ਵੈਰੋਵਾਲ, (ਗਿੱਲ)- ਪਿੰਡ ਰਾਮਪੁਰ ਭੂਤਵਿੰਡ ਦੇ ਫਾਟਕ ਨਜ਼ਦੀਕ ਇਕ ਸਵਿਫਟ ਕਾਰ ਦੀ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜ਼ਬਰਦਸਤ ਟੱਕਰ ਹੋਣ ਕਰ ਕੇ ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਸਿਮਰਨ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਬੰਡਾਲਾ ਤੇ ਗੁਰਸੇਵਕ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਰਾਮਪੁਰ (ਭੂਤਵਿੰਡ) ਦੋਵੇਂ ਕਸਬਾ ਰਈਆ ਵਾਲੀ ਸਾਈਡ ਨੂੰ ਜਾ ਰਹੇ ਸਨ ਕਿ ਅਚਾਨਕ ਉਨ੍ਹਾਂ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਇਕ ਦਰੱਖਤ 'ਚ ਜਾ ਵੱਜੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦਰੱਖਤ ਨੂੰ ਜੜ੍ਹ ਤੋਂ ਪੁੱਟ ਦਿੱਤਾ ਤੇ ਇਹ ਕਾਰ ਟੁੱਟ ਗਈ। ਉਕਤ ਦੋਵਾਂ ਵਿਅਕਤੀਆਂ ਨੂੰ ਨੇੜਲੇ ਖੇਤਾਂ 'ਚ ਕੰਮ ਕਰਦੇ ਲੋਕਾਂ ਨੇ ਗੱਡੀ 'ਚੋਂ ਬਾਹਰ ਕੱਢਿਆ ਤੇ ਇਲਾਜ ਲਈ ਸਥਾਨਕ ਹਸਪਤਾਲ ਅੰਮ੍ਰਿਤਸਰ ਭੇਜ ਦਿੱਤਾ। ਥਾਣਾ ਵੈਰੋਵਾਲ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਉਨ੍ਹਾਂ ਦੱਸਿਆ ਕਿ ਇਹ ਕਾਰ ਬਲਦੇਵ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਜੰਡਿਆਲਾ ਗੁਰੂ ਦੀ ਹੈ ਤੇ ਉਨ੍ਹਾਂ ਵੱਲੋਂ ਕੁਦਰਤੀ ਹਾਦਸਾ ਹੋਣ ਕਰ ਕੇ ਕੋਈ ਵੀ ਕਾਰਵਾਈ ਨਹੀਂ ਕਰਵਾਈ ਗਈ।
ਲੱਖਾਂ ਰੁਪਏ ਲੈ ਕੇ ਵੀ ਨਹੀਂ ਵਸਾਈ ਨੂੰਹ, ਕੇਸ ਦਰਜ
NEXT STORY