ਜੈਤੋ, (ਜਿੰਦਲ)- ਪਿੰਡ ਚੈਨਾ ਵਿਚ ਸਰਕਾਰੀ ਸਕੂਲ ਦੇ ਨਜ਼ਦੀਕ ਇਕ ਸਕੂਟਰ ਸਵਾਰ ਸੜਕ 'ਤੇ ਜਾ ਰਿਹਾ ਸੀ ਕਿ ਇਕ ਤੇਜ਼ ਰਫ਼ਤਾਰ ਕਾਰ ਦੇ ਚਾਲਕ ਨੇ ਉਸ ਨੂੰ ਫ਼ੇਟ ਮਾਰ ਕੇ ਸੁੱਟ ਦਿੱਤਾ, ਜਿਸ ਕਾਰਨ ਸਕੂਟਰ ਸਵਾਰ ਮਦਨ ਲਾਲ (48) ਪੁੱਤਰ ਈਸ਼ਵਰ ਲਾਲ ਵਾਸੀ ਜੈਤੋ ਜ਼ਖ਼ਮੀ ਹੋ ਗਿਆ।
ਇਸ ਸਬੰਧੀ ਸੂਚਨਾ ਮਿਲਦੇ ਹੀ ਗਊਮੁੱਖ ਸਹਾਰਾ ਲੰਗਰ ਕਮੇਟੀ ਦੇ ਆਗੂ ਤੁਰੰਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਸਿਵਲ ਹਸਪਤਾਲ ਪਹੁੰਚਾਇਆ। ਉੱਥੇ ਤਾਇਨਾਤ ਡਾਕਟਰਾਂ ਨੇ ਮੁੱਡਲੀ ਸਹਾਇਤਾ ਦੇ ਕੇ ਉਸ ਨੂੰ ਮੈਡੀਕਲ ਹਸਪਤਾਲ, ਫ਼ਰੀਦਕੋਟ ਰੈਫ਼ਰ ਕਰ ਦਿੱਤਾ।
ਦੁਕਾਨ ਮਾਲਕ 'ਤੇ ਚੋਰੀ ਦਾ ਮਾਮਲਾ ਦਰਜ
NEXT STORY