ਜ਼ੀਰਾ(ਗੁਰਮੇਲ ਸੇਖ਼ਵਾ) – ਰਾਧਾ ਸੁਆਮੀ ਸਤਿਸੰਗ ਘਰ ਦੇ ਨਜ਼ਦੀਕ ਬੀਤੇ ਦਿਨ ਇੱਕ ਅਣਪਛਾਤੇ ਕਾਰ ਸਵਾਰ ਨੇ ਲਾਪ੍ਰਵਾਹੀ ਕਰਦੇ ਹੋਏ ਮੋਟਰਸਾਈਕਲ ਸਵਾਰ ਪਿਓ–ਪੁੱਤਰ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਿਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂਕਿ ਨੌਜਵਾਨ ਜ਼ਖ਼ਮੀਂ ਹੋ ਗਿਆ। ਇਸ ਸੰਬੰਧੀ ਪੁਲਸ ਨੇ ਮ੍ਰਿਤਕ ਦੇ ਬੇਟੇ ਦੇ ਬਿਆਨ 'ਤੇ ਅਣਪਛਾਤੇ ਕਾਰ ਚਾਲਕ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮਖੂ ਦੇ ਸਹਾਇਕ ਇੰਸਪੈਕਟਰ ਲਾਲ ਸਿੰੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ਵਿਚ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਪੀਰ ਮੁਹੰਮਦ ਨੇ ਦੱਸਿਆ ਕਿ ਉਹ ਬੀਤੇ ਦਿਨ ਜਦੋਂ ਆਪਣੇ ਪਿਤਾ ਦੇ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਰਿਸ਼ਤੇਦਾਰ ਕੋਲ ਜਾ ਰਿਹਾ ਸੀ ਤਾਂ ਉਹ ਰਾਧਾ ਸੁਆਮੀ ਸਤਿਸੰਗ ਘਰ ਮਖੂ ਦੇ ਕੋਲ ਪਹੁੰਚੇ ਤਾਂ ਇੱਕ ਅਣਪਛਾਤੇ ਕਾਰ ਸਵਾਰ ਨੇ ਉੁਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਉਸਦੇ ਪਿਤਾ ਮੁਖਤਿਆਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਹ ਜ਼ਖ਼ਮੀਂ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਲਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ 'ਚ ਅਣਪਛਾਤੇ ਕਾਰ ਚਾਲਕ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਕਿਸਾਨਾਂ ਦੀ ਪਿੱਠ ’ਚ ਛੁਰਾ ਮਾਰ ਕੇ ਕਰ ਰਹੇ ਨੇ ਵਿਸ਼ਵਾਸਘਾਤ
NEXT STORY