ਮੁਕੇਰੀਆਂ (ਅਮਰੀਕ)— ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਤਿੰਨ ਲੁਟੇਰਿਆਂ ਵੱਲੋਂ ਕਾਰ ਲੁੱਟਣ ਦਾ ਮਾਮਲਾ ਸਾਹਮਣਾ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮੁਕੇਰੀਆਂ ਦਾ ਰਹਿਣ ਵਾਲਾ ਪ੍ਰਵੀਨ ਕੁਮਾਰ ਸਾਊਦੀ ਅਰਬ ਤੋਂ ਛੁੱਟੀ 'ਤੇ ਆਇਆ ਹੋਇਆ ਹੈ। ਉਹ ਹੁਸ਼ਿਆਰਪੁਰ ਦੇ ਪਿੰਡ ਸਤੇਹਰਿ ਖੁਰਦ ਵਿਖੇ ਆਪਣੀ ਮਾਸੀ ਦੇ ਘਰ ਗਿਆ ਹੋਇਆ ਸੀ। ਇਸੇ ਦੌਰਾਨ ਉਹ ਆਪਣੀ ਇਕ ਦੋਸਤ ਦੇ ਨਾਲ ਹੁਸ਼ਿਆਰਪੁਰ ਦੇ ਬਜਵਾੜਾ ਰੋਡ ਤੋਂ ਕਾਰ 'ਚ ਜਾ ਰਿਹਾ ਸੀ ਕਿ ਤਿੰਨ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਨੂੰ ਰੋਕ ਲਿਆ।
ਉਕਤ ਨੌਜਵਾਨਾਂ ਨੇ ਉਨ੍ਹਾਂ ਨੂੰ ਕਾਰ 'ਚੋਂ ਬਾਹਰ ਬੁਲਾਇਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਪ੍ਰਵੀਨ ਦੀ ਬਾਂਹ 'ਤੇ ਸੱਟ ਲੱਗੀ। ਮੌਕੇ ਤੋਂ ਲੁਟੇਰੇ ਪ੍ਰਵੀਨ ਹੁੰਡਈ ਦੀ ਕੇਮਬਰੀ ਕਾਰ ਲੈ ਕੇ ਫਰਾਰ ਹੋ ਗਏ। ਸੂਚਨਾ ਪਾ ਕੇ ਮੌਕੇ 'ਤੇ ਸਬੰਧਤ ਥਾਣੇ ਦੀ ਪੁਲਸ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪ੍ਰਵੀਨ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਖੇਤਾਂ 'ਚ ਕੰਮ ਕਰ ਰਹੇ ਵਿਅਕਤੀ 'ਤੇ ਡਿੱਗੀ ਅਸਮਾਨੀ ਬਿਜਲੀ, ਮੌਤ
NEXT STORY