ਸ੍ਰੀ ਕੀਰਤਪੁਰ ਸਾਹਿਬ (ਚੋਵੇਸ਼ ਲਟਾਵਾ) : ਰੋਪੜ ਕੀਰਤਪੁਰ ਸਾਹਿਬ ਮੁੱਖ ਮਾਰਗ 'ਤੇ ਪੈਂਦੇ ਪਿੰਡ ਬੁੰਗਾ ਸਾਹਿਬ ਵਿੱਖੇ ਅੱਜ ਬਹੁਤ ਬਿਆਨਕ ਹਾਦਸਾ ਹੋਇਆ ਹੈ ਜਿਸ ਨੇ ਇਲਾਕੇ ਦੀ ਰੂਹ ਕੰਬਾ ਦਿੱਤੀ ਦੇ ਜਿੱਥੇ ਇਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਸੜਕ ਦੇ ਨਾਲ ਬਣੀ ਰੇਲਿੰਗ ਨੂੰ ਤੋੜਦੀ ਹੋਈ ਸੜਕ ਦੇ ਕਿਨਾਰੇ 'ਤੇ ਪਲਟ ਗਈ ਜਿਸ 'ਚ ਸਵਾਰ ਛੇ ਲੋਕ ਜ਼ਖਮੀ ਹੋ ਗਏ।
ਮੌਕੇ 'ਤੇ ਰਾਹਗੀਰਾਂ ਨੇ ਵਾਹਨ ਵਿੱਚ ਸਵਾਰ ਵਿਅਕਤੀਆਂ ਨੂੰ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ, ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਉਕਤ ਜ਼ਖਮੀਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਸਿਵਿਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮੌਕੇ 'ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਇਸ ਸੰਬੰਧ 'ਚ ਕੀਰਤਪੁਰ ਸਾਹਿਬ ਪੁਲਸ ਨੂੰ ਸੂਚਿਤ ਕੀਤਾ ਗਿਆ ਹੈ ਜਿਸ ਤੋਂ ਬਾਅਦ ਪੁਲਸ ਵੱਲੋਂ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗਿਆਨੀ ਹਰਪ੍ਰੀਤ ਸਿੰਘ ਦੀ ਸਿਆਸਤ ‘ਚ ਐਂਟਰੀ ‘ਤੇ ਗਿਆਨੀ ਰਘਬੀਰ ਸਿੰਘ ਨੇ ਪ੍ਰਗਟਾਇਆ ਇਤਰਾਜ਼
NEXT STORY