ਮੋਗਾ (ਆਜ਼ਾਦ) : ਥਾਣਾ ਕੋਟ ਈਸੇ ਖਾਂ ਦੇ ਅਧੀਨ ਪੈਂਦੇ ਪਿੰਡ ਦੌਲੇਵਾਲਾ ਕੋਲ ਆਈ ਟਵੰਟੀ ਕਾਰ ਤੇ ਇਨੋਵਾ ਗੱਡੀ ਵਿਚਾਲੇ ਹੋਈ ਜ਼ਬਰਦਸਤ ਟੱਕਰ ’ਚ ਅੰਮ੍ਰਿਤਪਾਲ ਸਿੰਘ (25) ਨਿਵਾਸੀ ਪਿੰਡ ਸ਼ਾਹ ਅੱਬੂ ਬੱਕਰ ਦੀ ਮੌਤ, ਜਦਕਿ ਉਸ ਦੀ ਮਾਤਾ ਇੰਦਰਜੀਤ ਕੌਰ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਈ। ਇਸ ਦੌਰਾਨ ਪਿੰਡ ਨਸੀਰਪੁਰ ਜਾਨੀਆਂ ਵਾਸੀ ਇਨੋਵਾ ਗੱਡੀ ਚਾਲਕ ਜ਼ਖ਼ਮੀ ਹੋ ਗਿਆ। ਦੋਹਾਂ ਕਥਿਤ ਦੋਸ਼ੀਆਂ ਨੂੰ ਸਿਵਲ ਹਸਪਤਾਲ ਮੋਗਾ ਦਾਖ਼ਲ ਕਰਵਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ : ਨਿਊਜ਼ੀਲੈਂਡ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਹੋਈ ਮੌਤ
ਇਸ ਹਾਦਸੇ ’ਚ ਉਨ੍ਹਾਂ ਦਾ ਪੰਜ ਸਾਲਾ ਦਾ ਪੁੱਤ ਵਾਲ-ਵਾਲ ਬਚ ਗਿਆ। ਹਾਦਸੇ ਦੀ ਜਾਣਕਾਰੀ ਮਿਲਣ ’ਤੇ ਦੌਲੇਵਾਲਾ ਪੁਲਸ ਚੌਕੀ ਦੇ ਇੰਚਾਰਜ ਥਾਣੇਦਾਰ ਭਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਅਤੇ ਜਾਂਚ ਤੋਂ ਇਲਾਵਾ ਆਸ-ਪਾਸ ਦਾ ਨਿਰੀਖਣ ਕਰ ਕੇ ਲੋਕਾਂ ਤੋਂ ਪੁੱਛਗਿੱਛ ਕੀਤੀ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਲਾਰੈਂਸ ਬਿਸ਼ਨੋਈ ਸਮੇਤ ਹੋਰ ਖ਼ਤਰਨਾਕ ਗੈਂਗਸਟਰਾਂ ਨੂੰ ‘ਕਾਲਾ ਪਾਣੀ’ ਭੇਜਣ ਦੀ ਤਿਆਰੀ ! (ਵੀਡੀਓ)
ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਜ਼ਿਲ੍ਹਾ ਫਿਰੋਜ਼ਪਰ ਦੇ ਅਧੀਨ ਪੈਂਦੇ ਪਿੰਡ ਸ਼ਾਹ ਅੱਬੂ ਬੱਕਰ ਨਿਵਾਸੀ ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਇੰਦਰਜੀਤ ਕੌਰ ਅਤੇ ਪੰਜ ਸਾਲਾ ਬੇਟੇ ਸਨਵੀਰ ਸਿੰਘ ਨਾਲ ਆਪਣੀ ਆਈ ਟਵੰਟੀ ਕਾਰ ਰਾਹੀਂ ਪਿੰਡ ਨੂੰ ਵਾਪਸ ਆ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੀ ਇਨੋਵਾ ਗੱਡੀ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ।
ਇਹ ਖ਼ਬਰ ਵੀ ਪੜ੍ਹੋ : ਦੋਸਤ ਨੂੰ ਮਿਲ ਕੇ ਆ ਰਹੇ 2 ਨੌਜਵਾਨਾਂ ਨਾਲ ਵਾਪਰੀ ਅਣਹੋਣੀ, ਘਰ ’ਚ ਪੈ ਗਿਆ ਚੀਕ-ਚਿਹਾੜਾ
ਜ਼ਖ਼ਮੀਆਂ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਉਥੇ ਉਸ ਦੀ ਮਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਫਰੀਦਕੋਟ ਰੈਫਰ ਕਰ ਦਿੱਤਾ। ਚੌਕੀ ਇੰਚਾਰਜ ਥਾਣੇਦਾਰ ਭਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਦੋਵਾਂ ਗੱਡੀਆਂ ਨੂੰ ਕਬਜ਼ੇ ਵਿਚ ਲੈ ਲਿਆ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਨਿਊਜ਼ੀਲੈਂਡ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਹੋਈ ਮੌਤ
NEXT STORY