਇਸ ਜ਼ਿਲ੍ਹੇ ਦੇ ਸਾਰੇ ਰੂਟਾਂ 'ਤੇ ਸ਼ੁਰੂ ਹੋ ਜਾਣਗੀਆਂ ਸਰਕਾਰੀ ਬੱਸਾਂ
ਦੂਜੇ ਪਾਸੇ ਆਈਪੀਐੱਸ ਅਧਿਕਾਰੀ ਦਿਲਪ੍ਰੀਤ ਸਿੰਘ ਨਾਲ ਸੰਪਰਕ ਕਰਨ ’ਤੇ ਉਹਨਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਦੇ ਬਾਅਦ ਅਤੇ ਉਸਦੇ ਵਾਰਿਸਾਂ ਵੱਲੋਂ ਦਿੱਤੇ ਬਿਆਨਾਂ ਸਮੇਤ ਹੋਰ ਤੱਥਾਂ ਦੇ ਆਧਾਰ ’ਤੇ ਸੰਬੰਧਿਤ ਧਰਾਵਾਂ ਅਧੀਨ ਪਰਚਾ ਦਰਜ ਕੀਤਾ ਜਾਵੇਗਾ ਅਤੇ ਟਰੈਕਟਰ ਦਾ ਚਾਲਕ ਅਜੇ ਫਰਾਰ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਬਾਰਿਸ਼ ਤੇ ਠੰਡ ਨੇ ਦਿਖਾਏ ਤੇਵਰ, ਧੁੰਦ ਕਾਰਨ ਕਈ ਟਰੇਨਾਂ ਲੇਟ ਤੇ ਕਈ ਉਡਾਣਾਂ ਵੀ ਰੱਦ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸੰਘਣੀ ਧੁੰਦ ਦਾ ਕਹਿਰ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
NEXT STORY