ਮਾਛੀਵਾੜਾ ਸਾਹਿਬ (ਟੱਕਰ) : ਅੱਜ ਸਵੇਰੇ ਰਾਹੋਂ ਰੋਡ ’ਤੇ ਸਥਿਤ ਪਿੰਡ ਉਧੋਵਾਲ ਕਲਾਂ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਾਲਕ ਗੁਰਦੀਪ ਸਿੰਘ (55) ਵਾਸੀ ਕ੍ਰਿਸ਼ਨਾ ਨਗਰ ਖੰਨਾ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਆਪਣੀ ਕਾਰ ’ਤੇ ਸਵਾਰ ਹੋ ਕੇ ਮਾਛੀਵਾੜਾ ਤੋਂ ਰਾਹੋਂ ਵੱਲ ਜਾ ਰਿਹਾ ਸੀ ਕਿ ਅਚਾਨਕ ਸਾਹਮਣੇ ਤੋਂ ਆ ਰਹੇ ਟਰੈਕਟਰ-ਟਰਾਲੀ ਨਾਲ ਉਸਦੀ ਸਿੱਧੀ ਟੱਕਰ ਹੋ ਗਈ। ਇਸ ਹਾਦਸੇ 'ਚ ਕਾਰ ਦੇ ਪਰਖੱਚੇ ਉੱਡ ਗਏ ਅਤੇ ਚਾਲਕ ਗੁਰਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਹਾਦਸੇ ਦੌਰਾਨ ਟਰੈਕਟਰ ਚਾਲਕ ਵੀ ਜਖ਼ਮੀ ਹੋਇਆ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਹਾਇਕ ਥਾਣੇਦਾਰ ਹਾਕਮ ਸਿੰਘ ਵੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਵਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।
ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ ਅੰਮ੍ਰਿਤਧਾਰੀ ਸਿੱਖ ਮੇਅਰ
NEXT STORY