ਤਲਵੰਡੀ ਭਾਈ/ਮੁੱਦਕੀ (ਗੁਲਾਟੀ, ਹੈਪੀ) - ਵੀਰਵਾਰ ਦੀ ਦੁਪਹਿਰ ਨੂੰ ਕਾਰ ਸਵਾਰ ਤਿੰਨ ਲੁਟੇਰਿਆਂ ਵੱਲੋਂ ਇਕ ਮੋਟਰਸਾਈਕਲ ਸਵਾਰ ਨੂੰ ਫ਼ੇਟ ਮਾਰਕੇ ਦੋ ਲੱਖ ਰੁਪਏ ਲੁੱਟਣ ਦਾ ਸਮਾਚਾਰ ਮਿਲਿਆ ਹੈ। ਘਟਨਾ ਦੀ ਜਾਣਕਾਰੀ ਦਿੰਦਿਆਂ ਅਜਮੇਰ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਵਾੜਾ ਜਵਾਹਰ ਸਿੰਘ ਵਾਲਾ(ਵਾੜਾ ਜੈਦਾਂ) ਨੇ ਦੱਸਿਆ ਕਿ ਉਹ ਇਕ ਵਜੇ ਐਚ. ਡੀ. ਐਫ. ਸੀ. ਬਰਾਂਚ ਮੁੱਦਕੀ ਤੋਂ ਦੋ ਲੱਖ ਰੁਪਏ ਕਢਵਾ ਕੇ ਆਪਣੇ ਮੋਟਰਸਾਈਕਲ 'ਤੇ ਪਿੰਡ ਵਾੜਾ ਜਵਾਹਰ ਸਿੰਘ ਵਾਲਾ ਨੂੰ ਆ ਰਿਹਾ ਸੀ ਕਿ ਪਿੰਡ ਲੁਹਾਮ ਨੇੜੇ ਕਾਲੇ ਰੰਗ ਦੀ ਕਾਰ ਜਿਸ ਵਿਚ ਤਿੰਨ ਵਿਅਕਤੇ ਸਵਾਰ ਸਨ, ਨੇ ਮੇਰੇ ਮੋਟਰਸਾਈਕਲ ਨੂੰ ਫ਼ੇਟ ਮਾਰੀ ਅਤੇ ਇਸ ਤੋਂ ਬਾਅਦ ਫਾਇਰ ਮਾਰਨ ਦੀ ਧਮਕੀ ਦੇਕੇ ਮੇਰੇ ਕੋਲੋ ਪੈਸਿਆਂ ਵਾਲਾ ਲਿਫਾਫਾ ਖੋਹ ਕੇ ਫਰਾਰ ਹੋ ਗਏ। ਮੌਕੇ 'ਤੇ ਪਹੁੰਚੀ ਪੁਲਸ ਨੇ ਖ਼ਬਰ ਲਿਖੇ ਜਾਣ ਤੱਕ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਰਾਹੀ ਲੁਟੇਰਿਆਂ ਤੱਕ ਪੁੱਜਣ ਦਾ ਯਤਨ ਕਰ ਰਹੀ ਸੀ। ਏਥੇ ਜ਼ਿਕਰਯੋਗ ਹੈ ਕਿ ਇਸ ਸਥਾਨ ਨੇੜੇ ਕੁਝ ਸਮਾਂ ਪਹਿਲਾਂ ਇਕ ਕਾਰ ਵੀ ਖੋਹੀ ਗਈ ਸੀ।
ਮਜਦੂਰਾਂ ਨੇ ਦਲਿਤ ਔਰਤ ਨੂੰ ਇਨਸਾਫ ਦੇਣ ਦੀ ਮੰਗ ਨੂੰ ਲੈ ਕੇ ਡੀ. ਐੱਸ. ਪੀ. ਦਫਤਰ ਅੱਗੇ ਦਿੱਤਾ ਧਰਨਾ
NEXT STORY