ਨਵਾਂਸ਼ਹਿਰ/ਕਾਠਗੜ੍ਹ (ਤ੍ਰਿਪਾਠੀ/ਰਾਜੇਸ਼)- ਹਾਈਟੈੱਕ ਨਾਕੇ ’ਤੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਲਈ ਤਾਇਨਾਤ ਪੁਲਸ ਮੁਲਾਜ਼ਮ 'ਤੇ ਗੱਡੀ ਚੜ੍ਹਾ ਕੇ ਗੰਭੀਰ ਜ਼ਖ਼ਮੀ ਕਰਨ ਵਾਲੇ ਕਾਰ ਸਵਾਰ 5 ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਕਮਲਜੀਤ ਨੇ ਦੱਸਿਆ ਕਿ ਸ਼ਨੀਵਾਰ ਨੂੰ ਹਾਈਟੈੱਕ ਨਾਕਾ ਆਸਰੋਂ ਥਾਣਾ ਕਾਠਗੜ੍ਹ ਦੀ ਪੁਲਸ ਵੱਲੋਂ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਨਾਕੇ ’ਤੇ ਤਾਇਨਾਤ ਏ.ਐੱਸ.ਆਈ. ਧਨਵੰਤ ਸਿੰਘ ਨੇ ਰੂਪਨਗਰ ਵਾਲੀ ਸਾਈਡ ਤੋਂ ਆ ਰਹੀ ਇਕ ਚਿੱਟੇ ਰੰਗ ਦੀ ਕਾਰ ਨੰਬਰ ਪੀ.ਬੀ.10ਏ.ਡਬਲਯੂ.5000 ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਨੇ ਤੇਜ਼ ਰਫ਼ਤਾਰ ਨਾਲ ਬੈਰੀਕੇਡ ’ਤੇ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ- 'ਏਕ ਕਾ ਡਬਲ' ਦੇ ਚੱਕਰ 'ਚ ਔਰਤ ਲਵਾ ਬੈਠੀ ਕਰੋੜਾਂ ਦਾ ਚੂਨਾ, ਤੁਸੀਂ ਵੀ ਹੋ ਜਾਓ ਸਾਵਧਾਨ
ਜਦੋਂ ਏ.ਐੱਸ.ਆਈ. ਨੇ ਗੱਡੀ ਸਾਈਡ ’ਤੇ ਖੜ੍ਹੀ ਕਰਨ ਲਈ ਕਿਹਾ ਤਾਂ ਡਰਾਈਵਰ ਨੇ ਗੱਡੀ ਪਿੱਛੇ ਕਰਨੀ ਸ਼ੁਰੂ ਕਰ ਦਿੱਤੀ ਤਾਂ ਕਾਰ ’ਚ ਬੈਠੇ ਚਾਰ ਨੌਜਵਾਨਾਂ ਨੇ ਉਸ ਨੂੰ ਪੁਲਸ ਮੁਲਾਜ਼ਮਾਂ ’ਤੇ ਗੱਡੀ ਚੜ੍ਹਾਉਣ ਲਈ ਕਿਹਾ।
ਇਸ ਦੌਰਾਨ ਡਰਾਈਵਰ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਬੈਰੀਕੇਡ ਕੋਲ ਖੜ੍ਹੇ ਏ.ਐੱਸ.ਆਈ. ਧਨਵੰਤ ਸਿੰਘ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਗੰਭੀਰ ਜ਼ਖਮੀ ਏ.ਐੱਸ.ਆਈ. ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਚੌਕੀ ਇੰਚਾਰਜ ਏ.ਐੱਸ.ਆਈ. ਗੁਰਬਖਸ਼ ਸਿੰਘ ਨੇ ਦੱਸਿਆ ਕਿ ਥਾਣਾ ਕਾਠਗੜ੍ਹ ਦੀ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਬੂ ਮੁਲਜ਼ਮਾਂ ਦੀ ਪਛਾਣ ਜਸਕਰਨ ਕੁਮਾਰ ਪੁੱਤਰ ਧਰਮਚੰਦ ਵਾਸੀ ਡੁਘਾਮ, ਜਗਜੀਤ ਕੁਮਾਰ ਉਰਫ ਜੱਸੀ ਪੁੱਤਰ ਰਾਜ ਕੁਮਾਰ ਵਾਸੀ ਗੜ੍ਹਸ਼ੰਕਰ, ਜਸ਼ਨਦੀਪ ਸਿੰਘ ਉਰਫ ਬਿੱਲਾ ਪੁੱਤਰ ਗੁਰਮੇਲ ਸਿੰਘ ਵਾਸੀ ਡੁਘਾਮ, ਸੰਜੀਵ ਕੁਮਾਰ ਪੁੱਤਰ ਰਾਮ ਕਿਸ਼ਨ ਵਾਸੀ ਗੜ੍ਹਸ਼ੰਕਰ ਅਤੇ ਬਲਜੀਤ ਕੁਮਾਰ ਪੁੱਤਰ ਪਰਗਣ ਰਾਮ ਵਾਸੀ ਚੌਹੜਾ ਥਾਣਾ ਗੜ੍ਹਸ਼ੰਕਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ ਦੀ ਰੰਜਿਸ਼ ਨੇ ਢਿੱਡ 'ਚ ਹੀ ਮਾਰ'ਤੀ ਨੰਨ੍ਹੀ ਜਾਨ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੁਝ ਗਿਆ ਘਰ ਦਾ ਚਿਰਾਗ, ਭੈਣ ਦੀਆਂ ਅੱਖਾਂ ਸਾਹਮਣੇ ਮਾਸੂਮ ਭਰਾ ਨੂੰ ਨੋਚ-ਨੋਚ ਖਾ ਗਏ ਕੁੱਤੇ
NEXT STORY